ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਨੌਜਵਾਨਾਂ ਵੱਲੋਂ ਰੁਜ਼ਗਾਰ ਦੀ ਖਾਤਰ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ। ਕਿੱਥੇ ਜਾ ਕੇ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਦੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਕਮਾਈ ਕੀਤੀ ਜਾ ਸਕੇ। ਜਿੱਥੇ ਵਿਦੇਸ਼ਾਂ ਵਿਚ ਜਾਕੇ ਨੌਜਵਾਨਾਂ ਵੱਲੋਂ ਬਹੁਤ ਸਾਰੀਆਂ ਮੁਸ਼ਕਲਾਂ ਨੂੰ ਸਹਿਣ ਕਰਦੇ ਹੋਏ ਕਮਾਈ ਕੀਤੀ ਜਾਂਦੀ ਹੈ। ਜਿਸ ਸਦਕਾ ਪ੍ਰਵਾਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ ਅਤੇ ਪਰਿਵਾਰਕ ਮੈਂਬਰਾਂ ਨੂੰ ਦਰਪੇਸ਼ ਹੋਣ ਵਾਲੀਆਂ ਤੰਗੀਆਂ ਤੁਰਸ਼ੀਆਂ ਨੂੰ ਦੂਰ ਕੀਤਾ ਜਾ ਸਕੇ। ਉੱਥੇ ਹੀ ਇਨ੍ਹਾਂ ਪਰਵਾਸੀਆਂ ਜੋ ਵਿਦੇਸ਼ਾਂ ਦੇ ਵਿਚ ਕਈ ਵਾਰ ਸਿਹਤ ਸਬੰਧੀ ਵੀ ਕਈ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆ ਜਾਂਦੀਆਂ ਹਨ। ਜਿਸ ਕਾਰਨ ਉਨ੍ਹਾਂ ਦੀ ਕਮਾਈ ਦਾ ਵੱਡਾ ਹਿੱਸਾ ਵੀ ਸਿਹਤ ਨੂੰ ਮੁੱਖ ਰੱਖਦੇ ਹੋਏ ਚਲਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿਚ ਪਰਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਵੀ ਮੁਹਈਆ ਕਰਵਾਈਆ ਜਾਂਦੀਆਂ ਹਨ।
ਹੁਣ ਦੇਸ਼ ਵਿੱਚ ਰਹਿੰਦੇ ਇਨ੍ਹਾਂ ਕਾਮਿਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਦੇਸ਼ ਵੱਲੋਂ ਬਹੁਤ ਹੀ ਜਲਦ ਇਹ ਨਵਾਂ ਕਾਨੂੰਨ ਲਾਗੂ ਕੀਤਾ ਜਾ ਰਿਹਾ। ਮਿਲੀ ਜਾਣਕਾਰੀ ਅਨੁਸਾਰ ਇਹ ਖਬਰ ਦੋਹਾ ਕਤਰ ਤੋਂ ਸਾਹਮਣੇ ਆਈ ਹੈ। ਜਿਥੇ ਉਥੋਂ ਦੀ ਸਰਕਾਰ ਵੱਲੋਂ ਪ੍ਰਵਾਸੀਆਂ ਦੀਆਂ ਸਿਹਤ ਸਬੰਧੀ ਸਮੱਸਿਆਵਾਂ ਨੂੰ ਦੇਖਦੇ ਹੋਏ ਕੰਪਨੀਆਂ ਲਈ ਇਕ ਨਵਾਂ ਕਾਨੂੰਨ ਬਣਾਇਆ ਜਾ ਰਿਹਾ ਹੈ। ਜਿਸ ਵਿਚ ਕੰਪਨੀ ਵੱਲੋਂ ਕੰਮ ਕਰਨ ਵਾਲੇ ਪ੍ਰਵਾਸੀ ਕਾਮਿਆਂ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੂੰ ਹੈਲਥ ਇੰਸ਼ੋਰੈਂਸ ਪਾਲਿਸੀ ਮੁਹਇਆ ਕਰਵਾਈ ਜਾਵੇਗੀ।
ਜਿਸ ਵਿੱਚ ਉਨ੍ਹਾਂ ਕੰਪਨੀਆਂ ਵੱਲੋਂ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਨਿੱਜੀ ਸਿਹਤ ਬੀਮਾ ਵੀ ਮੁਹਈਆ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇਗਾ। ਜੋ ਕੰਪਨੀ ਵੱਲੋਂ ਪਹਿਲਾਂ ਨਹੀਂ ਕੀਤਾ ਜਾ ਰਿਹਾ ਸੀ। ਦੇਸ਼ ਅੰਦਰ ਜਿੱਥੇ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ। ਉੱਥੇ ਹੀ ਇਸ ਕਾਨੂੰਨ ਨੂੰ ਪ੍ਰਕਾਸ਼ਿਤ ਹੋਣ ਤੋਂ ਬਾਅਦ 6 ਮਹੀਨੇ ਦਾ ਸਮਾਂ ਲੱਗੇਗਾ। ਪਰ ਅਜੇ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਇਸ ਕਦਮ ਲਈ ਕੋਈ ਸਪੱਸ਼ਟੀਕਰਣ ਨਹੀਂ ਦਿੱਤਾ ਗਿਆ। ਪਰ ਮੌਜੂਦਾ ਸਮੇਂ ਵਿੱਚ ਵੀ ਸੈਲਾਨੀ ਅਤੇ ਵਿਦੇਸ਼ੀ ਨਾਗਰਿਕ ਸਿਹਤ ਸੰਬੰਧੀ ਸਮੱਸਿਆਵਾਂ ਦਾ ਇਲਾਜ ਕਰਵਾਉਣ ਲਈ ਸਰਕਾਰੀ ਸਿਹਤ ਕਾਰਡ ਦੇ ਜ਼ਰੀਏ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਉੱਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਦੋਹਾ ਕਤਰ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਹੈ ਕਿ ਲਾਗੂ ਕੀਤੇ ਜਾਣ ਵਾਲੇ ਨਵੇਂ ਕਾਨੂੰਨ ਦੇ ਅਨੁਸਾਰ ਇਸ ਯੋਜਨਾ ਦਾ ਫਾਇਦਾ ਦੇਸ਼ ਵਿਚ ਰਹਿਣ ਵਾਲੇ ਹੀ ਲੈ ਸਕਣਗੇ। ਉਥੇ ਹੀ ਅਮੀਰ ਵੱਲੋਂ ਨਵੇਂ ਕਾਨੂੰਨ ਦਾ ਐਲਾਨ ਇਸੇ ਹਫਤੇ ਕੀਤਾ ਹੈ। ਕਿਉਂਕਿ ਪਰਵਾਸੀਆਂ ਨੂੰ ਆਪਣੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਪੋਲਸੀ ਨੂੰ ਖਰੀਦਿਆ ਜਾਂਦਾ ਹੈ, ਜੋ ਕਿ ਸਾਰੇ ਲੋਕਾਂ ਲਈ ਜ਼ਰੂਰੀ ਹੁੰਦੀ ਹੈ।
Home ਤਾਜਾ ਜਾਣਕਾਰੀ ਵਿਦੇਸ਼ ਚ ਰਹਿੰਦੇ ਇਹਨਾਂ ਭਾਰਤੀਆਂ ਲਈ ਆਈ ਵੱਡੀ ਖਬਰ – ਇਸ ਦੇਸ਼ ਚ ਜਲਦੀ ਹੋਣ ਲੱਗਾ ਇਹ ਨਵਾਂ ਕਨੂੰਨ ਲਾਗੂ
ਤਾਜਾ ਜਾਣਕਾਰੀ