ਇੰਡੀਆ ਆਉਣ ਵਾਲੇ ਪੰਜਾਬੀਆਂ ਲਈ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ
ਇਸ ਵੇਲੇ ਦੀ ਵੱਡੀ ਖਬਰ ਇੰਡੀਆ ਜਾਣ ਵਾਲੇ ਪੰਜਾਬੀਆਂ ਲਈ ਆ ਰਹੀ ਹੈ ਜਿਥੇ ਸਰਕਾਰ ਨੇ ਓਹਨਾ ਲਈ ਵੱਡਾ ਐਲਾਨ ਕਰਤਾ ਹੈ। ਪੰਜਾਬ ਸਰਕਾਰ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ, ਨਵੀਂ ਦਿੱਲੀ ਵਿਖੇ ਸੁਵਿਧਾ ਕੇਂਦਰ ਸਥਾਪਤ ਕੀਤਾ ਹੈ, ਜਿਸ ਨਾਲ ਵਿਸ਼ੇਸ਼ ਉਡਾਨਾਂ ਰਾਹੀਂ ਵਿਦੇਸ਼ਾਂ ਤੋਂ ਵਾਪਸ ਆ ਰਹੇ ਪੰਜਾਬੀਆਂ ਨੂੰ ਸੂਬੇ ’ਚ ਉਨ੍ਹਾਂ ਦੇ ਸਬੰਧਤ ਜ਼ਿਲਿਆਂ ’ਚ ਭੇਜਣ ਲਈ ਮਦਦ ਕੀਤੀ ਜਾਵੇਗੀ ਜਿੱਥੇ ਉਨ੍ਹਾਂ ਨੂੰ ਸੰਸਥਾਗਤ ਏਕਾਂਤਵਾਸ ’ਚ ਰਹਿਣਾ ਪਵੇਗਾ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸੁਵਿਧਾ ਕੇਂਦਰ ਵਿਖੇ ਆਵਾਜਾਈ ਦੀ ਸਹੂਲਤ ਦਾ ਬੰਦੋਬਸਤ ਕੀਤਾ ਗਿਆ ਤਾਂ ਕਿ ਵਿਦੇਸ਼ਾਂ ’ਚ ਫਸੇ ਐੱਨ. ਆਰ. ਆਈਜ਼ ਅਤੇ ਪੰਜਾਬੀਆਂ ਦੀ ਉਨ੍ਹਾਂ ਦੇ ਗ੍ਰਹਿ ਜ਼ਿਲਿਆਂ ’ਚ ਸੁਖਾਲੀ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ ਜਿੱਥੇ ਉਨ੍ਹਾਂ ਨੂੰ 14 ਦਿਨਾਂ ਲਈ ਏਕਾਂਤਵਾਸ ’ਚ ਰਹਿਣ ਰੁਕਣਾ ਪਵੇਗਾ ਅਤੇ ਕੋਵਿਡ ਲਈ ਟੈਸਟ ਵੀ ਲਿਆ ਜਾਵੇਗਾ।
ਜਿਨ੍ਹਾਂ ਵਿਅਕਤੀਆਂ ਦੇ ਟੈਸਟ ਨੈਗੇਟਿਵ ਪਾਏ ਜਾਣਗੇ, ਉਨ੍ਹਾਂ ਨੂੰ ਦੋ ਹੋਰ ਹਫ਼ਤਿਆਂ ਦੇ ਸਵੈ-ਏਕਾਂਤਵਾਸ ਲਈ ਘਰ ਭੇਜ ਦਿੱਤਾ ਜਾਵੇਗਾ ਜਦਕਿ ਪਾਜ਼ੇਟਿਵ ਪਾਏ ਜਾਣ ਵਾਲਿਆਂ ਨੂੰ ਦੇਖਭਾਲ/ਇਲਾਜ ਲਈ ਏਕਾਂਤਵਾਸ ਕੇਂਦਰਾਂ ‘ਚ ਭੇਜ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ‘ਵੰਦੇ ਮਾਤਰਮ ਮਿਸ਼ਨ’ ਤਹਿਤ 20,000 ਪੰਜਾਬੀਆਂ ਅਤੇ ਐੱਨ. ਆਰ. ਆਈਜ਼ ਦੀ ਘਰ ਵਾਪਸੀ ਦੀ ਉਮੀਦ ਹੈ ਅਤੇ ਇਨ੍ਹਾਂ ’ਚ ਬਹੁਤੇ ਉਡਾਨਾਂ ਰਾਹੀਂ ਨਵੀਂ ਦਿੱਲੀ ਪਹੁੰਚ ਰਹੇ ਹਨ।
ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ’ਤੇ ਸਥਾਪਤ ਕੀਤਾ ਸੁਵਿਧਾ ਕੇਂਦਰ ਬਿਨਾਂ ਕਿਸੇ ਹਫੜਾ-ਦਫੜੀ ਜਾਂ ਦੁਬਿਧਾ ਤੋਂ ਬਿਹਤਰ ਤਾਲਮੇਲ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ’ਚੋਂ ਪੰਜਾਬ ’ਚ ਆਪਣੀਆਂ ਜੱਦੀ ਥਾਵਾਂ ’ਤੇ ਵਾਪਸ ਆਉਣ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਦੀ ਸੁਰੱਖਿਅਤ ਵਾਪਸੀ ਲਈ ਵੱਖ-ਵੱਖ ਮੁਲਕਾਂ ’ਚ ਕੋਆਰਡੀਨੇਟਰ ਉਸੇ ਤਰਜ਼ ’ਤੇ ਨਿਯੁਕਤ ਕੀਤੇ ਗਏ ਹਨ, ਜਿਸ ਤਰ੍ਹਾਂ ਉਨ੍ਹਾਂ ਦੀ ਸਰਕਾਰ ਵਲੋਂ ਵਿਸ਼ੇਸ਼ ਸ਼੍ਰਮਿਕ ਰੇਲਾਂ ਰਾਹੀਂ ਪ੍ਰਵਾਸੀ ਕਿਰਤੀਆਂ ਦੇ ਆਉਣ-ਜਾਣ ਦੀ ਸਹੂਲਤ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ।
ਤਾਜਾ ਜਾਣਕਾਰੀ