BREAKING NEWS
Search

ਮਿਲੇਗਾ 7 ਦਿਨਾਂ ਦੇ ਅੰਦਰ 4 ਲੱਖ ਰੁਪਏ ਜੇ ਹੋਈ ਇਸ ਕਾਰਨ ਮੌਤ , ਇਥੇ ਹੋ ਗਿਆ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਇਨ੍ਹੀਂ ਦਿਨੀਂ ਦੇਸ਼ ਅੰਦਰ ਜਿਥੇ ਮੌਸਮ ਦੇ ਬਦਲਾਅ ਕਾਰਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੇ ਸਾਹਮਣੇ ਆਉਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਜਿਸ ਤੋਂ ਨਿਜਾਤ ਪਾਉਣ ਲਈ ਪਹਿਲਾਂ ਹੀ ਸੂਬਾ ਸਰਕਾਰਾਂ ਵੱਲੋਂ ਕਈ ਤਰ੍ਹਾਂ ਦੇ ਅਹਿਮ ਫੈਸਲੇ ਲਏ ਜਾਂਦੇ ਹਨ ਅਤੇ ਲੋਕਾਂ ਨੂੰ ਇਸ ਸਮੱਸਿਆ ਤੋਂ ਬਚਣ ਲਈ ਕਈ ਤਰ੍ਹਾਂ ਦੇ ਆਦੇਸ਼ ਵੀ ਲਾਗੂ ਕੀਤੇ ਜਾਂਦੇ ਹਨ। ਜਿਸ ਨਾਲ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਤੋਂ ਬਚਾਇਆ ਜਾ ਸਕੇ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਸੂਬਾ ਸਰਕਾਰਾਂ ਵੱਲੋਂ ਕਈ ਸਖਤ ਹਦਾਇਤਾਂ ਵੀ ਲਾਗੂ ਕੀਤੀਆਂ ਜਾਂਦੀਆਂ ਹਨ।

ਸੱਤ ਦਿਨਾਂ ਦੇ ਅੰਦਰ ਚਾਰ ਲੱਖ ਰੁਪਏ ਮਿਲਣਗੇ ,ਹੋਈ ਇਸ ਕਾਰਨ ਮੌਤ ਜਿਸ ਬਾਰੇ ਇੱਥੇ ਵੱਡਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਐਲਾਨ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੱਲੋਂ ਜਾਰੀ ਕੀਤਾ ਗਿਆ ਹੈ। ਜਿੱਥੇ ਗਰਮੀ ਦਾ ਮੌਸਮ ਹੋਣ ਕਾਰਨ ਬਹੁਤ ਸਾਰੇ ਸੱਪ ਬਾਹਰ ਆ ਜਾਂਦੇ ਹਨ ਅਤੇ ਡਰ ਦੇ ਮਾਰੇ ਲੋਕਾਂ ਨੂੰ ਡੰਗ ਮਾਰ ਦਿੰਦੇ ਹਨ। ਜਿਸ ਕਾਰਨ ਦੇਸ਼ ਅੰਦਰ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਜਾਂਦੀ ਹੈ। ਉਥੇ ਹੀ ਹੁਣ ਸੱਪ ਦੇ ਕੱਟਣ ਨਾਲ ਹੋਣ ਵਾਲੀ ਮੌਤ ਨੂੰ ਉੱਤਰ ਪ੍ਰਦੇਸ਼ ਦੇ ਵਿਚ ਜੋਗੀ ਸਰਕਾਰ ਵੱਲੋਂ ਐਲਾਨ ਦਿੱਤਾ ਹੈ।

ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਰਾਜ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੱਪ ਦੇ ਡੰਗਣ ਤੇ ਆਚਰਣ ਸਬੰਧੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸੂਬੇ ਅੰਦਰ ਅਗਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਮ੍ਰਿਤ ਦੇ ਪਰਿਵਾਰ ਨੂੰ 4 ਲੱਖ ਰੁਪਏ ਦਾ ਆਰਥਿਕ ਮੁਆਵਜ਼ਾ 7 ਦਿਨਾਂ ਦੇ ਅੰਦਰ-ਅੰਦਰ ਦਿੱਤਾ ਜਾਵੇਗਾ। ਜਿਥੇ ਸੱਪ ਦੇ ਡੰਗਣ ਨਾਲ ਹੋਈ ਮੌਤ ਨੂੰ ਸੂਬਾ ਆਫਤ ਘੋਸ਼ਿਤ ਕੀਤਾ ਗਿਆ ਹੈ ਉਥੇ ਹੀ ਇਸ ਮੌਤ ਦੀ ਪੁਸ਼ਟੀ ਕਰੋਨਾ ਕਰਨ ਦੀ ਰਿਪੋਰਟ ਹੋਵੇਗੀ।

ਇਸ ਤੋਂ ਬਾਅਦ ਵੀ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਕਿਉਂਕਿ ਇਸ ਰਾਸ਼ੀ ਨੂੰ ਜਾਰੀ ਕਰਨ ਤੋਂ ਪਹਿਲਾਂ ਪੋਸਟਮਾਰਟਮ ਦੀ ਰਿਪੋਰਟ ਵੇਖਣੀ ਜ਼ਰੂਰੀ ਹੋਵੇਗੀ। ਕੀਤੇ ਗਏ ਇਸ ਐਲਾਨ ਦੇ ਕਾਰਨ ਸੂਬੇ ਵਿੱਚ ਸੱਪ ਦੇ ਡੰਗਣ ਨਾਲ ਹੋਣ ਵਾਲੀ ਮੌਤ ਤੇ ਪਰਿਵਾਰ ਨੂੰ 4 ਲੱਖ ਰੁਪਏ ਦੀ ਆਰਥਿਕ ਸਹਾਇਤਾ ਅਤੇ ਮੁਆਵਜਾ ਦਿੱਤਾ ਜਾਵੇ ।



error: Content is protected !!