ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵਾਪਰਨ ਵਾਲੇ ਹਾਦਸੇ ਦਿਨੋ ਦਿਨ ਵਧ ਰਹੇ ਹਨ। ਹਰ ਰੋਜ਼ ਆਪਣੇ ਕੰਮ ਕਾਰਾਂ ਨੂੰ ਜਾਣ ਵਾਲੇ ਲੋਕਾਂ ਦੇ ਪਰਵਾਰ ਵੀ ਹਰ ਰੋਜ਼ ਉਨ੍ਹਾਂ ਦੀ ਸੁੱਖ ਸ਼ਾਂਤੀ ਲਈ ਅਰਦਾਸ ਕਰਦੇ ਹਨ। ਕਿਉਂਕਿ ਜਦੋਂ ਤੱਕ ਪਰਿਵਾਰਕ ਮੈਂਬਰ ਘਰੋਂ ਗਿਆ ਹੋਇਆ ਵਾਪਸ ਨਹੀਂ ਆਉਂਦਾ ਉਸ ਸਮੇਂ ਤੱਕ ਪਰਵਾਰਕ ਮੈਂਬਰਾਂ ਦੀ ਚਿੰਤਾ ਬਣੀ ਰਹਿੰਦੀ ਹੈ। ਕਿਉਂਕਿ ਅੱਜ ਦੇ ਦੌਰ ਵਿੱਚ ਇਨਸਾਨ ਕਿਤੇ ਵੀ ਸੁਰੱਖਿਅਤ ਨਹੀਂ ਹੈ। ਜਿੱਥੇ ਘਰ ਤੋਂ ਬਾਹਰ ਜਾਣ ਉਪਰੰਤ ਲੋਕ ਕਈ ਤਰ੍ਹਾਂ ਦੀਆਂ ਘਟਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਨ। ਜਿੱਥੇ ਪੰਜਾਬ ਵਿੱਚ ਲੁੱਟ-ਖੋਹ ਚੋਰੀ ਠੱਗੀ ਦੀਆਂ ਘਟਨਾਵਾਂ ਕਾਰਨ ਵੀ ਲੋਕਾਂ ਵਿਚ ਡਰ ਦਾ ਮਾਹੌਲ ਹੈ।
ਉੱਥੇ ਹੀ ਆਏ ਦਿਨ ਵਾਪਰਨ ਵਾਲੇ ਭਿਆਨਕ ਸੜਕ ਹਾਦਸੇ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਵਾਪਰਨ ਵਾਲੇ ਅਜਿਹੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਇਥੇ ਓਵਰ ਸਪੀਡ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਹੋ ਰਹੇ ਸੜਕ ਹਾਦਸਿਆਂ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਜਲੰਧਰ ਵਿਖੇ ਕਪੂਰਥਲਾ ਚੌਕ ਦੇ ਨਜ਼ਦੀਕ ਓਵਰ ਸਪੀਡ ਦੇ ਕਾਰਨ ਇਕ ਹਾਦਸਾ ਵਾਪਰ ਗਿਆ।
ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਕਾਰ ਜਿਸ ਵਿੱਚ ਤਿੰਨ ਵਿਅਕਤੀ ਸਵਾਰ ਸਨ, ਵਧੇਰੇ ਸਪੀਡ ਹੋਣ ਕਾਰਨ ਕਾਬੂ ਤੋਂ ਬਾਹਰ ਹੋ ਗਈ, ਜਿਸ ਕਾਰਨ ਦੇਰ ਰਾਤ ਇਹ ਕਾਰ ਕਪੂਰਥਲਾ ਚੌਕ ਦੇ ਨਜ਼ਦੀਕ ਤਿੰਨ ਤੋਂ ਚਾਰ ਵਾਰ ਪਲਟ ਗਈ। ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਵਾਪਰੇ ਇਸ ਹਾਦਸੇ ਵਿਚ ਕਾਰ ਵਿੱਚ ਸਵਾਰ ਤਿੰਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਜਿੱਥੇ ਓਵਰ ਸਪੀਡ ਦੇ ਕਾਰਨ ਇਹ ਕਾਰ ਹਾਦਸੇ ਦਾ ਸ਼ਿਕਾਰ ਹੋਈ, ਉਥੇ ਹੀ ਜ਼ਖਮੀ ਹੋਏ ਤਿੰਨ ਵਿਅਕਤੀਆਂ ਨੂੰ ਗੰਭੀਰ ਹਾਲਤ ਵਿੱਚ ਸੱਤਿਅਮ ਹਸਪਤਾਲ ਦਾਖਲ ਕਰਾਇਆ ਗਿਆ ਹੈ।
ਜਿੱਥੇ ਉਹ ਸਭ ਜੇਰੇ ਇਲਾਜ ਹਨ ਉਥੇ ਹੀ ਹਸਪਤਾਲ ਦੇ ਸਟਾਫ ਵਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ 3 ਵਿਅਕਤੀਆਂ ਦੀ ਹਾਲਤ ਕਾਫੀ ਗੰਭੀਰ ਹੈ। ਜ਼ਖ਼ਮੀਆਂ ਦੀ ਪਛਾਣ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਕਾਰ ਚਾਲਕਾਂ ਦੀ ਆਪਣੀ ਗਲਤੀ ਕਾਰਨ ਵਾਪਰੇ ਇਸ ਹਾਦਸੇ ਦੀ ਪੁਲਿਸ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ