BREAKING NEWS
Search

ਸ਼ਰਾਬ ਚ ਧੁਤ ਹੋਈ ਇਸ ਚੋਟੀ ਦੀ ਮਸ਼ਹੂਰ ਅਦਾਕਾਰਾ ਦਾ ਹੋਇਆ ਭਿਆਨਕ ਐਕਸੀਡੈਂਟ, ਹੋਇਆ ਮੌਤ ਦਾ ਤਾਂਡਵ

ਆਈ ਤਾਜਾ ਵੱਡੀ ਖਬਰ

ਫਿਲਮੀ ਨਗਰੀ ਦੀ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਆਪਣੇ ਦਮ ਤੇ ਆਪਣੇ ਕੈਰੀਅਰ ਵਿੱਚ ਅੱਗੇ ਜਾ ਕੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ ਅਤੇ ਬਹੁਤ ਸਾਰੇ ਲੋਕਾਂ ਲਈ ਵੀ ਇਕ ਮਿਸਾਲ ਬਣੀਆਂ ਹਨ। ਉਥੇ ਹੀ ਕਿਸਾਨੀ ਸੰਘਰਸ਼ ਦੇ ਵਿਚ ਵੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਅੱਗੇ ਆ ਕੇ ਕਿਸਾਨਾਂ ਦੀ ਮਦਦ ਕੀਤੀ ਗਈ ਹੈ। ਇਸ ਤੋਂ ਇਲਾਵਾ ਕਰੋਨਾ ਪੀੜਤ ਮਰੀਜ਼ਾਂ ਦੀ ਮਦਦ ਲਈ ਵੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਕਈ ਸੰਸਥਾਵਾਂ ਨਾਲ ਮਿਲਕੇ ਕੰਮ ਕੀਤਾ ਜਾ ਰਿਹਾ ਹੈ। ਉਥੇ ਹੀ ਬਹੁਤ ਸਾਰੀਆਂ ਅਜਿਹੀਆਂ ਫ਼ਿਲਮੀ ਹਸਤੀਆਂ ਹਨ ਜੋ ਆਪਣੀਆਂ ਨਿੱਜੀ ਗੱਲਾਂ ਦੇ ਕਾਰਨ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀਆਂ ਹਨ।

ਹੁਣ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋਈ ਇਸ ਚੋਟੀ ਦੀ ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ ਹੋਇਆ ਹੈ, ਜਿੱਥੇ ਮੌਤ ਦਾ ਤਾਂਡਵ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਚੇਨਈ ਤੋਂ ਸਾਹਮਣੇ ਆਈ ਹੈ। ਜਿੱਥੇ ਬਿਗ ਬੌਸ ਫੇਮ ਯਸ਼ਿਕਾ ਆਨੰਦ ਦੀ ਕਾਰ ਦਾ ਐਕਸੀਡੈਂਟ ਹੋਣ ਦੀ ਖਬਰ ਪ੍ਰਾਪਤ ਹੋਈ ਹੈ। ਇਸ ਭਿਆਨਕ ਸੜਕ ਹਾਦਸੇ ਵਿੱਚ ਉਸਦੀ ਇਕ ਦੋਸਤ ਦੀ ਮੌਕੇ ਤੇ ਹੀ ਮੌਤ ਹੋ ਗਈ। ਬਿੱਗ ਬੌਸ ਵਿਚ ਹਿੱਸਾ ਲੈਣ ਵਾਲੀ ਅਦਾਕਾਰਾ ਯਸ਼ਿਕਾ ਆਨੰਦ ਇਸ ਹਾਦਸੇ ਦਾ ਉਸ ਸਮੇਂ ਸ਼ਿਕਾਰ ਹੋਈ ਜਦੋਂ ਉਹ ਆਪਣੇ ਕੁਝ ਦੋਸਤਾਂ ਨਾਲ ਮਹਾਬਲੀਪੁਰਮ ਤੋਂ ਚੇਨਈ ਵਾਪਸ ਜਾ ਰਹੀ ਸੀ।

ਦੱਸਿਆ ਗਿਆ ਹੈ ਕਿ ਕਾਰ ਵਿਚ ਸਵਾਰ ਸਾਰੇ ਲੋਕ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਸਨ। ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਸੰਤੁਲਨ ਵਿਗੜ ਗਿਆ ਅਤੇ ਡਿਵਾਈਡਰ ਨਾਲ ਟਕਰਾਅ ਕੇ ਕਾਰ ਹਾਦਸਾ ਗ੍ਰਸਤ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਵੱਲੋਂ ਦੱਸਿਆ ਗਿਆ ਕਿ ਟੱਕਰ ਇੰਨੀ ਭਿਆਨਕ ਸੀ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਸੜਕ ਕਿਨਾਰੇ ਇਕ ਖੱਡ ਵਿਚ ਜਾ ਡਿੱਗੀ । ਉਨ੍ਹਾਂ ਲੋਕਾਂ ਵੱਲੋਂ ਕਾਰ ਵਿਚ ਸਵਾਰ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ।

3 ਲੋਕਾਂ ਨੂੰ ਘਰ ਤੋਂ ਬਾਹਰ ਕੱਢ ਲਿਆ ਗਿਆ ਅਤੇ ਇਕ ਲੜਕੀ ਕਾਰ ਵਿੱਚ ਬੁਰੀ ਤਰ੍ਹਾਂ ਫਸੀ ਹੋਈ ਸੀ ਜਿਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਗਈ ਪਰ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਸਾਰੇ ਲੋਕਾਂ ਦਾ ਮੈਡੀਕਲ ਟੈਸਟ ਕਰਵਾਇਆ ਜਾਵੇਗਾ ਤੇ ਉਸ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਜਾਵੇਗਾ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਹਾਦਸਾ ਤਾਮਿਲਨਾਡੂ ਦੇ ਚੇਨਈ ਵਿੱਚ ਵਾਪਰਿਆ ਹੈ।



error: Content is protected !!