ਫਿਰ ਲਗੇਗਾ ਕਰਫਿਊ ਕਿਓੰਕੇ

ਚੰਡੀਗੜ੍ਹ: ਬੇਸ਼ੱਕ ਸਰਕਾਰ ਵੱਲੋਂ ਲੌਕਡਾਊਨ ‘ਚ ਢਿੱਲ ਦਿੱਤੀ ਜਾ ਰਹੀ ਹੈ ਪਰ ਕੋਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਸ ਦਾ ਇੱਕ ਵੱਡਾ ਕਾਰਨ ਲੋਕਾਂ ਵੱਲੋਂ ਗਾਈਡਲਾਈਨਜ਼ ਦੀ ਪਾਲਣਾ ਨਾ ਕਰਨਾ ਵੀ ਮੰਨਿਆ ਜਾ ਰਿਹਾ ਹੈ। ਹੁਣ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਇੱਕ ਵਾਰ ਫਿਰ ਸ਼ਹਿਰ ਦੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਕਰਫਿਊ ਲਾਇਆ ਜਾਵੇਗਾ।

ਉਨ੍ਹਾਂ ਕਿਹਾ ਸਖਤੀ ਹੋਰ ਵਧਾ ਦਿੱਤੀ ਜਾਵੇਗੀ। ਇਹ ਗੱਲ ਉਨ੍ਹਾਂ ਨੇ ਪੰਜਾਬ ਰਾਜ ਭਵਨ ਵਿਖੇ ਅਧਿਕਾਰੀਆਂ ਨਾਲ ਕੋਵਿਡ-19 ਵਾਰ ਰੂਮ ਮੀਟਿੰਗ ਦੌਰਾਨ ਕਹੀ। ਬਦਨੌਰ ਨੇ ਕਿਹਾ ਕਿ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਗੈਰ ਜ਼ਰੂਰੀ ਕੰਮ ਲਈ ਘਰਾਂ ਤੋਂ ਬਾਹਰ ਨਾ ਨਿਕਲੋ।

ਉਨ੍ਹਾਂ ਲੋਕਾਂ ਨੂੰ ਆਪਣੇ ਆਪ ਤਾਪਮਾਨ ਮੋਨੀਟਰ ਕਰਨ ਦੀ ਸਲਾਹ ਦਿੱਤੀ। ਜੇ ਕੋਈ ਲੱਛਣ ਪਾਏ ਜਾਂਦੇ ਹਨ, ਤਾਂ ਸਿਹਤ ਵਿਭਾਗ ਨਾਲ ਤੁਰੰਤ ਸੰਪਰਕ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਦੇ ਅੰਦਰ ਰਹਿਣ, ਸੋਸ਼ਲ ਡਿਸਟੇਨਸਿੰਗ ਦੀ ਪਾਲਣਾ ਕਰਨ ਅਤੇ ਮਾਸਕ ਪਹਿਨਣ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਲੋਕਾਂ ਨੂੰ ਵੱਡੀ ਚੇਤਾਵਨੀ ਸੁਧਰ ਜਾਵੋ ਨਹੀਂ ਤਾਂ ਫਿਰ ਲਗੇਗਾ ਕਰਫਿਊ ਕਿਓੰਕੇ
ByadminJuly 19, 2020Comments Off on ਲੋਕਾਂ ਨੂੰ ਵੱਡੀ ਚੇਤਾਵਨੀ ਸੁਧਰ ਜਾਵੋ ਨਹੀਂ ਤਾਂ ਫਿਰ ਲਗੇਗਾ ਕਰਫਿਊ ਕਿਓੰਕੇ
Previous Postਪੰਜਾਬ ਚ ਲਾਕ ਡਾਊਨ ਕਰਫਿਊ ਬਾਰੇ ਕੈਪਟਨ ਨੇ ਦਿੱਤਾ ਇਹ ਵੱਡਾ ਹੁਕਮ
Next Postਹੁਣੇ ਹੁਣੇ ਬੋਲੀਵੁਡ ਨੂੰ ਲਗਾ ਵਡਾ ਝਟਕਾ -ਇਸ ਮਸ਼ਹੂਰ ਫ਼ਿਲਮੀ ਹਸਤੀ ਦੀ ਹੋਈ ਅਚਾਨਕ ਮੌਤ