ਆਈ ਤਾਜ਼ਾ ਵੱਡੀ ਖਬਰ
ਪਿਛਲੇ ਦੋ ਸਾਲਾਂ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਆਰਥਿਕ ਤੌਰ ਤੇ ਕਮਜੋਰ ਕੀਤਾ ਹੈ ਉਥੇ ਹੀ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਵਿੱਚ ਲਗਾਤਾਰ ਕਮਜ਼ੋਰ ਕੀਤਾ ਜਾ ਰਿਹਾ ਹੈ। ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਵੱਲੋਂ ਸੂਬਾ ਸਰਕਾਰਾਂ ਨੂੰ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਉਥੇ ਹੀ ਪਿਛਲੇ ਸਾਲ ਲੰਮਾ ਸਮਾਂ ਸਕੂਲ ਬੰਦ ਰੱਖੇ ਗਏ, ਬੱਚਿਆਂ ਦੀ ਆਨਲਾਈਨ ਪੜ੍ਹਾਈ ਹੀ ਜਾਰੀ ਰੱਖਣ ਦੇ ਆਦੇਸ਼ ਸਕੂਲਾਂ ਨੂੰ ਦਿੱਤੇ ਗਏ ਸਨ। ਫਿਰ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿੱਥੇ ਅਧਿਆਪਕਾਂ ਦਾ ਟੀਕਾਕਰਨ ਕੀਤਾ ਜਾਣਾ ਲਾਜ਼ਮੀ ਕੀਤਾ ਗਿਆ ਅਤੇ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹ ਦਿੱਤਾ ਗਿਆ ਸੀ। ਉਥੇ ਹੀ ਕਰੋਨਾ ਦੇ ਨਵੇਂ ਰੂਪ ਦੇ ਸਾਹਮਣੇ ਆਉਣ ਨਾਲ ਅਤੇ ਕੇਸਾਂ ਵਿੱਚ ਫਿਰ ਤੋਂ ਵਾਧਾ ਹੋਣ ਨਾਲ ਵਿਦਿਅਕ ਅਦਾਰਿਆਂ ਨੂੰ ਫਿਰ ਬੰਦ ਕਰ ਦਿੱਤਾ ਗਿਆ।
ਹੁਣ ਇੱਥੇ ਸਕੂਲਾਂ ਨੂੰ ਮੁੜ ਖੋਲਣ ਦਾ ਐਲਾਨ ਹੋ ਗਿਆ ਹੈ ਜਿੱਥੇ ਬੱਚਿਆਂ ਅਤੇ ਮਾਪਿਆਂ ਵਿੱਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਵੱਲੋਂ ਹੁਣ ਫਿਰ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸਿੱਖਿਆ ਮੰਤਰੀ ਕਮਲ ਪਾਲ ਗੁੱਜਰ ਨੇ ਦੱਸਿਆ ਹੈ ਕਿ ਕਰੋਨਾ ਕੇਸਾਂ ਵਿਚ ਜਿੱਥੇ ਕਮੀ ਆਈ ਹੈ ਉਥੇ ਹੀ 75 ਫ਼ੀਸਦੀ ਦੇ ਕਰੀਬ 5 ਲੱਖ ਬੱਚਿਆਂ ਦੇ ਟੀਕਾਕਰਨ ਕੀਤਾ ਜਾ ਚੁੱਕਾ ਹੈ।
ਜਿਸ ਕਾਰਨ ਹੁਣ ਇਹ ਬੱਚੇ ਸੁਰੱਖਿਅਤ ਢੰਗ ਨਾਲ ਆਪਣੇ ਸਕੂਲ ਆ ਕੇ ਕਲਾਸ ਲਗਾ ਸਕਦੇ ਹਨ ਅਤੇ ਸਕੂਲ ਆਉਣ ਵਾਸਤੇ ਉਨ੍ਹਾਂ ਵੱਲੋਂ ਦਸਵੀਂ ਗਿਆਰਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਹੈ ਜਿਨ੍ਹਾਂ ਵਾਸਤੇ ਸਕੂਲ 1 ਫਰਵਰੀ ਤੋਂ ਖੋਲ੍ਹੇ ਜਾ ਰਹੇ ਹਨ। ਉਥੇ ਹੀ ਸਿੱਖਿਆ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ 15 ਤੋਂ 18 ਸਾਲ ਦੀ ਉਮਰ ਵਰਗ ਦੇ ਬੱਚਿਆਂ ਦਾ 75 ਫੀਸਦੀ ਟੀਕਾਕਰਨ ਕੀਤਾ ਗਿਆ ਹੈ।
ਛੋਟੇ ਬੱਚਿਆਂ ਨੂੰ ਵੀ ਕਰੋਨਾ ਹਦਾਇਤਾਂ ਲਾਗੂ ਰੱਖੇ ਜਾਣ ਦੇ ਨਾਲ ਜਲਦ ਹੀ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਕਿਉਂਕਿ ਇਸ ਸਥਿਤੀ ਸਹੀ ਰਹਿੰਦੀ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਛੇਵੀਂ ਤੋਂ ਨੌਂਵੀਂ ਕਲਾਸ ਦੇ ਬੱਚਿਆਂ ਨੂੰ ਵੀ ਆਉਣ ਵਾਸਤੇ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਵੱਲੋਂ ਅਜੇ ਛੋਟੇ ਬੱਚਿਆਂ ਨੂੰ ਆਨਲਾਈਨ ਕਲਾਸਾਂ ਲਗਾ ਕੇ ਰੱਖਣ ਦਾ ਆਦੇਸ਼ ਵੀ ਜਾਰੀ ਕੀਤਾ ਗਿਆ ਹੈ।
ਤਾਜਾ ਜਾਣਕਾਰੀ