ਸ਼ਾਦੀ ਡਾਟ ਕਾਮ ‘ਤੇ ਕੁੜੀ ਲੱਭਣੀ ਪਈ ਮਹਿੰਗੀ, ਵਾਪਰਿਆ ਇਹ ਭਾਣਾ,ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸੁਣ ਤੁਹਾਡੇ ਵੀ ਹੋਸ਼ ਉੱਡ ਜਾਣਗੇ। ਦਰਅਸਲ ਅੰਮ੍ਰਿਤਸਰ ‘ਚ ਚਾਵਾਂ ਨਾਲ ਵਿਆਹ ਕੇ ਲਿਆਂਦੀ ਨੂੰਹ ਪੂਰੇ ਘਰ ਨੂੰ ਹੂੰਝਾ ਫੇਰ ਕੇ ਰਫੂ ਚੱਕਰ ਹੋ ਗਈ, ਹੁਣ ਤੱਕ
ਦੀ ਮਿਲੀ ਜਾਣਕਾਰੀ ਮੁਤਾਬਕ ਕੁਝ ਦੀ ਦਿਨ ਪਹਿਲਾਂ ਅੰਮ੍ਰਿਤਸਰ ਦੇ ਰਹਿਣ ਵਾਲੇ ਇਸ ਪਰਿਵਾਰ ਨੇ ਪੀ.ਜੀ.ਆਈ. ‘ਚ ਡਾਕਟਰ ਲੱਗੀ ਅਨੀਸ਼ਾ ਰਾਜਪੂਤ ਨਾਂ ਦੀ ਕੁੜੀ ਨਾਲ ਦੁਬਈ ਰਹਿੰਦੇ ਆਪਣੇ ਪੁੱਤਰ ਦਾ ਵਿਆਹ ਰਚਾਇਆ ਪਰ ਵਿਆਹ ਦੇ ਕੁਝ ਦਿਨ ਬਾਅਦ ਅਨੀਸ਼ਾ ਨੇ ਜੋ ਰੰਗ ਦਿਖਾਇਆ, ਉਸ ਨੂੰ ਦੇਖ ਪਰਿਵਾਰ ਦੇ ਹੋਸ਼ ਉੱਡ ਗਏ।ਅਨੀਸ਼ਾ ਘਰ ਦੇ ਸਾਰੇ ਗਹਿਣੇ ਤੇ ਨਕਦੀ ਲੈ ਕੇ ਫਰਾਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਕੁੜੀ ਕਸ਼ਮੀਰ ਦੀ ਰਹਿਣ ਵਾਲੀ ਹੈ ਤੇ ਇਸ ਨੂੰ ਉਸ ਦੇ ਘਰ ਵਾਲਿਆਂ ਨੇ ਬੇਦਖਲ ਕੀਤਾ ਹੋਇਆ ਹੈ। ਇਸ ਘਟਨਾ ਬਾਰੇ ਪੀੜਤ ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਨੇ ਜਦੋ ਘਰ ਵਾਲਿਆਂ ਤੋਂ ਪੁੱਛਗਿੱਛ ਕੀਤੀ ਤਾਂ ਪਰਿਵਾਰ ਨੇ ਦੱਸਿਆ ਕਿ ਸ਼ਾਦੀ ਡਾਟ ਕਾਮ ‘ਤੇ ਇਸ ਲੜਕੀ ਨੂੰ ਦੇਖਿਆ ਸੀ।ਜਿਸ ਤੋਂ ਬਾਅਦ ਉਹਨਾਂ ਨੇ ਵਿਆਹ ਕੀਤਾ।ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਸਾਈਟ ‘ਤੇ ਵੀ ਕਾਰਵਾਈ ਕੀਤੀ ਜਾਵੇ ਕਿਉਂਕਿ ਉਹਨਾਂ ਨੇ ਅਨੀਸ਼ਆ ਦੀ ਪ੍ਰੋਫਾਈਲ ਤਾਂ ਆਪਣੀ ਸਾਈਟ ‘ਤੇ ਪਾ ਦਿੱਤੀ ਪਰ ਉਸ ਬਾਰੇ ਕੋਈ ਘੋਖ ਪੜਤਾਲ ਨਹੀਂ ਕੀਤੀ ਤੇ ਨਾ ਹੀ ਉਸਦੀਆਂ ਸ਼ਿਕਾਇਤਾਂ ਮਿਲਣ ‘ਤੇ ਕਾਰਵਾਈ ਕੀਤੀ।ਪੁਲਸ ਵਲੋਂ ਦੋਸ਼ੀ ਲੜਕੀ ਦੀ ਭਾਲ ਕੀਤੀ ਜਾ ਰਹੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ