BREAKING NEWS
Search

ਮੁੱਖ ਮੰਤਰੀ ਚੰਨੀ ਨੇ ਹੁਣ ਕਰਤਾ ਇਹ ਵੱਡਾ ਐਲਾਨ – ਏਨੇ ਕਰੋੜ ਲਗਾਉਣਗੇ ਇਸ ਕੰਮ ਤੇ

ਆਈ ਤਾਜ਼ਾ ਵੱਡੀ ਖਬਰ

ਚੰਨੀ ਸਰਕਾਰ ਵੱਲੋਂ ਸੱਤਾ ਵਿਚ ਆਉਂਦਿਆਂ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੁਝ ਐਲਾਨ ਕੀਤੇ ਜਾ ਰਹੇ ਹਨ ਅਤੇ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਵੀ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਜਿੱਤ ਹਾਸਲ ਹੋ ਸਕੇ। ਕਿਉਂਕਿ ਇਸ ਸਮੇਂ ਪੰਜਾਬ ਦੀ ਸਿਆਸਤ ਪੂਰੀ ਤਰਾਂ ਕਰਵਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਕਾਂਗਰਸ ਪਾਰਟੀ ਤੋਂ ਵੱਖ ਹੋਣ ਤੋਂ ਬਾਅਦ ਬੀਤੇ ਦਿਨੀਂ ਆਪਣੀ ਪਾਰਟੀ ਨੂੰ ਹੋਂਦ ਵਿੱਚ ਲਿਆਂਦੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਸ ਕਾਰਨ ਸਿਆਸੀ ਪਾਰਟੀਆਂ ਵਿਚ ਬੁਖਲਾਹਟ ਵੀ ਦੇਖੀ ਜਾ ਰਹੀ ਹੈ।

ਹੁਣ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਹ ਵੱਡਾ ਐਲਾਨ ਕੀਤਾ ਜਾ ਰਿਹਾ ਹੈ ਕਿ ਇਥੇ ਇੰਨੇ ਕਰੋੜ ਰੁਪਏ ਇਸ ਕੰਮ ਲਈ ਲਾਏ ਜਾਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅੱਜ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ 1 ਕਰੋੜ ਰੁਪਏ ਨਾਲ 16 ਵੇਂ ਨਵੇਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਖੇਡ ਸਟੇਡੀਅਮ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਅਧੀਨ ਆਉਣ ਵਾਲੇ ਪਿੰਡ ਹਰੀਪੁਰ ਉਪਰ ਰੋਡਮਾਜਰਾ ਵਿਖੇ ਬਣਾਇਆ ਜਾਵੇਗਾ।

ਜੋ ਕਿ ਇਸ ਕਿਸਾਨੀ ਸੰਘਰਸ਼ ਦੌਰਾਨ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਨੂੰ ਸਮਰਪਤ ਕੀਤਾ ਜਾਵੇਗਾ। ਜਿੱਥੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰੋਪੜ ਚਮਕੌਰ ਸਾਹਿਬ ਕੋਲ ਟੋਲ ਪਲਾਜ਼ਾ ਬੈਰੀਅਰ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਕਾਫ਼ਲੇ ਵਿੱਚ ਜਾ ਕੇ ਉਹਨਾਂ ਦੇ ਨਾਲ ਹੋਣ ਦਾ ਭਰੋਸਾ ਦਿੱਤਾ ਗਿਆ ਹੈ ਉਥੇ ਹੀ ਉਹ ਕਿਸਾਨਾਂ ਦੇ ਵਿਚਕਾਰ ਜਾ ਕੇ ਬੈਠ ਗਏ ਸਨ। ਕਿਉਂਕਿ ਰੋਪੜ ਚਮਕੌਰ ਸਾਹਿਬ ਟੋਲ ਬੈਰੀਅਰ ਤੋਂ ਉਪਰੋਂ ਲੰਘਦੇ ਸਮੇਂ ਉਨ੍ਹਾਂ ਵੱਲੋਂ ਆਪਣੇ ਕਾਫਲੇ ਨੂੰ ਰੋਕ ਲਿਆ ਗਿਆ ਸੀ।

ਉੱਥੇ ਹੀ ਉਹਨਾਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਕਿਸਾਨ ਦੇ ਨਾਲ ਹਨ ਅਤੇ ਲੋੜ ਪੈਣ ਤੇ ਉਹ ਖੁਦ ਪੈਦਲ ਚੱਲ ਕੇ ਕਿਸਾਨਾਂ ਤੱਕ ਪਹੁੰਚਣਗੇ ਜਦੋਂ ਵੀ ਕਿਸਾਨਾਂ ਨੂੰ ਲੋੜ ਹੋਵੇ ਉਹਨਾਂ ਨੂੰ ਬੁਲਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਹੈ। ਉਥੇ ਹੀ ਉਨ੍ਹਾਂ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਆਉਣ ਵਾਲੇ ਸਾਰੇ ਸਿਹਤ ਡਿਸਪੈਂਸਰੀਆਂ ਅਤੇ ਪਸ਼ੂ ਡਿਸਪੈਂਸਰੀਆਂ ਦੀ ਖਸਤਾ ਹਾਲਤ ਦੇ ਮੁੜ ਨਿਰਮਾਣ ਦਾ ਵੀ ਐਲਾਨ ਕੀਤਾ ਹੈ।



error: Content is protected !!