BREAKING NEWS
Search

ਮਸ਼ਹੂਰ ਬੋਲੀਵੁਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤ ਬਾਰੇ ਹੁਣ ਅਦਾਲਤ ਚੋਂ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ 

ਬੌਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੇ ਬੇਟੇ ਆਰਿਅਨ ਖ਼ਾਨ ਇਨ੍ਹਾਂ ਦਿਨੀਂ ਕਾਫੀ ਵਿਵਾਦਾਂ ਦੇ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ ।ਡਰੱਗ ਮਾਮਲੇ ਦੇ ਵਿੱਚ ਇਸ ਸਮੇਂ ਸ਼ਾਹਰੁਖ ਦੀ ਬੇਟੇ ਜੇਲ ਵਿਚ ਬੰਦ ਹਨ ਤੇ ਲਗਾਤਾਰ ਹੀ ਉਨ੍ਹਾਂ ਦੀ ਜ਼ਮਾਨਤ ਨੂੰ ਲੈ ਕੇ ਪਟੀਸ਼ਨਾਂ ਦਾਇਰ ਕੀਤੀਆਂ ਜਾ ਰਹੀਆਂ ਹਨ । ਦਰਅਸਲ ਬੀਤੇ ਕੁਝ ਦਿਨ ਪਹਿਲਾਂ ਸ਼ਾਹਰੁਖ਼ ਖ਼ਾਨ ਦਾ ਬੇਟਾ ਆਰੀਅਨ ਖ਼ਾਨ ਮੁੰਬਈ ਦੇ ਕਰੂਜ਼ ‘ਤੇ ਇਕ ਪਾਰਟੀ ਵਿਚ ਸ਼ਾਮਿਲ ਹੋਇਆ ਸੀ । ਜਿੱਥੇ ਕਿ ਐੱਨਸੀਬੀ ਨੇ ਛਾਪੇਮਾਰੀ ਕੀਤੀ ਤੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ । ਦੋਸ਼ ਸਨ ਕਿ ਕਰੂਜ਼ ਤੇ ਡਰੱਗ ਪਾਰਟੀ ਹੋ ਰਹੀ ਸੀ । ਜਿਸ ਤੋਂ ਬਾਅਦ ਮੁੰਬਈ ਪੁਲੀਸ ਨੇ ਸ਼ਾਹਰੁਖ ਦੇ ਬੇਟੇ ਆਰਿਅਨ ਖ਼ਾਨ ਤੋਂ ਪੁੱਛਗਿੱਛ ਕੀਤੀ ਤੇ ਪੁੱਛ ਗਿੱਛ ਕਰਨ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ।

ਜਿਨ੍ਹਾਂ ਦੀ ਜ਼ਮਾਨਤ ਪਟੀਸ਼ਨ ਕਈ ਵਾਰ ਰੱਦ ਹੋ ਚੁੱਕੀ ਹੈ ਤੇ ਅੱਜ ਮਾਣਯੋਗ ਅਦਾਲਤ ਵੱਲੋਂ ਸ਼ਾਹਰੁਖ ਖ਼ਾਨ ਦੇ ਬੇਟੇ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਕੀਤੀ ਗਈ ਤੇ ਮਾਣਯੋਗ ਅਦਾਲਤ ਵੱਲੋਂ ਅੱਜ ਇਸ ਮਾਮਲੇ ਸਬੰਧੀ ਫ਼ੈਸਲਾ ਦੇ ਦਿੱਤਾ ਗਿਆ ਹੈ । ਮਾਣਯੋਗ ਅਦਾਲਤ ਵੱਲੋਂ ਆਪਣਾ ਫੈਸਲਾ ਸੁਣਾ ਦਿੱਤਾ ਗਿਆ ਹੈ ਤੇ ਅਦਾਲਤ ਨੇ ਆਰੀਅਨ ਖ਼ਾਨ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤਾ ਹੈ । ਮਾਨਯੋਗ ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਸ਼ਾਹਰੁਖ ਖ਼ਾਨ ਦੇ ਬੇਟੇ ਆਰਿਅਨ ਖਾਨ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ , ਕਿਉਂਕਿ ਹੁਣ ਤਕ ਚੌਥੀ ਵਾਰ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ ਰੱਦ ਹੋ ਚੁੱਕੀ ਹੈ ਤੇ ਉਹ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ ।

ਮਾਨਯੋਗ ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਖ਼ਾਨ ਪਰਿਵਾਰ ਵਿੱਚ ਕਾਫੀ ਨਿ-ਰਾ-ਸ਼ਾ ਵੇਖਣ ਨੂੰ ਮਿਲ ਰਹੀ ਹੈ ਕਿਉਂਕਿ ਦੋ ਅਕਤੂਬਰ ਤੋਂ ਐੱਨਸੀਬੀ ਦੇ ਵੱਲੋਂ ਛਾਪੇਮਾਰੀ ਕਰ ਕੇ ਆਰੀਅਨ ਖ਼ਾਨ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ ਤੇ ਅੱਠ ਅਕਤੂਬਰ ਨੂੰ ਐੱਨਸੀਬੀ ਦੇ ਵੱਲੋਂ ਆਰੀਅਨ ਖ਼ਾਨ ਜੇਲ੍ਹ ਭੇਜ ਦਿੱਤਾ ਗਿਆ ਸੀ । ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਆਰੀਅਨ ਖ਼ਾਨ ਦੇ ਨਾਲ ਨਾਲ ਅਰਬਾਜ਼ ਮਰਚੈਂਟ ਅਤੇ ਮੁਨਮੁਨ ਦੀ ਜ਼ਮਾਨਤ ਅਰਜ਼ੀ ਦੀ ਮਾਣਯੋਗ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਹੈ ।

ਮਾਨਯੋਗ ਅਦਾਲਤ ਦੇ ਇਸ ਫ਼ੈਸਲੇ ਨੇ ਇੱਕ ਵਾਰ ਫਿਰ ਤੋਂ ਕਿੰਗ ਖਾਨ ਸ਼ਾਹਰੁਖ ਖਾਨ ਦੇ ਪੁੱਤਰ ਨੂੰ ਮੁਸ਼ਕਲਾਂ ਦੇ ਵਿੱਚ ਪਾ ਦਿੱਤਾ ਹੈ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਮਾਣਯੋਗ ਅਦਾਲਤ ਵਲੋਂ ਜ਼ਮਾਨਤ ਅਰਜ਼ੀ ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਤੇ ਅਦਾਲਤ ਨੇ ਅਗਲੀ ਸੁਣਵਾਈ ਅੱਜ ਯਾਨੀ ਵੀਹ ਅਕਤੂਬਰ ਨੂੰ ਕਰਨ ਦਾ ਐਲਾਨ ਕੀਤਾ ਸੀ ਤੇ ਅੱਜ ਮਾਣਯੋਗ ਅਦਾਲਤ ਆਪਣਾ ਫੈਸਲਾ ਸੁਣਾਉਂਦੇ ਹੋਏ ਸ਼ਾਹਰੁਖ ਦੇ ਬੇਟੇ ਆਰਿਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ ।error: Content is protected !!