ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਵਿਚ ਆਏ ਦਿਨ ਹੀ ਕੋਈ ਨਾ ਕੋਈ ਵੱਖਰੀ ਗੱਲ ਵੇਖਣ ਨੂੰ ਸਾਹਮਣੇ ਆ ਰਹੀ ਹੈ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕਲੇਸ਼ ਅਜੇ ਤੱਕ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਜਿੱਥੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ। ਉੱਥੇ ਹੀ ਬੀਤੇ ਦਿਨੀਂ ਨਵਜੋਤ ਸਿੱਧੂ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ ਜਿਸ ਨੂੰ ਹਾਈਕਮਾਂਡ ਵੱਲੋਂ ਨਾਮੰਜ਼ੂਰ ਕਰ ਦਿੱਤਾ ਗਿਆ ਸੀ।
ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਹ ਵੱਡਾ ਧਮਾਕਾ ਕਰਨ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੱਥੇ ਕਾਂਗਰਸ ਪਾਰਟੀ ਤੋਂ ਵੱਖ ਹੋ ਚੁੱਕੇ ਹਨ ਉਥੇ ਹੀ ਉਨ੍ਹਾਂ ਵੱਲੋਂ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਵੀ ਇਨਕਾਰ ਕੀਤਾ ਗਿਆ ਸੀ। ਕਿਸਾਨੀ ਸੰਘਰਸ਼ ਨੂੰ ਲੈ ਕੇ ਉਨ੍ਹਾਂ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ ਵੀ ਕੀਤੀ ਗਈ ਸੀ। ਉੱਥੇ ਹੀ ਉਨ੍ਹਾਂ ਵੱਲੋਂ ਫਿਰ ਜਿੱਥੇ ਆਪਣੀ ਨਵੀਂ ਸਿਆਸੀ ਪਾਰਟੀ ਬਣਾਏ ਜਾਣ ਦੀ ਚਰਚਾ ਸਾਹਮਣੇ ਆਈ ਹੈ।
ਉਸ ਦੇ ਨਾਲ ਹੀ ਉਨ੍ਹਾਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤੀਜੀ ਵਾਰ ਮਿਲਣ ਦੀ ਖਬਰ ਵੀ ਪ੍ਰਾਪਤ ਹੋਈ ਹੈ। ਜਿੱਥੇ ਉਹ ਤੀਜੀ ਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਮੁਲਾਕਾਤ ਕਰ ਸਕਦੇ ਹਨ। ਕਿਉਂ ਕਿ ਕੈਪਟਨ ਅਮਰਿੰਦਰ ਸਿੰਘ ਦੋ ਦਿਨਾਂ ਲਈ ਦਿੱਲੀ ਦੌਰੇ ਤੇ ਗਏ ਹੋਏ ਹਨ। ਪੰਜਾਬ ਵਿੱਚ ਜਿੱਥੇ ਬੀ ਐਸ ਐਫ ਨੂੰ 50 ਕਿਲੋਮੀਟਰ ਤੱਕ ਦਾ ਅਧਿਕਾਰ ਦਿੱਤਾ ਗਿਆ ਹੈ। ਉੱਥੇ ਹੀ ਵਿਰੋਧੀ ਧਿਰਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਇਹ ਦੋਸ਼ ਲਗਾਇਆ ਗਿਆ ਸੀ, ਕੀ ਉਨ੍ਹਾਂ ਵੱਲੋਂ ਹੀ ਦਿੱਲੀ ਦੌਰੇ ਦੌਰਾਨ ਕੇਂਦਰ ਸਰਕਾਰ ਨਾਲ ਕੀਤੀ ਗੱਲਬਾਤ ਰਾਹੀਂ ਗਈ ਸੀ ਜਿਸ ਤੋਂ ਬਾਅਦ ਇਹ ਫੈਸਲਾ ਲਾਗੂ ਕੀਤਾ ਗਿਆ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਕਾਂਗਰਸ ਨੂੰ ਛੱਡਣ ਦਾ ਅੰਦਾਜ਼ਾ ਲਗਾ ਦਿੱਤਾ ਗਿਆ ਹੈ ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਨੀਤੀ ਵਿੱਚ ਆਪਣੀ ਵੱਖਰੀ ਪਾਰਟੀ ਬਣਾ ਕੇ ਵੱਡਾ ਧਮਾਕਾ ਕੀਤਾ ਜਾ ਸਕਦਾ ਹੈ। ਕਿਉਂਕਿ ਪਿਛਲੇ ਮਹੀਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨਾਲ ਵੀ ਬੈਠਕ ਕੀਤੀ ਗਈ ਸੀ। ਜਿਸ ਵਿਚ ਉਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ਬਾਰੇ ਵੀ ਗੱਲਬਾਤ ਕੀਤੀ ਗਈ ਸੀ। ਉਥੇ ਹੀ ਉਨ੍ਹਾਂ ਵੱਲੋਂ ਆਪਣੇ ਨੇੜਲੇ ਰਾਜਨੀਤਿਕ ਨੇਤਾਵਾਂ ਨੂੰ ਵੀ ਪਿਛਲੇ ਕੁਝ ਦਿਨਾਂ ਤੋਂ ਨਵੀਂ ਪਾਰਟੀ ਦੇ ਗਠਨ ਬਾਰੇ ਵੀ ਗੱਲਬਾਤ ਕਰਨ ਲਈ ਬੁਲਾਇਆ ਗਿਆ ਸੀ।
ਤਾਜਾ ਜਾਣਕਾਰੀ