BREAKING NEWS
Search

ਮਸ਼ਹੂਰ ਪੰਜਾਬੀ ਗਾਇਕ ਦੀ ਹੋਈ ਭਿਆਨਕ ਹਾਦਸੇ ਚ ਮੌਤ , ਪ੍ਰੋਗਰਾਮ ਤੋਂ ਪਰਤਦਿਆਂ ਵਾਪਰਿਆ ਹਾਦਸਾ

ਆਈ ਤਾਜਾ ਵੱਡੀ ਖਬਰ 

ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨਾਂ ਵੱਲੋਂ ਆਪਣੇ ਟੈਲੇਂਟ ਦੇ ਜਰੀਏ ਪੂਰੀ ਦੁਨੀਆ ਭਰ ਦੇ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਗਿਆ l ਪਰ ਜਦੋਂ ਇਹਨਾਂ ਕਲਾਕਾਰਾਂ ਦੇ ਨਾਲ ਜੁੜੀਆਂ ਹੋਈਆਂ ਖਬਰਾਂ ਮੀਡੀਆ ਸਾਹਮਣੇ ਆਉਂਦੀਆਂ ਹਨ ਤਾਂ ਇੱਕ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨl ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਮਸ਼ਹੂਰ ਪੰਜਾਬੀ ਗਾਇਕ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ l ਜਿਸ ਕਾਰਨ ਪੰਜਾਬੀ ਇੰਡਸਟਰੀ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ l ਦਰਅਸਲ ਪੰਜਾਬੀ ਸੰਗੀਤ ਜਗਤ ਤੋਂ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ।

ਪੰਜਾਬੀ ਗਾਇਕ ਦਲਵੀਰ ਸ਼ੋਂਕੀ ਨਾਲ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਕਾਰਨ ਉਹਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ l ਦੱਸਿਆ ਜਾ ਰਿਹਾ ਹੈ ਕਿ ਗਾਇਕ ਸ਼ੋ ਲਗਾ ਕੇ ਵਾਪਸ ਪਰਤ ਰਿਹਾ ਸੀ, ਕਿ ਇਸੇ ਵਿਚਾਲੇ ਗਾਇਕ ਦਲਵੀਰ ਸ਼ੌਂਕੀ ਦੀ ਕਾਰ ਕਿਸ਼ਨਗੜ੍ਹ-ਕਰਤਾਰਪੁਰ ਲਿੰਕ ਰੋਡ ‘ਤੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਗਾਇਕ ਭੁਲੱਥ ਨੇੜੇ ਇੱਕ ਪ੍ਰੋਗਰਾਮ ਤੋਂ ਆਪਣੀ ਕਾਰ ਵਿੱਚ ਪਿੰਡ ਵਾਪਸ ਪਰਤ ਰਹੇ ਸਨ, ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਜਿਆਦਾ ਜ਼ਬਰਦਸਤ ਸੀ ਕਿ ਮੌਕੇ ਤੇ ਹੀ ਗਾਇਕ ਨੇ ਦਮ ਤੋੜ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਦੱਸਿਆ ਕਿ ਇਕ ਸੱਭਿਆਚਾਰਕ ਪ੍ਰੋਗਰਾਮ ਸੀ ਜਿਸ ਵਿਚ ਸ਼ੌਂਕੀ ਨੇ ਉਹਨਾਂ ਦੇ ਨਾਲ ਸ਼ਿਰਕਤ ਕੀਤੀ। ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਤੜਕਸਾਰ ਜਦੋਂ ਆਪਣੇ ਪਿੰਡ ਨੌਗੱਜਾ ਕਲੋਨੀ ਵਿਖੇ ਆ ਰਿਹਾ ਸੀ ਤਾਂ, ਰਸਤੇ ‘ਚ ਉਸ ਦੀ ਕਾਰ ਬੇਕਾਬੂ ਹੋ ਕੇ ਇਕ ਦਰੱਖ਼ਤ ਨਾਲ ਟਕਰਾ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਸ਼ੌਂਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ l ਪੁਲਿਸ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ। ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਵਿੱਚ ਜਿੱਥੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਦੂਜੇ ਪਾਸੇ ਬਹੁਤ ਸਾਰੇ ਕਲਾਕਾਰ ਉਹਨਾਂ ਦੀ ਮੌਤ ਉੱਪਰ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ।error: Content is protected !!