ਆਈ ਤਾਜ਼ਾ ਵੱਡੀ ਖਬਰ
ਜਿਸ ਸਮੇਂ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਉਸ ਵਿੱਚ ਸਰਕਾਰ ਵੱਲੋਂ ਆਖਿਆ ਜਾ ਰਿਹਾ ਸੀ ਕਿ 2022 ਤੱਕ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰ ਦਿੱਤਾ ਜਾਵੇਗਾ। ਪਰ ਕਿਸਾਨਾਂ ਵੱਲੋਂ ਇਹ ਕਹਿੰਦੇ ਹੋਏ ਇਨ੍ਹਾਂ ਖੇਤੀ ਕਨੂੰਨਾਂ ਨੂੰ ਅਪਣਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਕੇ ਇਹ ਖੇਤੀ ਕਾਨੂੰਨ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਹਨ। ਇਸ ਲਈ ਇਹਨਾਂ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਰੇ ਦੇਸ਼ ਦੇ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ 26 ਨਵੰਬਰ ਨੂੰ ਸੰਘਰਸ਼ ਜਾਰੀ ਕੀਤੇ ਗਏ ਇੱਕ ਸਾਲ ਦਾ ਸਮਾਂ ਹੋ ਜਾਵੇਗਾ।
ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਵੀ ਸ਼ਹੀਦ ਹੋ ਚੁੱਕੇ ਹਨ ਪਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਹੁਣ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਗਿਆ ਹੈ ਜਿੱਥੇ ਦਿੱਲੀ ਤੱਕ ਚਰਚਾ ਹੋ ਰਹੀ ਹੈ। ਸੁਪਰੀਮ ਕੋਰਟ ਵੱਲੋਂ ਜਿਥੇ ਕਿਸਾਨਾਂ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਹੈ ਉਥੇ ਹੀ ਸੁਪਰੀਮ ਕੋਰਟ ਵੱਲੋਂ ਆਖਿਆ ਗਿਆ ਹੈ ਕਿ ਕਿਸਾਨਾਂ ਵੱਲੋਂ ਸੜਕਾਂ ਦੀ ਆਵਾਜਾਈ ਨੂੰ ਬੰਦ ਨਾ ਕੀਤਾ ਜਾਵੇ।
ਇਸ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਉਹਨਾਂ ਵੱਲੋਂ ਆਪਣੇ ਸਾਥੀਆਂ ਸਮੇਤ ਸਰਹੱਦ ਨੂੰ ਛੱਡ ਕੇ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਕਿਸਾਨਾਂ ਵੱਲੋਂ ਸੜਕਾਂ ਨੂੰ ਬੰਦ ਨਹੀਂ ਕੀਤਾ ਗਿਆ ਹੈ ਸਗੋਂ ਪੁਲਿਸ ਵੱਲੋਂ ਬੈਰੀਕੇਟ ਲਗਾ ਕੇ ਲੋਕਾਂ ਦੀ ਆਵਾਜਾਈ ਨੂੰ ਬੰਦ ਕੀਤਾ ਗਿਆ ਹੈ। ਜਿਸ ਕਾਰਨ ਸੁਪਰੀਮ ਕੋਰਟ ਵੱਲੋਂ ਨਾਰਾਜ਼ਗੀ ਜ਼ਾਹਿਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸੰਸਦ ਦੇ ਬਾਹਰ ਧਰਨਾ ਲਗਾਇਆ ਜਾਵੇਗਾ ਅਤੇ ਉਹ ਦਿੱਲੀ ਦੀਆਂ ਸਰਹੱਦਾਂ ਨੂੰ ਖਾਲੀ ਕਰ ਦੇਣਗੇ।
ਇਸ ਐਲਾਨ ਨੂੰ ਸੁਣਦੇ ਹੀ ਹੁਣ ਦਿੱਲੀ ਅਤੇ ਯੂ ਪੀ ਦੀ ਪੁਲਿਸ ਤਿਆਰ ਹੋ ਗਈ ਹੈ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਵੱਲੋਂ ਅੱਜ ਗਾਜ਼ੀਪੁਰ ਸਰਹੱਦ ਤੇ ਬੈਰੀਕੇਡ ਹਟਾਉਣ ਦੇ ਸਮੇਂ ਕੀਤਾ ਗਿਆ ਹੈ। ਜਿਸ ਨੂੰ ਪੁਲਿਸ ਵੱਲੋ ਲਗਾਇਆ ਗਿਆ ਹੈ। ਹੁਣ ਉਨ੍ਹਾਂ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਸਾਰੇ ਹੈਰਾਨ ਹਨ।
ਤਾਜਾ ਜਾਣਕਾਰੀ