BREAKING NEWS
Search

ਮੌਸਮ ਵਿਭਾਗ ਦੀ ਚਿਤਾਵਨੀ ਇਸ ਤਰੀਕ ਨੂੰ ਫਿਰ ਹੋਵੇਗੀ ਗੜੇਮਾਰੀ

ਨਵੀ ਦਿੱਲੀ-ਐਨ ਸੀ ਆਰ ਤੇ ਉੱਤਰੀ ਭਾਰਤ ਦੇ ਕਈ ਇਲਾਕਿਆਂ ‘ਚ ਇੱਕ ਵਾਰ ਫੇਰ ਬਾਰਸ਼ ਤੇ ਗੜ੍ਹੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ 13-14 ਫਰਵਰੀ ਨੂੰ ਦਿੱਲੀ ਸਮੇਤ ਉੱਤਰੀ ਭਾਰਤ ‘ਚ ਮੀਂਹ ਨਾਲ ਗੜ੍ਹੇਮਾਰੀ ਹੋ ਸਕਦੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦਿਨ ਦਿੱਲੀ ‘ਚ ਗੜ੍ਹੇਮਾਰੀ ਹੋਵੇਗੀ। ਪੰਜਾਬ ਤੇ ਹਰਿਆਣਾ ਵਿੱਚ ਵੀ ਮੌਸਮ ਵਿਗੜਣ ਦੀ ਸੰਭਵਾਨਾ ਹੈ।

ਵਿਭਾਗ ਮੁਤਾਬਕ 15 ਨੂੰ ਵੀ ਗੜ੍ਹੇਮਾਰੀ ਹੋ ਸਕਦੀ ਹੈ ਪਰ 16 ਨੂੰ ਮੌਸਮ ਸਾਫ ਹੋ ਜਾਵੇਗਾ। ਇਸ ਨਾਲ ਠੰਢ ‘ਚ ਵਾਧਾ ਹੋ ਜਾਵੇਗਾ। ਇਸ ਤੋਂ ਪਹਿਲਾਂ ਦਿੱਲੀ ‘ਚ 7 ਫਰਵਰੀ ਨੂੰ ਗੜ੍ਹੇਮਾਰੀ ਹੋਈ। ਇਸ ਕਾਰਨ ਦਿੱਲੀ ਦੀਆਂ ਸੜਕਾਂ ਚਿੱਟੀਆਂ ਹੋ ਗਈਆਂ ਸੀ। ਪੰਜਾਬ ਤੇ ਹਰਿਆਣਾ ਵਿੱਚ ਵੀ ਗੜ੍ਹੇਮਾਰੀ ਨਾਲ ਫਸਲਾਂ ਦੀ ਨੁਕਸਾਨ ਹੋਇਆ ਸੀ।

ਮੌਸਮ ਵਿਭਾਗ ਦੇ ਮੁਖੀ ਮ੍ਰਿਤਯੂੰਜੈ ਮਹਾਪਾਤਰਾ ਮੁਤਾਬਕ ਦਿੱਲੀ ਐਨਸੀਆਰ ‘ਚ ਇਹ ਗੜ੍ਹੇਮਾਰੀ ਵੈਸਟਰਨ ਡਿਸਟਰਬੈਂਸ ਕਰਕੇ ਹੋਈ ਸੀ। ਉਂਝ ਪਹਾੜਾਂ ‘ਤੇ ਹੋਣ ਵਾਲੀ ਬਰਫਬਾਰੀ ਵੀ ਇਸ ਦਾ ਮੁੱਖ ਕਾਰਨ ਹੈ। ਗੜ੍ਹੇਮਾਰੀ ਕਰਕੇ ਕਿਸਾਨਾਂ ਦੀ ਫਸਲਾਂ ਨੂੰ ਕਾਫੀ ਨੁਕਸਾਨ ਹੋਇਆ ਸੀ। ਕਈ ਥਾਂਵਾਂ ‘ਤੇ ਕੱਚੇ ਮਕਾਨ ਵੀ ਡਿੱਗ ਗਏ ਸੀ। ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।

ਹਾਲਾਂਕਿ ਦੇਸ਼ ਦੇ ਬਾਕੀ ਹਿੱਸਿਆਂ ਚ ਅਗਲੇ 2-3 ਦਿਨਾਂ ;ਚ ਤਾਪਮਾਨ ;ਚ ਕੋਈ ਮਹੱਤਵਪੂਰਣ ਬਦਲਾਅ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਕਿਹਾ ਕਿ 11 ਫਰਵਰੀ ਨੂੰ ਜੰਮੂ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਪੂਰਵੀ ਰਾਜਸਥਾਨ ਅਤੇ ਵਿਦਰਭ ਦੇ ਛਿਟਪੁਟ ਸਥਾਨਾਂ ;ਤੇ ਹਨੇਰੀ-ਤੂਫਾਨ ਅਤੇ ਗੜੇ ਪੈਣ ਦੀ ਸੰਭਾਵਨਾ ਹੈ ਇਸ ਦੇ ਨਾਲ ਹੀ 7 ਸਾਲਾਂ ਚ ਪਹਿਲੀ ਵਾਰ ਦਸੰਬਰ ਮਹੀਨੇ ਦੀ ਸ਼ੁਰੂਆਤ ‘ਚ ਚੰਡੀਗੜ੍ਹ ‘ਚ ਇੰਨੀ ਠੰਡ ਦਰਜ ਕੀਤੀ ਗਈ ਹੈ। ਜਿਸ ਦੇ ਚਲਦੇ ਦਸੰਬਰ ਤੋਂ ਸ਼ੁਰੂਆਤ ਤੋਂ ਹੁਣ ਤੱਕ ਦਾ ਵੱਧ ਤੋਂ ਵੱਧ ਤਾਪਮਾਨ 24.4 ਦੇ ਆਲੇ-ਦੁਵਾਲੇ ਹੀ ਰਿਹਾ। ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ



error: Content is protected !!