ਆਈ ਤਾਜਾ ਵੱਡੀ ਖਬਰ
ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਛਾਤੀ ਦੀ ਸਮੱਸਿਆ ਤੋਂ ਬਾਅਦ ਐਤਵਾਰ ਸ਼ਾਮ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ । ਜਿਵੇਂ ਹੀ ਓਹਨਾ ਦੇ ਹਸਪਤਾਲ ਚ ਦਾਖਲ ਹੋਣ ਦਾ ਲੋਕਾਂ ਨੂੰ ਪਤਾ ਲਗਾ ਤਾਂ ਥਾਂ ਥਾਂ ਲੋਕੀ ਓਹਨਾ ਦੀ ਸਿਹਤ ਲਈ ਦੁਆਵਾਂ ਕਰਨ ਲਗੇ।
ਇਥੋਂ ਤਕ ਕੇ ਉਨ੍ਹਾਂ ਦੀ ਸਿਹਤਯਾਬੀ ਲਈ ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਵੱਲੋਂ ਕਾਮਣਾ ਕੀਤੀ ਗਈ ਅਤੇ ਸ੍ਰੀ ਭੈਣੀ ਸਾਹਿਬ ਵਿਖੇ ਤਿੰਨ ਸ੍ਰੀ ਆਖੰਡ ਪਾਠ ਆਰੰਭ ਕੀਤੇ ਗਏ ਹਨ। ਸੇਵਕ ਕਰਤਾਰ ਸਿੰਘ, ਸੂਬਾ ਬਲਵਿੰਦਰ ਸਿੰਘ ਤੇ ਪ੍ਰੈਸ ਸਕੱਤਰ ਲਖਵੀਰ ਬੱਦੋਵਾਲ ਨੇ ਦੱਸਿਆ ਪਾਠਾਂ ਦੇ ਭੋਗ 13 ਨੂੰ ਪਾਏ ਜਾਣਗੇ।
ਕੀ ਹੈ ਮੌਜੂਦਾ ਹਾਲਤ
ਡਾ. ਮਨਮੋਹਨ ਸਿੰਘ ਦੇ ਨਜ਼ਦੀਕੀ ਸੂਤਰ ਅਨੁਸਾਰ ਉਨ੍ਹਾਂ ਦੀ ਸਥਿਤੀ ਸਥਿਰ ਹੈ ਅਤੇ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਏਮਜ਼ ਦੇ ਸੂਤਰਾਂ ਅਨੁਸਾਰ ਏਮਜ਼ ਦੇ ਸੀਨੀਅਰ ਡਾਕਟਰ ਨਿਤੀਸ਼ ਨਾਇਕ ਦੀ ਅਗਵਾਈ ਹੇਠ ਅੱਧੀ ਦਰਜਨ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਹੋਇਆ ਹੈ । ਸੂਤਰਾਂ ਅਨੁਸਾਰ ਮੁਢਲੀ ਜਾਂਚ ਅਤੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਇੱਕ ਵੱਖਰੇ ਕਮਰੇ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ ਅਤੇ
ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ।ਓਹਨਾ ਨੇ ਰਾਤ ਦਾ ਖਾਣਾ ਵੀ ਚੰਗੀ ਤਰਾਂ ਨਾਲ ਖਾਦਾ ਹੈ ਅਤੇ ਓਹਨਾ ਦੀ ਸਿਹਤ ਹੁਣ ਨੌਰਮਲ ਹੈ। ਉਮੀਦ ਕੀਤੀ ਜਾ ਰਹੀ ਹੈ ਕੇ ਜਲਦੀ ਹੀ ਓਹਨਾ ਨੂੰ ਹਸਪਤਾਲ ਤੋਂ ਛੁਟੀ ਦੇ ਦਿੱਤੀ ਜਾਵੇਗੀ। ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
![](https://thesikhitv.com/wp-content/uploads/2020/05/Frame-Post-2020-05-12T005857.351-735x400.png)
ਤਾਜਾ ਜਾਣਕਾਰੀ