ਡੇਅਰੀ ਉਤਪਾਦਕਾਂ ਲਈ ਖੁਸ਼ੀ ਦੀ ਖਬਰ ਹੈ। ਮਿਲਕਫੈਡ ਵੱਲੋਂ ਦੁੱਧ ਦੇ ਭਾਅ ਵਿੱਚ ਵਾਧਾ ਕੀਤਾ ਗਿਆ ਹੈ। ਇਸ ਨਾਲ ਚਾਹੇ ਆਮ ਉਪਭੋਗਤਾ ‘ਤੇ ਬੋਝ ਪਏਗਾ ਪਰ ਮੰਦੀ ਦੇ ਸ਼ਿਕਾਰ ਕਿਸਾਨਾਂ ਨੂੰ ਲਾਹਾ ਮਿਲਣ ਦੀ ਉਮੀਦ ਹੈ।ਸੂਤਰਾਂ ਮੁਤਾਬਕ ਅੱਜ ਪਹਿਲੀ ਸਤੰਬਰ ਤੋਂ ਦੁੱਧ ਦੇ ਖਰੀਦ ਭਾਅ ਵਿੱਚ 10 ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲ ਵਾਧਾ ਕੀਤਾ ਗਿਆ ਹੈ।
ਇਸ ਨਾਲ ਦੁੱਧ ਦਾ ਖਰੀਦ ਭਾਅ 660 ਰੁਪਏ ਪ੍ਰਤੀ ਕਿਲੋ ਫੈਟ ਤੋ ਵੱਧ ਕੇ 670 ਰੁਪਏ ਪ੍ਰਤੀ ਕਿਲੋ ਫੈਟ ਹੋ ਗਿਆ ਹੈ।ਕਾਬਲੇਗੌਰ ਹੈ ਕਿ 29 ਅਗਸਤ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਮਾਗਮ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦੁੱਧ ਦੇ ਖਰੀਦ ਭਾਅ ਨੂੰ ਵਧਾਉਣ ਬਾਰੇ ਕਿਹਾ ਗਿਆ ਸੀ।
ਇਸ ‘ਤੇ ਅਮਲ ਕਰਦਿਆਂ ਮੈਨੇਜਿੰਗ ਡਾਇਰੈਕਟਰ ਮਿਲਕਫੈਡ, ਪੰਜਾਬ ਕਮਲਦੀਪ ਸਿੰਘ ਸੰਘਾ ਵੱਲੋਂ ਰੇਟ ਵਧਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ।ਸਰਕਾਰੀ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਕਿਸਾਨਾਂ ਨੂੰ ਲਾਭ ਦੇਣ ਲਈ ਮਿਲਕਫੈਡ ਵੱਲੋਂ ਇਸ ਸਾਲ ਦੌਰਾਨ ਦੁੱਧ ਦੇ ਖਰੀਦ ਭਾਅ ਵਿਚ 9ਵੀਂ ਵਾਰ ਰਿਕਾਰਡ ਵਾਧਾ ਕੀਤਾ ਗਿਆ ਹੈ।
ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Home ਤਾਜਾ ਜਾਣਕਾਰੀ ਵੱਡੀ ਖੁਸ਼ਖ਼ਬਰੀ ਸਰਕਾਰ ਨੇ ਸਿੱਧਾ ਇੰਨੇਂ ਰੁਪਏ ਮਹਿੰਗਾ ਕੀਤਾ ਦੁੱਧ ਤੇ ਕਿਸਾਨਾਂ ਨੂੰ ਲੱਗਣਗੀਆਂ ਮੌਜਾਂ ਹੀ ਮੌਜਾਂ,ਦੇਖੋ ਪੂਰੀ ਖ਼ਬਰ
ਤਾਜਾ ਜਾਣਕਾਰੀ