ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅਜੋਕੇ ਨੌਜਵਾਨਾਂ ‘ਚ ਵਿਦੇਸ਼ ਜਾਣ ਦਾ ਸ਼ੋਕ ਇੰਨ੍ਹਾਂ ਜ਼ਿਆਦਾ ਵੱਧ ਗਿਆ ਹੈ ਕਿ ਉਹ ਵਿਦੇਸ਼ ਜਾਣ ਲਈ ਕੁੱਝ ਵੀ ਕਰਨ ਨੂੰ ਤਿਆਰ ਹੋ ਜਾਂਦੇ ਹਨ ਜਿਸ ਕਰਕੇ ਉਹ ਕਈ ਵਾਰ ਵੱਡੀ ਮੁਸੀਬਤ ਤੇ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ । ਅਜਿਹਾ ਹੀ ਇੱਕ ਮਾਮਲਾ ਬੀਤੇ ਦਿਨੀਂ ਮੁਕੇਰੀਆਂ ਦਾ ਸਾਹਮਣੇ ਆਇਆ ਜਿੱਥੇ ਵਿਦੇਸ਼ ਭੇਜਣ ਦੇ ਨਾਮ ਤੇ ਨੌਜਵਾਨ ਵੱਡੀ ਠੱਗੀ ਦਾ ਸ਼ਿਕਾਰ ਹੋ ਗਿਆ।
ਪੁਲਿਸ ਨੂੰ ਦਿੱਤੇ ਬਿਆਨ ਪੀੜਿਤ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਫਗਵਾੜਾ ਤੇ ਸੁਨੀਲ ਕੁਮਾਰ ਪੁੱਤਰ ਸਤਵੀਰ ਸਿੰਘ ਵਾਸੀ ਤਲਵਾੜਾ ਵੱਲੋਂ ਯੁਕਰੇਨ ਰਸਤੇ ਸਪੇਨ ਭੇਜਣ ਦੇ ਨਾਂ ‘ਤੇ 4.86 ਲੱਖ ਰੁਪਏ ਦੀ ਠੱਗੀ ਮਾਰੀ। ਉਸ ਦੇ ਭਰਾ ਬਲਵਿੰਦਰ ਸਿੰਘ ਨੂੰ ਕਿਸੇ ਹੋਰ ਦੇਸ਼ ਭੇਜ ਦਿੱਤਾ।
ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਸ ਦੇ ਭਰਾ ਬਲਵਿੰਦਰ ਸਿੰਘ ਨੂੰ ਪੋਲੈਡ ਦੀ ਜੇਲ੍ਹ ‘ਚ ਬੰਦ ਹੋਣ ਬਾਰੇ ਪਤਾ ਲੱਗਾ ਹੈ। ਅੱਜ ਪੰਜਾਬ ਦੀ 25 ਲੱਖ ਅਬਾਦੀ ਵਿਦੇਸ਼ਾਂ ਵਿਚ ਰਹਿ ਰਹੀ ਹੈ। ਕੈਨੇਡਾ ਦੀ 3.6 ਕਰੋੜ ਦੀ ਅਬਾਦੀ ਵਿਚ ਪੰਜਾਬੀਆਂ ਦੀ ਵਸੋਂ 1.3 ਫ਼ੀ ਸਦੀ ਹੈ।
ਪੰਜਾਬ ਵਿਚ ਨੌਜੁਆਨਾਂ ਦੀ ਵਿਦੇਸ਼ ਜਾਣ ਦੀ ਲਾਲਸਾ ਏਨੀ ਜ਼ਿਆਦਾ ਵੱਧ ਰਹੀ ਹੈ ਕਿ ਹਰ ਕੋਈ ਵਿਦੇਸ਼ ਜਾਣ ਦੀ ਚਾਹਤ ਵਿਚ ਚੰਗੇ-ਮਾੜੇ ਹਾਲਾਤਾਂ ‘ਚ ਰਹਿਣ ਨੂੰ ਵੀ ਤਿਆਰ ਹੋ ਜਾਂਦੇ ਹਨ।
ਤਾਜਾ ਜਾਣਕਾਰੀ