BREAKING NEWS
Search

ਲਵਪ੍ਰੀਤ ਮਾਮਲੇ ਚ ਹੁਣ ਸਰਪੰਚ ਨੇ ਕਰਤੇ ਇਹ ਵਡੇ ਖੁਲਾਸੇ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਵਿਦੇਸ਼ ਜਾਣ ਦੀ ਕਾਹਲ ਵਿਚ ਅੱਜ ਬਹੁਤ ਸਾਰੇ ਨੌਜਵਾਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਬੱਚਿਆਂ ਨੂੰ ਵਿਦੇਸ਼ ਭੇਜਣ ਦੇ ਲਾਲਚ ਵਿੱਚ ਬਹੁਤ ਸਾਰੇ ਪਰਵਾਰ ਆਪਣੇ ਵੱਲੋਂ ਕੀਤੀ ਗਈ ਗਲਤੀ ਦਾ ਪਛਤਾਵਾ ਕਰ ਰਹੇ ਹਨ। ਜਿੱਥੇ ਪਹਿਲਾਂ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਏਜੰਟਾਂ ਵੱਲੋਂ ਠੱਗੀ ਮਾਰਨ ਦੇ ਮਾਮਲੇ ਧੜਾਧੜ ਸਾਹਮਣੇ ਆਉਂਦੇ ਸਨ। ਉਥੇ ਹੀ ਅੱਜ ਨੌਜਵਾਨ ਪੀੜ੍ਹੀ ਵੱਲੋਂ ਠੱਗੀ ਮਾਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜਿਸ ਵਿਚ ਨੌਜਵਾਨ ਮੁੰਡੇ-ਕੁੜੀਆਂ ਪੜ੍ਹਾਈ ਦੇ ਤੌਰ ਤੇ ਵਿਦੇਸ਼ ਜਾਂਦੇ ਹਨ ਅਤੇ ਉਥੇ ਜਾ ਕੇ ਆਪਣੇ ਜੀਵਨ ਸਾਥੀ ਨੂੰ ਬੁਲਾਉਣ ਤੋਂ ਇਨਕਾਰ ਕਰ ਦਿੰਦੇ ਹਨ। ਉਥੇ ਹੀ ਪਰਿਵਾਰਾਂ ਵੱਲੋਂ ਲੱਖਾਂ ਰੁਪਏ ਲਗਾ ਕੇ ਨੂੰਹ ਨੂੰ ਵਿਦੇਸ਼ ਭੇਜਿਆ ਜਾਂਦਾ ਹੈ। ਜਿੱਥੇ ਫਿਰ ਉਸ ਵੱਲੋਂ ਲੱਖਾਂ ਰੁਪਏ ਦੀ ਠੱਗੀ ਮਾਰੀ ਜਾਂਦੀ ਹੈ।

ਲਵਪ੍ਰੀਤ ਮਾਮਲੇ ਵਿੱਚ ਹੁਣ ਸਰਪੰਚ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪਿਛਲੇ ਮਹੀਨੇ ਤੋਂ ਲਗਾਤਾਰ ਲਵਪ੍ਰੀਤ ਅਤੇ ਬੇਅੰਤ ਕੌਰ ਮਾਮਲਾ ਸੁਰਖੀਆਂ ਵਿਚ ਬਣਿਆ ਹੋਇਆ ਹੈ। ਜਿੱਥੇ ਹੁਣ ਇਸ ਮਾਮਲੇ ਵਿਚ ਇਸ ਨੌਜਵਾਨ ਦੇ ਪਿੰਡ ਵਾਸੀਆਂ ਵੱਲੋਂ ਅਤੇ ਕੁਝ ਸੰਸਥਾਵਾਂ ਵਲੋਂ ਅੱਗੇ ਆ ਕੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਸਰਪੰਚ ਵੱਲੋਂ ਦੱਸਿਆ ਗਿਆ ਹੈ ਲਵਪ੍ਰੀਤ ਉਨ੍ਹਾਂ ਦਾ ਬੱਚਾ ਸੀ।

ਇਸ ਸਾਰੀ ਘਟਨਾ ਦੀ ਦੋਸ਼ੀ ਬੇਅੰਤ ਕੌਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਲਵਪ੍ਰੀਤ ਉੱਪਰ ਵੱਖ-ਵੱਖ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ, ਕੀ ਉਹ ਨਸ਼ੇ ਦਾ ਆਦੀ ਸੀ। ਪਰ ਇਹ ਮ੍ਰਿਤਕ ਨੌਜਵਾਨ ਕੋਈ ਵੀ ਨਸ਼ਾ ਨਹੀਂ ਕਰਦਾ ਸੀ। ਇਸ ਗੱਲ ਦੀ ਗਵਾਹੀ ਸਾਰਾ ਪਿੰਡ ਭਰ ਰਿਹਾ ਹੈ। ਉਥੇ ਹੀ ਪਿੰਡ ਵਾਸੀਆਂ ਨੇ ਕਿਹਾ ਕਿ ਅਗਰ ਪ੍ਰਸ਼ਾਸਨ ਉਨ੍ਹਾਂ ਦੀ ਸੁਣਵਾਈ ਨਹੀਂ ਕਰਦਾ ਤਾਂ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਧਰਨੇ ਪ੍ਰਦਰਸ਼ਨ ਕਰਨਗੇ।

ਦੋਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਅੱਜ ਇਕੱਠ ਕਰਕੇ ਪੀੜਤ ਪਰਿਵਾਰ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ ਗਿਆ ਹੈ। ਇਸ ਕੇਸ ਬਾਰੇ ਗੱਲਬਾਤ ਕਰਦੇ ਹੋਏ ਮ੍ਰਿਤਕ ਲਵਪ੍ਰੀਤ ਦੇ ਚਾਚੇ ਹਰਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਇਹ ਇਕੱਠ ਪਿੰਡ ਵਾਸੀਆਂ ਵੱਲੋਂ ਕੀਤਾ ਗਿਆ ਹੈ ਤਾਂ ਜੋ ਪ੍ਰਸ਼ਾਸਨ ਨੂੰ ਪਤਾ ਲੱਗ ਸਕੇ, ਕਿ ਸਾਰਾ ਪਿੰਡ ਇਸ ਪੀੜਤ ਪਰਿਵਾਰ ਦੇ ਨਾਲ ਖੜਾ ਹੈ।



error: Content is protected !!