ਪਿੰਡ ਡਰੋਲੀ ਭਾਈ ਕੀ ਜ਼ਿਲਾ ਮੋਗਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ 2011 ਵਿੱਚ ਆਪਣੇ ਲੜਕੇ ਜਸਪ੍ਰੀਤ ਸਿੰਘ ਦਾ ਵਿਆਹ ਰੁਪਿੰਦਰ ਕੌਰ ਨਾਲ ਕੀਤਾ ਸੀ। ਰੁਪਿੰਦਰ ਕੌਰ ਦੇ ਮਾਤਾ ਪਿਤਾ ਨੇ ਝੂਠ ਬੋਲਿਆ ਕਿ ਉਨ੍ਹਾਂ ਦੀ ਲੜਕੀ ਐਨਆਰਆਈ ਹੈ। ਜਦਕਿ ਲੜਕੀ ਨੇ ਸਿਰਫ ਆਈਲੈਟਸ ਕੀਤੀ ਹੋਈ ਸੀ।
ਰੁਪਿੰਦਰ ਕੌਰ ਨੂੰ ਉਨ੍ਹਾਂ ਵੱਲੋਂ ਕੈਨੇਡਾ ਭੇਜਿਆ ਗਿਆ ਤਾਂ ਕਿ ਉਹ ਬਾਅਦ ਵਿੱਚ ਜਸਪ੍ਰੀਤ ਸਿੰਘ ਨੂੰ ਬੁਲਾ ਲਵੇ ਪਰ ਵਿਦੇਸ਼ ਵਿੱਚ ਪੱਚੀ ਲੱਖ ਸੱਤਰ ਹਜ਼ਾਰ ਰੁਪਏ ਖਰਚ ਕਰਨ ਤੋਂ ਬਾਅਦ ਰੁਪਿੰਦਰ ਕੌਰ ਨੇ ਆਪਣੇ ਪਤੀ ਨੂੰ ਤਲਾਕ ਦੇ ਕਾਗਜ਼ ਭੇਜ ਦਿੱਤੇ। ਜਸਪ੍ਰੀਤ ਸਿੰਘ ਦੇ ਪਿਤਾ ਨੇ ਇਹ ਖਰਚਾ ਆਪਣੀ ਜ਼ਮੀਨ ਵੇਚ ਕੇ ਕੀਤਾ ਸੀ ਅਤੇ ਪੈਸੇ ਆਪਣੀ ਸਾਲੇਹਾਰ ਦੇ ਖਾਤੇ ਵਿੱਚ ਪਾਏ ਸੀ। ਰੁਪਿੰਦਰ ਕੌਰ ਦੇ ਪਤੀ ਨੇ ਦੱਸਿਆ ਕਿ ਉਨ੍ਹਾਂ ਨਾਲ ਠੱਗੀ ਹੋਈ ਹੈ।
ਹੁਣ ਰੁਪਿੰਦਰ ਕੌਰ ਨੇ ਉਨ੍ਹਾਂ ਨਾਲ ਫੋਨ ਤੇ ਗੱਲਬਾਤ ਕਰਨੀ ਵੀ ਬੰਦ ਕਰ ਦਿੱਤੀ। ਸਗੋਂ ਤਲਾਕ ਦੀ ਮੰਗ ਕੀਤੀ ਜਾ ਰਹੀ ਹੈ। ਥਾਣਾ ਸਦਰ ਮੋਗਾ ਦੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਜਸਪ੍ਰੀਤ ਸਿੰਘ ਅਤੇ ਰੁਪਿੰਦਰ ਕੌਰ ਦੀ ਸ਼ਾਦੀ ਵਿੱਚ ਤੈਅ ਹੋਇਆ ਸੀ ਕਿ ਉਹ ਆਪਣੇ ਪਤੀ ਨੂੰ ਬਾਅਦ ਵਿੱਚ ਵਿਦੇਸ਼ ਮੰਗਵਾ ਲਵੇਗੀ ਪਰ ਰੁਪਿੰਦਰ ਕੌਰ ਨੇ ਤਾਂ ਤਲਾਕ ਦੀ ਮੰਗ ਕਰ ਦਿੱਤੀ।
ਇਸ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਐਸਐਸਪੀ ਮੋਗਾ ਨੂੰ ਸ਼ਿਕਾਇਤ ਕੀਤੀ ਗਈ। ਇਸ ਦੀ ਜਾਂਚ ਕਰਨ ਉਪਰੰਤ ਪੁਲਿਸ ਨੇ ਰੁਪਿੰਦਰ ਕੌਰ ਅਤੇ ਉਸ ਦੇ ਮਾਤਾ ਪਿਤਾ ਖਿਲਾਫ ਕੇਸ ਦਰਜ ਕਰ ਲਿਆ ਹੈ। ਰੁਪਿੰਦਰ ਕੌਰ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਜਦੋਂ ਕਿ ਦੂਜੇ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਪੀੜਤ ਪਰਿਵਾਰ ਨਾਲ ਪੱਚੀ ਲੱਖ ਸੱਤਰ ਹਜ਼ਾਰ ਰੁਪਏ ਦੀ ਠੱਗੀ ਵੱਜੀ ਹੈ। ਪੁਲਿਸ ਦੁਆਰਾ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ
ਤਾਜਾ ਜਾਣਕਾਰੀ