ਆਈ ਤਾਜ਼ਾ ਵੱਡੀ ਖਬਰ
ਕਰੋਨਾ ਪਾਬੰਦੀਆਂ ਦੇ ਚੱਲਦੇ ਜਿੱਥੇ ਹਵਾਈ ਯਾਤਰਾ ਉਪਰ ਕਾਫੀ ਲੰਮੇਂ ਸਮੇਂ ਤੱਕ ਰੋਕ ਲਗਾਈ ਗਈ ਸੀ। ਉੱਥੇ ਹੀ ਬਹੁਤ ਸਾਰੇ ਯਾਤਰੀਆਂ ਨੂੰ ਵਿਦੇਸ਼ਾਂ ਵਿਚ ਆਉਣ ਜਾਣ ਨੂੰ ਲੈ ਕੇ ਭਾਰੀ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ। ਕਿਉਂਕਿ ਜਿਥੇ ਭਾਰਤ ਵਿਚ ਕਰੋਨਾ ਕੇਸਾਂ ਦੀ ਗਿਣਤੀ ਵਧ ਗਈ ਸੀ ਉਥੇ ਡੈਲਟਾ ਵੈਰੀਐਟ ਦੇ ਪਾਏ ਜਾਣ ਕਾਰਨ ਵੀ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਅਣਮਿੱਥੇ ਸਮੇਂ ਲਈ ਰੋਕ ਲਗਾ ਦਿਤੀ ਗਈ ਸੀ। ਐਮਰਜੈਂਸੀ ਹਲਾਤਾਂ ਦੇ ਵਿਚ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਚੁਣੌਤੀਆਂ ਵੀ ਪੇਸ਼ ਆਈਆਂ ਹਵਾਈ ਸਫਰ ਕਰਨ ਉਪਰੰਤ ਇਕਾਂਤ-ਵਾਸ ਕੀਤਾ ਜਾਂਦਾ ਰਿਹਾ ਹੈ।
ਹੁਣ ਕਰੋਨਾ ਕੇਸਾਂ ਵਿਚ ਕਮੀ ਆ ਗਈ ਹੈ, ਇਸ ਲਈ ਸਾਰੇ ਦੇਸ਼ਾਂ ਵੱਲੋਂ ਆਪਣੇ ਵੱਲੋਂ ਲਾਗੂ ਕੀਤੀਆ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਗਈ ਹੈ। ਹੁਣ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ ਇਹ ਸਰਕਾਰੀ ਫਰਮਾਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪਹਿਲਾਂ ਭਾਰਤ ਵਿਚ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਇਕਾਂਤ ਵਾਸ ਕੀਤਾ ਜਾਣਾ ਲਾਜ਼ਮੀ ਕੀਤਾ ਗਿਆ ਸੀ।
ਉੱਥੇ ਹੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਫਰਮਾਨ ਦੇ ਤਹਿਤ ਸੋਮਵਾਰ ਤੋਂ ਯਾਤਰੀਆਂ ਨੂੰ ਇਕਾਂਤਵਾਸ ਕੀਤੇ ਜਾਣ ਨੂੰ ਖ਼ਤਮ ਕਰ ਦਿੱਤਾ ਗਿਆ ਹੈ, ਉਥੇ ਹੀ ਕੁਝ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ ਜਿਸ ਵਿਚ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦਾ ਕਰੋਨਾ ਟੀਕਾਕਰਨ ਹੋਇਆ ਹੋਣਾ ਲਾਜ਼ਮੀ ਕੀਤਾ ਗਿਆ ਹੈ। ਯਾਤਰੀਆਂ ਕੋਲੋਂ ਕਰੋਨਾ ਦੀ ਆਰ ਟੀ ਪੀ ਸੀ ਆਰ ਦੀ ਨੈਗਟਿਵ ਰਿਪੋਰਟ ਵੀ ਲਾਜ਼ਮੀ ਕੀਤੀ ਗਈ ਹੈ। ਉਥੇ ਹੀ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦਾ ਅਗਰ ਕਰੋਨਾ ਟੀਕਾਕਰਨ ਅਤੇ ਟੈਸਟ ਨਹੀਂ ਹੁੰਦਾ ਤਾਂ ਉਨ੍ਹਾਂ ਨੂੰ ਭਾਰਤ ਦੇ ਹਵਾਈ ਅੱਡੇ ਉਤੇ ਪਹੁੰਚਣ ਤੇ ਕਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ।
ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਹੀ ਘਰ ਵਿਚ 7 ਦਿਨ ਲਈ ਇਕਾਂਤਵਾਸ ਰਹਿਣਾ ਹੋਵੇਗਾ। ਜਿਸ ਤੋਂ ਬਾਅਦ ਉਨ੍ਹਾਂ ਨੂੰ ਦੁਬਾਰਾ ਕਰੋਨਾ ਟੈਸਟ ਕਰਵਾਉਣਾ ਹੋਵੇਗਾ। ਅਗਰ ਇਨ੍ਹਾਂ ਸੱਤ ਦਿਨਾਂ ਦੇ ਦੌਰਾਨ ਕੀਤੇ ਗਏ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਉਂਦੀ ਹੈ ਤਾਂ ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਜਾਵੇਗਾ। 20 ਅਕਤੂਬਰ ਤੋਂ ਸਿਹਤ ਮੰਤਰਾਲੇ ਵੱਲੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਕੁਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ।
ਤਾਜਾ ਜਾਣਕਾਰੀ