BREAKING NEWS
Search

ਮੋਹਾਲੀ ਚ ਹੋਏ ਧਮਾਕੇ ਮਾਮਲੇ ਚ ਮਸ਼ਹੂਰ ਗਾਇਕ ਕਰਨ ਔਜਲਾ ਦਾ ਨੇੜਲਾ ਸਾਥੀ ਕੀਤਾ ਗਿਆ ਗਿਰਫ਼ਤਾਰ

ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਜਿਥੇ ਵੱਖ-ਵੱਖ ਖੇਤਰ ਅਤੇ ਵਿੱਚ ਬਹੁਤ ਸਾਰੇ ਪੰਜਾਬੀਆਂ ਵੱਲੋਂ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ ਉਥੇ ਹੀ ਇਨ੍ਹਾਂ ਹਸਤੀਆਂ ਵੱਲੋਂ ਜਿੱਥੇ ਹਰ ਕਦਮ ਤੇ ਅੱਗੇ ਆ ਕੇ ਮੁਸ਼ਕਲ ਦੇ ਦੌਰ ਵਿੱਚ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ। ਜਿਸ ਕਾਰਨ ਇਹ ਹਸਤੀਆਂ ਚਰਚਾ ਦਾ ਵਿਸ਼ਾ ਵੀ ਬਣ ਜਾਂਦੀਆਂ ਹਨ। ਪੰਜਾਬ ਦੇ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਜਿੱਥੇ ਕਿਸਾਨੀ ਸੰਘਰਸ਼ ਦੇ ਦੌਰਾਨ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਰਹੇ ਹਨ। ਉਥੇ ਹੀ ਅਜਿਹੀਆਂ ਹਸਤੀਆਂ ਵੱਲੋਂ ਕਰੋਨਾ ਦੇ ਦੌਰ ਵਿੱਚ ਵੀ ਅਜਿਹੇ ਲੋਕਾਂ ਦੀ ਮਦਦ ਕੀਤੀ ਕੀਤੀ ਗਈ ਸੀ ਜੋ ਕਿ ਕਰੋਨਾ ਦੇ ਦੌਰ ਵਿੱਚ ਬੁਰੀ ਸਥਿਤੀ ਵਿੱਚੋਂ ਗੁਜਰ ਰਹੇ ਸਨ। ਉੱਥੇ ਹੀ ਪੰਜਾਬੀ ਗਾਇਕਾ ਅਤੇ ਅਦਾਕਾਰਾ ਦੇ ਨਾਲ ਜੁੜੀਆਂ ਹੋਈਆਂ ਹੋਰ ਵੀ ਬਹੁਤ ਸਾਰੀਆਂ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਦੀਆਂ ਹਨ।

ਹੁਣ ਮੋਹਾਲੀ ਵਿਚ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਮਸ਼ਹੂਰ ਗਾਇਕ ਕਰਨ ਔਜਲਾ ਦਾ ਸਾਥੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਮੋਹਾਲੀ ਵਿਖੇ ਇੰਟੈਲੀਜੈਂਸ ਬਿਲਡਿੰਗ ਵਿੱਚ ਇੱਕ ਧਮਾਕਾ ਹੋਇਆ ਸੀ। ਇਸ ਮਾਮਲੇ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਸੀ ਉੱਥੇ ਹੀ ਹੁਣ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਆਪਣੀ ਜਾਂਚ ਦੇ ਦੌਰਾਨ ਪੰਜਾਬੀ ਗਾਇਕ ਕਰਨ ਔਜਲਾ ਦੇ ਇਕ ਨੇੜਲੇ ਸਾਥੀ ਜਗਦੀਪ ਸਿੰਘ ਨਾਮ ਦੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਨੂੰ ਮਾਮਲੇ ਦੇ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।

ਜਗਦੀਪ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨੌ ਦਿਨਾਂ ਦਾ ਪੁਲਸ ਰਿਮਾਂਡ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਉਸ ਤੋਂ ਹੋਰ ਜਾਣਕਾਰੀ ਵੀ ਲਈ ਜਾ ਰਹੀ ਹੈ। ਉਸ ਵੱਲੋਂ ਅਜੇ ਇਸ ਮਾਮਲੇ ਨਾਲ ਜੁੜੀ ਹੋਈ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਪੁਲਿਸ ਵੱਲੋਂ ਇਸ ਨੂੰ ਦਿੱਲੀ ਤੋਂ ਕਾਬੂ ਕੀਤਾ ਗਿਆ ਹੈ।

ਅੱਜ ਮੈਡੀਕਲ ਵੀ ਸਿਵਲ ਹਸਪਤਾਲ ਫੇਜ਼-6 ਮੁਹਾਲੀ ਵਿਖੇ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੇ ਨਾਲ ਜੁੜੇ ਹੋਏ ਇਕ ਦੋਸ਼ੀ ਨਿਸ਼ਾਨ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ ਜੋ ਕਿ ਤਰਨਤਾਰਨ ਦੇ ਭਿੱਖੀਵਿੰਡ ਦੇ ਪਿੰਡ ਕੁਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਿਸ ਨੂੰ ਪੁੱਛਗਿੱਛ ਲਈ ਅਮ੍ਰਿਤਸਰ ਤੋਂ ਲਿਆਂਦਾ ਗਿਆ ਹੈ।error: Content is protected !!