BREAKING NEWS
Search

ਵੱਡਾ ਖੁਲਾਸਾ: ਫਤਹਿਵੀਰ ਦੀ ਮੌਤ ਮਾਮਲੇ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਰ ਦਿੱਤਾ ਵੱਡਾ ਐਲਾਨ,ਦੇਖੋ ਪੂਰੀ ਖ਼ਬਰ…

ਪਿਛਲੇ ਦਿਨੀਂ ਸੁਨਾਮ ਦੇ ਨੇੜਲੇ ਪਿੰਡ ਭਗਵਾਨਪੁਰਾ ‘ਚ ਬੋਰਵੈੱਲ ਵਿਚ ਡਿੱਗੇ 2 ਸਾਲਾ ਮਾਸੂਮ ਫਤਹਿਵੀਰ ਸਿੰਘ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਕਈ ਸਵਾਲ ਖੜੇ ਹੋਏ ਤੇ ਮਾਮਲਾ ਕਾਫੀ ਗਰਮਾ ਗਿਆ ਸੀ। ਭੜਕੇ ਲੋਕਾਂ ਨੇ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।ਜਿਸ ਤੋਂ ਬਾਅਦ ਫਤਿਹਵੀਰ ਸਿੰਘ ਦੀ ਹੋਈ ਮੌਤ ਦਾ ਮਾਮਲਾ ਹੁਣ ਹਾਈਕੋਰਟ ‘ਚ ਪੁੱਜ ਗਿਆ ਸੀ। ਇਸ ਹਾਈਕੋਰਟ ‘ਚ ਇਸ ਮਾਮਲੇ ਸਬੰਧੀ ਕਈ ਪਟੀਸ਼ਨਾਂ ਦਾਖਲ ਹੋਈਆਂ।

ਜਾਣਕਾਰੀ ਮੁਤਾਬਕ ਫਤਿਹਵੀਰ ਮਾਮਲੇ ‘ਚ ਢਿੱਲ ਵਰਤਦੇ ਹੋਏ ਇਸ ‘ਤੇ ਸਵਾਲ ਚੁੱਕਦਿਆਂ ਇਕ ਪਟੀਸ਼ਨ ਹਾਈਕੋਰਟ ‘ਚ ਦਾਇਰ ਕੀਤੀ ਗਈ ਸੀ, ਜਿਸ ਦੀ ਸੁਣਵਾਈ ਅਦਾਲਤ ਵਲੋਂ ਸੋਮਵਾਰ ਨੂੰ ਕੀਤੀ ਗਈ। ਹਾਈਕੋਰਟ ਨੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਤੇ 3 ਜੁਲਾਈ ਤੱਕ ਜਵਾਬ ਦੇਣ ਲਈ ਕਿਹਾ ਹੈ। ਕੋਰਟ ਨੇ ਪੁੱਛਿਆ- ਫਤਿਹਵੀਰ ਦੀ ਮੌਤ ਲਈ ਕੌਣ ਹੈ ਜ਼ਿੰਮੇਵਾਰ?

ਉਥੇ ਹੀ ਸੰਗਰੂਰ ਪ੍ਰਸ਼ਾਸਨ ‘ਚ ਡੀਸੀ ਐੱਸ.ਐੱਸ.ਪੀ, ਐੱਸ ਡੀ ਐੱਮ ਅਤੇ ਐਨ.ਡੀ.ਆਰ ਐਫ ਨੂੰ ਵੀ ਨੋਟਿਸ ਜਾਰੀ ਕਰ ਪੂਰੇ ਘਟਨਾਕਰਮ ਦੀ ਰਿਪੋਰਟ ਮੰਗੀ ਗਈ ਹੈ। ਪੂਰੇ ਮਾਮਲੇ ਦੀ ਸੁਣਵਾਈ ਵਿੱਚ ਭਾਰਤ ਸਰਕਾਰ ਦੇ ਵਕੀਲ ਸਤਪਾਲ ਜੈਨ ਵੀ ਕੋਰਟ ਵਿੱਚ ਪੇਸ਼ ਹੋਏ ਅਤੇ ਉਨ੍ਹਾਂਨੇ ਵੀ ਮੰਨਿਆ ਕਿ ਜਿਸ ਤਰ੍ਹਾਂ ਵਲੋਂ ਇਹ ਘਟਨਾਕਰਮ ਹੋ ਰਿਹਾ ਹੈ ਉਸ ਵਿੱਚ ਅੱਗੇ ਲਈ ਸਖ਼ਤ ਕਦਮ ਚੁੱਕਣ ਦੀ ਜ਼ਰੂਰਤ ਹੈ ਤਾਂਕਿ ਅਜਿਹੀ ਘਟਨਾ ਕ੍ਰਮ ਦੁਬਾਰਾ ਨਾ ਹੋ ਸਕੇ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ’ਚ ਬੀਤੀ 6 ਜੂਨ ਦਿਨ ਵੀਰਵਾਰ ਨੂੰ ਸ਼ਾਮ ਚਾਰ ਵਜੇ ਦੋ ਸਾਲਾਂ ਫ਼ਤਿਹਵੀਰ ਖੇਡਦੇ ਸਮੇਂ 140 ਫ਼ੁੱਟ ਡੂੰਘੇ ਬੋਰਵੈੱਲ ’ਚ ਡਿੱਗ ਗਿਆ ਸੀ।ਫਤਿਹਵੀਰ ਨੂੰ ਬਚਾਉਣ ਲਈ ਵੀਰਵਾਰ ਤੋਂ ਹੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਪ੍ਰਸ਼ਾਸਨ ਅਤੇ ਸਰਕਾਰ ਦੀ ਸੁਸਤ ਰਫ਼ਤਾਰ ਕਾਰਨ 5 ਦਿਨ ਦਾ ਸਮਾਂ ਲੱਗ ਗਿਆ।ਜਿਸ ਨੂੰ ਅਖ਼ੀਰ 6 ਦਿਨਾਂ ਬਾਅਦ ਮੰਗਲਵਾਰ ਨੂੰ ਬੋਰਵੈਲ ਵਿਚੋਂ ਮ੍ਰਿਤਕ ਬਾਹਰ ਕੱਢਿਆ ਗਿਆ।ਜਿਸ ਤੋਂ ਬਾਅਦ ਲੋਕਾਂ ਵੱਲੋਂ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਉਤੇ ਦੋਸ਼ ਲਗਾਏ ਜਾ ਰਹੇ ਹਨ, ਉਨ੍ਹਾਂ ਗੰਭੀਰਤਾ ਨਾਲ ਨਹੀਂ ਲਿਆ।ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੀ ਫਤਿਹਵੀਰ ਨੂੰ ਸਮੇਂ ਸਿਰ ਬਾਹਰ ਨਹੀਂ ਕੱਢਿਆ ਜਾ ਸਕਿਆ, ਜਿਸ ਕਾਰਨ ਉਸਦੀ ਮੌਤ ਹੋਈ ਹੈ।



error: Content is protected !!