BREAKING NEWS
Search

ਮਾੜੀ ਖਬਰ : ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਦੇਖਣ ਵਾਲਿਆਂ ਦੇ ਉਡੇ ਹੋਸ਼

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਹਰ ਰੋਜ਼ ਹੀ ਸਾਹਮਣੇ ਆਉਣ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆ ਨੇ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭਿਆਨਕ ਸੜਕ ਹਾਦਸਿਆਂ ਨੇ ਹਜ਼ਾਰਾਂ ਲੋਕਾਂ ਦੀ ਜਾਨ ਲੈ ਲਈ ਹੈ। ਨਿੱਤ ਹੀ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਦੇਸ਼ ਦੇ ਹਾਲਾਤਾਂ ਨੂੰ ਵੀ ਸੋਗਮਈ ਬਣਾ ਦਿੱਤਾ ਹੈ। ਇਨ੍ਹਾਂ ਹਾਦਸਿਆਂ ਵਿੱਚ ਇਸ ਦੁਨੀਆਂ ਤੋਂ ਗਏ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਅਜਿਹੇ ਭਿਆਨਕ ਹਾਦਸੇ ਕੁਝ ਆਪਣੀ ਗਲਤੀ ਨਾਲ ਵਾਪਰਦੇ ਹਨ ਅਤੇ ਕੁੱਝ ਸਾਹਮਣੇ ਵਾਲੇ ਦੀ ਗਲਤੀ ਨਾਲ। ਹੁਣ ਪੰਜਾਬ ਚ ਇਥੇ ਵਾਪਰਿਆ ਹੈ ਭਿਆਨਕ ਹਾਦਸਾ, ਦੇਖਣ ਵਾਲੇ ਹੈਰਾਨ ਰਹਿ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਬਰਨਾਲਾ- ਬਠਿੰਡਾ ਮੁੱਖ ਮਾਰਗ ਤੇ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇਕ ਪੀ ਆਰ ਟੀ ਸੀ ਦੀ ਬੱਸ ਅਤੇ ਟਰਾਲੇ ਵਿਚਕਾਰ ਟੱਕਰ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਬੱਸ ਮਹਿਤਾ ਕੱਟ ਨੇੜੇ ਪੁੱਜੀ ਤਾਂ,

ਉਸ ਸਮੇਂ ਹੀ ਪਿੱਛੋਂ ਆ ਰਿਹਾ ਟਰਾਲਾ ਉਸਨੂੰ ਕਰਾਸ ਕਰਨ ਲੱਗਾ ਇੱਕ ਸਾਈਡ ਨਾਲ ਟਕਰਾ ਗਿਆ। ਜਿਸ ਕਾਰਨ ਬੱਸ ਟਰਾਲੀ ਦੀ ਚਪੇਟ ਵਿਚ ਆ ਗਈ। ਇਹ ਹਾਦਸਾ ਅੱਧੀ ਰਾਤ 12 ਵਜੇ ਦੇ ਕਰੀਬ ਵਾਪਰਿਆ ਹੈ। ਇਸ ਹਾਦਸੇ ਕਾਰਨ ਦੋਵੇਂ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਟੱਕਰ ਕਾਰਨ ਬੱਸ ਵਿਚ ਸਵਾਰ ਕੰਡਕਟਰ ਅਤੇ ਹੋਰ ਸਵਾਰੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖਮੀ ਹੋਈਆਂ ਸਵਾਰੀਆਂ ਵਿੱਚ ਕੰਡਕਟਰ ਰਵਿੰਦਰ ਸਿੰਘ ,

ਸ਼ਿੰਦਰ ਸਿੰਘ ਪੁੱਤਰ ਮੰਗਾ ਸਿੰਘ, ਦਵਿੰਦਰ ਸਿੰਘ ਪੁੱਤਰ ਅੰਮ੍ਰਿਤ ਸਿੰਘ, ਸ੍ਰੀ ਕ੍ਰਿਸ਼ਨ ਪੁੱਤਰ ਰਮੇਸ਼ ਕੁਮਾਰ, ਬੀਨਾ ਪਤਨੀ ਦਵਿੰਦਰ ਸਿੰਘ, ਸਿੰਬਰੂ ਪੁੱਤਰ ਮਹਿਮਾ ਸਿੰਘ, ਸ਼ਾਮਲ ਹਨ। ਜਿਨ੍ਹਾਂ ਨੂੰ ਨਜ਼ਦੀਕ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਅਤੇ ਅਤੇ ਜਾਂਚ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਦੋਹਾਂ ਵਾਹਨਾਂ ਦੇ ਚਾਲਕਾਂ ਦਾ ਆਪਸ ਵਿਚ ਸਮਝੌਤਾ ਕਰਕੇ ਇਸ ਮਾਮਲੇ ਨੂੰ ਹੱਲ ਕਰ ਦਿੱਤਾ ਗਿਆ ਹੈ। ਇਸ ਹਾਦਸੇ ਵਿਚ ਬੱਸ ਕੰਡਕਟਰ ਸਮੇਤ 6 ਸਵਾਰੀਆਂ ਜ਼ਖ਼ਮੀ ਹੋ ਗਈਆਂ ਸਨ।



error: Content is protected !!