BREAKING NEWS
Search

ਮਾੜੀ ਖਬਰ : ਬਿਜਲੀ ਦਾ ਕਰੰਟ ਲਗਣ ਇਕੋ ਪ੍ਰੀਵਾਰ ਦੇ 6 ਮੈਂਬਰਾਂ ਦੀ ਹੋਈ ਮੌਤ , ਇਲਾਕੇ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ। ਉਥੇ ਹੀ ਆਏ ਦਿਨ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੰਦੀ ਹੈ। ਇਸ ਕਰੋਨਾ ਨੇ ਜਿੱਥੇ ਭਾਰੀ ਤਬਾਹੀ ਮਚਾਈ ਹੈ ਉਥੇ ਹੀ ਵਾਪਰਨ ਬਾਰੇ ਕਈ ਤਰ੍ਹਾਂ ਦੇ ਸੜਕ ਹਾਦਸਿਆਂ, ਬਿਮਾਰੀਆਂ ਅਤੇ ਕਈ ਹੋਰ ਹਾਦਸਿਆ ਦੇ ਕਾਰਨ ਹਜ਼ਾਰਾਂ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਇਨ੍ਹਾਂ ਵੱਖ ਵੱਖ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਹਨਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਬਹੁਤ ਸਾਰੇ ਲੋਕਾਂ ਦੇ ਮਨਾਂ ਅੰਦਰ ਡਰ ਪੈਦਾ ਕਰ ਦਿੱਤਾ ਹੈ।

ਹੁਣ ਕਰੰਟ ਲੱਗਣ ਨਾਲ ਇੱਕੋ ਪਰਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲੇ ਤੋਂ ਸਾਹਮਣੇ ਆਈ ਹੈ। ਜਿੱਥੇ ਪਾਣੀ ਦੇ ਟੈਂਕ ਵਿੱਚੋਂ ਕਰੰਟ ਲੱਗਣ ਕਾਰਨ ਇੱਕੋ ਪਰਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ ਗਿਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਘਰ ਦੇ ਇਕ ਮੈਂਬਰ ਵੱਲੋਂ ਟੈਂਕ ਨੂੰ ਖੋਲ੍ਹਣ ਤੋਂ ਬਾਅਦ ਉਸ ਵਿੱਚ ਉਤਰਿਆ ਗਿਆ ਤਾਂ ਉਸ ਨੂੰ ਅਚਾਨਕ ਇਸ ਟੈਂਕ ਵਿੱਚੋਂ ਕਰੰਟ ਲੱਗਿਆ।

ਉਸ ਦੀ ਹਾਲਤ ਨੂੰ ਵੇਖਦੇ ਹੋਏ ਘਰ ਦੇ ਬਾਕੀ ਮੈਂਬਰ ਟੈਂਕ ਵਿੱਚ ਉਤਰੇ ਤਾਂ ਉਹ ਵੀ ਇਸ ਦੀ ਚਪੇਟ ਵਿਚ ਆ ਗਏ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਘਟਨਾ ਦੇ ਸ਼ਿਕਾਰ ਹੋਏ ਪਰਿਵਾਰਕ ਮੈਂਬਰਾਂ ਨੂੰ ਬਾਹਰ ਕੱਢਿਆ ਗਿਆ। ਜਿਨ੍ਹਾਂ ਵਿਚੋਂ ਇਸ ਹਾਦਸੇ ਵਿੱਚ ਇੱਕ ਵਿਅਕਤੀ ਜਖਮੀ ਹੋਇਆ ਹੈ ਜਿਸ ਨੂੰ ਇਲਾਜ ਵਾਸਤੇ ਹਸਪਤਾਲ ਦਾਖਲ ਕਰਾਇਆ ਗਿਆ ਹੈ।

ਇਸ ਘਟਨਾ ਵਿਚ ਛੇ ਵਿਅਕਤੀਆਂ ਦੀ ਮੌਤ ਹੋਈ ਹੈ ਜਿਹਨਾਂ ਦੀ ਪਹਿਚਾਣ ਮਿਲਨ ਅਹਿਰਵਾਰ, ਸ਼ੰਕਰ ਅਹਿਰਵਾਰ , ਲਕਸ਼ਮਣ ਅਹਿਰਵਾਰ, ਰਾਮਪ੍ਰਸ਼ਾਦ ਅਤੇ ਵਿਜੈ ਤੇ ਨਰਿੰਦਰ ਵਜੋਂ ਹੋਈ ਹੈ। ਵਾਪਰੀ ਇਸ ਘਟਨਾ ਉਪਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਵੀ ਦੁੱਖ ਦਾ ਇਜ਼ਹਾਰ ਕਰਦੇ ਹੋਏ ਆਖਿਆ ਗਿਆ ਹੈ ਕਿ ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਕਰਨ ਦੀ ਹਿੰਮਤ ਦੇਵੇ।



error: Content is protected !!