ਸਰਦਾਰ ਬੱਚੇ ਨਾਲ ਕੀਤੀ ਸਕਿਉਰਿਟੀ ਵਾਲੇ ਨੇ ਬਦਸਲੂਕੀ, ਸਲਮਾਨ ਖ਼ਾਨ ਨੇ ਉੱਥੇ ਹੀ ਝੰਬਿਆ, ਵੀਡੀਓ ਵਾਇਰਲ
ਮੁੰਬਈ: ਆਪਣੇ ਨੰਨ੍ਹੇ ਪ੍ਰਸ਼ੰਸਕ ਨਾਲ ਬਦਸਲੂਕੀ ਕਰਨ ਵਾਲੇ ਸੁਰੱਖਿਆ ਗਾਰਡ ਨੂੰ ਬਾਲੀਵੁੱਡ ਸਟਾਰ ਸਲਮਾਨ ਖ਼ਾਨ ਨੇ ਥੱਪੜ ਜੜ੍ਹ ਦਿੱਤਾ।
ਸਿੱਖ ਬੱਚਾ ਸਲਮਾਨ ਦੇ ਨੇੜੇ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਸਲਮਾਨ ਖ਼ਾਨ ਦੇ ਸੁਰੱਖਿਆ ਕਰਮੀ ਨੇ ਉਸ ਨਾਲ ਸਖ਼ਤੀ ਵਰਤੀ।
ਸਲਮਾਨ ਆਪਣੀ ਫ਼ਿਲਮ ‘ਭਾਰਤ’ ਦੀ ਸਕਰੀਨਿੰਗ ਲਈ ਪੀਵੀਆਰ ਫੀਓਨਿਕਸ ਮਿਲਜ਼ ਵਿੱਚ ਪਹੁੰਚਿਆਂ ਸੀ। ਇਸੇ ਦੌਰਾਨ ਗੁਲਾਬੀ ਪਟਕਾ ਬੰਨ੍ਹੀ ਇੱਕ ਬੱਚਾ ਸਲਮਾਨ ਦੀ ਉਡੀਕ ਕਰ ਰਿਹਾ ਸੀ। ਜਿਓਂ ਹੀ ਸਲਮਾਨ ਅੱਗੇ ਵਧਿਆ, ਉਸ ਤੋਂ ਅੱਗੇ ਚੱਲ ਰਿਹਾ ਉਸ ਦਾ ਬੌਡੀਗਾਰਡ ਨੇ ਉਸ ਬੱਚੇ ਨੂੰ ਜ਼ੋਰ ਦੀ ਝਟਕਾ ਦੇ ਕੇ ਰਸਤੇ ਵਿੱਚੋਂ ਪਿੱਛੇ ਕਰ ਦਿੱਤਾ।
ਇਹ ਵੇਖ ਸਲਮਾਨ ਦਾ ਪਾਰਾ ਚੜ੍ਹ ਗਿਆ ਅਤੇ ਉਸ ਨੇ ਤੁਰੰਤ ਬੌਡੀਗਾਰਡ ਦੇ ਥੱਪੜ ਜੜ੍ਹ ਦਿੱਤਾ। ਸਲਮਾਨ ਖ਼ਾਨ ਦਾ ਇਹ ਰੂਪ ਵੇਖ ਸੁਰੱਖਿਆਕਰਮੀ ਤੇ ਉੱਥੇ ਮੌਜੂਦ ਲੋਕ ਵੀ ਦੰਗ ਰਹਿ ਗਏ।
ਸਲਮਾਨ ਖ਼ਾਨ ਦੇ ਬੌਡੀਗਾਰਡ ਗੁਰਮੀਤ ਸਿੰਘ ਉਰਫ ਸ਼ੇਰਾ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਭਾਈ ਨੇ ਤੁਰੰਤ ਕਾਰਵਾਈ ਕੀਤੀ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।
Home ਤਾਜਾ ਜਾਣਕਾਰੀ ਸਰਦਾਰ ਬੱਚੇ ਨਾਲ ਕੀਤੀ ਸਕਿਉਰਿਟੀ ਵਾਲੇ ਨੇ ਬਦਸਲੂਕੀ, ਸਲਮਾਨ ਖ਼ਾਨ ਨੇ ਉੱਥੇ ਹੀ ਝੰਬਿਆ,ਵੀਡੀਓ ਵਾਇਰਲ

ਤਾਜਾ ਜਾਣਕਾਰੀ