BREAKING NEWS
Search

ਵਿਆਹਾਂ ਸ਼ਾਦੀਆਂ ਵਾਲਿਆਂ ਲਈ 17 ਦਸੰਬਰ ਤੱਕ ਲਈ ਲਗੀ ਇਹ ਪਾਬੰਦੀ – ਪੰਜਾਬ ਚ ਏਥੇ ਹੋ ਗਿਆ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਹਦਾਇਤਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਕਿਉਂਕਿ ਪੰਜਾਬ ਵਿੱਚ ਜਿੱਥੇ ਤਿਉਹਾਰਾਂ ਦੇ ਦਿਨ ਚੱਲ ਰਹੇ ਹਨ ਉਥੇ ਹੀ ਗੈਰ ਸਮਾਜਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਹੈ। ਬੀਤੇ ਦਿਨੀਂ ਜਥੇ ਸਰਹੱਦੀ ਖੇਤਰਾਂ ਵਿਚ ਡਰੋਨ ਦੇ ਸਹਾਰੇ ਕਈ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਿੱਥੇ ਪੁਲਿਸ ਪ੍ਰਸ਼ਾਸਨ ਅਤੇ ਬੀਐਸਐਫ਼ ਵੱਲੋਂ ਚੌਕਸੀ ਵਰਤਦੇ ਹੋਏ ਅਜਿਹੇ ਅਨਸਰਾਂ ਦੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਂਦਾ।

ਚੰਨੀ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਵੀ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਹੁਣ ਵਿਆਹ ਸ਼ਾਦੀਆਂ ਨੂੰ ਲੈ ਕੇ 17 ਸਤੰਬਰ ਤੱਕ ਲਈ ਇਹ ਪਾਬੰਦੀ ਲੱਗ ਗਈ ਹੈ ਜਿਥੇ ਪੰਜਾਬ ਵਿੱਚ ਇੱਥੇ ਇਹ ਐਲਾਨ ਜਾਰੀ ਕਰ ਦਿਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫ਼ਰੀਦਕੋਟ ਦੇ ਵਧੀਕ ਜਿਲ੍ਹਾ ਮਜਿਸਟਰੇਟ ਸ੍ਰੀ ਰਾਜਦੀਪ ਸਿੰਘ ਬਰਾੜ ਵਲੋ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ 17 ਦਸੰਬਰ ਤੱਕ ਲਈ ਕੁਝ ਪਾਬੰਦੀਆਂ ਲਗਾਏ ਜਾਣ ਦਾ ਐਲਾਨ ਕਰ ਦਿੱਤਾ ਹੈ।

ਇਨ੍ਹਾਂ ਪਾਬੰਦੀਆਂ ਵਿੱਚ ਜ਼ਿਲ੍ਹੇ ਦੀ ਹੱਦ ਅੰਦਰ ਕੋਈ ਵੀ ਡਰੋਨ, ਅਤੇ ਹੋਰ ਉੱਡਣ ਵਾਲੇ ਆਬਜੈਕਟ ਦੀ ਵਰਤੋਂ ਨਹੀਂ ਕਰ ਸਕਦਾ। ਜਿਸ ਉਪਰ ਜਿਲੇ ਦੀ ਹੱਦ ਅੰਦਰ ਪੂਰਨ ਰੂਪ ਵਿੱਚ 17 ਦਸੰਬਰ ਤੱਕ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਅਗਰ ਜ਼ਿਲ੍ਹੇ ਦੀ ਹੱਦ ਅੰਦਰ ਕੋਈ ਵੀ ਵਿਅਕਤੀ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅਗਰ ਕਿਸੇ ਵੀ ਵਿਅਕਤੀ ਵੱਲੋਂ ਆਪਣੇ ਘਰਾਂ ਵਿਚ ਹੋਣ ਵਾਲੇ ਸਭਿਆਚਾਰਕ ਵਿਆਹ-ਸ਼ਾਦੀ ਅਤੇ ਹੋਰ ਧਾਰਮਿਕ ਪ੍ਰੋਗਰਾਮਾਂ ਵਿੱਚ ਇਸ ਦਾ ਇਸਤੇਮਾਲ ਕਰਨਾ ਹੋਵੇਗਾ ਤਾਂ, ਇਸ ਦੇ ਇਸਤੇਮਾਲ ਵਾਸਤੇ ਪਹਿਲਾਂ ਹੀ ਪ੍ਰਵਾਨਗੀ ਲਈ ਜਾਵੇਗੀ ਜਿਸ ਵਾਸਤੇ ਇਜ਼ਾਜ਼ਤ ਦਫਤਰ ਡਿਪਟੀ ਕਮਿਸ਼ਨਰ ਪਾਸੋਂ ਦਿੱਤੀ ਜਾਵੇਗੀ। ਜ਼ਿਲ੍ਹਾ ਫਰੀਦਕੋਟ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਤੇ ਅਮਨ ਸ਼ਾਂਤੀ ਨੂੰ ਬਣਾਈ ਰੱਖਣ ਲਈ ਜ਼ਿਲਾ ਮੈਜਿਸਟਰੇਟ ਵੱਲੋਂ ਇਹ ਹੁਕਮ ਲਾਗੂ ਕੀਤੇ ਗਏ ਹਨ। ਜਿਸ ਸਦਕਾ ਜ਼ਿਲੇ ਦੇ ਲੋਕਾਂ ਦੀ ਰੱਖਿਆ ਕੀਤੀ ਜਾ ਸਕੇ, ਅਤੇ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।error: Content is protected !!