BREAKING NEWS
Search

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਜਾਤੀ ਇਹ ਖਤਰੇ ਦੀ ਘੰਟੀ ਕਾਂਗਰਸ ਲਈ – ਹੁਣ ਆਈ ਇਹ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਸਿਰ ਤੇ ਹਨ । ਹਰ ਇਕ ਸਿਆਸੀ ਪਾਰਟੀ ਜ਼ੋਰ ਲਗਾਉਣ ਦੇ ਵਿੱਚ ਬੈਠੇ ਲੱਗੀ ਹੋਈ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਵੀਹ ਸੌ ਬਾਈ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਪੰਜਾਬ ਦੀ ਸੱਤਾ ਹਾਸਲ ਕੀਤੀ ਜਾ ਸਕੇ । ਜ਼ੋਰਾਂ ਤੇ ਚੋਣ ਪ੍ਰਚਾਰ ਹੋ ਰਿਹਾ ਹੈ , ਹਰ ਇਕ ਸਿਆਸੀ ਪਾਰਟੀ ਦਾਅ ਪੇਚ ਖੇਡਣ ਦੇ ਵਿੱਚ ਲੱਗੀ ਹੋਈ ਹੈ ਪੰਜਾਬ ਦੀਆਂ ਵਿਧਾਨ ਸਭਾ ਦੀ ਚੋਣਾਂ ਦੇ ਵਿੱਚ ਜਿੱਤ ਦੀ ਕੁਰਸੀ ਹਾਸਲ ਕਰਨ ਦੇ ਲਈ । ਗੱਲ ਕੀਤੀ ਜਾਵੇ ਜੇਕਰ ਪੰਜਾਬ ਦੀ ਕਾਂਗਰਸ ਪਾਰਟੀ ਦੀ , ਤਾਂ ਪੰਜਾਬ ਦੀ ਕਾਂਗਰਸ ਪਾਰਟੀ ਦੇ ਵਿਚ ਇਸ ਸਮੇਂ ਘਮਾਸਾਨ ਮਚਿਆ ਹੋਇਆ ਹੈ । ਜਿੱਥੇ ਬਾਕੀ ਸਿਆਸੀ ਪਾਰਟੀਆਂ ਪੰਜਾਬ ਦੀ ਕਾਂਗਰਸ ਪਾਰਟੀ ਨੂੰ ਘੇਰਨ ਦੇ ਵਿੱਚ ਲੱਗੀਆਂ ਹੋਈਆਂ ਨੇ , ਦੂਜੇ ਪਾਸੇ ਕਾਂਗਰਸ ਪਾਰਟੀ ਆਪਣੇ ਹੀ ਮੰਤਰੀਆਂ ਨੂੰ ਘੇਰਨ ਦੇ ਵਿੱਚ ਲੱਗੇ ਹੋਏ ਹਨ।

ਬੀਤੇ ਕਾਫੀ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਇਹ ਕਾਟੋ ਕਲੇਸ਼ ਚੱਲ ਰਹੀ ਹੈ ,ਇਸੇ ਕਾਟੋ-ਕਲੇਸ਼ ਸਦਕਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ।ਹਾਲਾਂਕਿ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨਿਆ ਗਿਆ, ਪਰ ਇਹ ਕਾਟੋ ਕਲੇਸ਼ ਹੁਣ ਰੁਕਣ ਦੀ ਬਜਾਏ ਸਗੋਂ ਹੋਰ ਵਧਦੀ ਹੋਈ ਨਜ਼ਰ ਆ ਰਹੀ ਹੈ । ਪਰ ਦੋ ਹਜਾਰ ਬਾਈ ਦੀਆਂ ਚੋਣਾਂ ਤੋਂ ਪਹਿਲਾਂ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਪੰਜਾਬ ਕਾਂਗਰਸ ਪਾਰਟੀ ਦੇ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ ਗਈ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਹੁਣ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ।

ਦਰਅਸਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਲਈ ਖਤਰੇ ਦੀ ਘੰਟੀ ਵਜਾਉਂਦੇ ਹੋਏ ਇਕ ਐਲਾਨ ਕੀਤਾ ਹੈ ,ਕਿ ਜਲਦ ਹੀ ਕੈਪਟਨ ਅਮਰਿੰਦਰ ਸਿੰਘ ਨਵੀਂ ਪਾਰਟੀ ਦਾ ਐਲਾਨ ਕਰਨ ਜਾ ਰਹੇ ਹਨ । ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵਿੱਚ ਕਾਂਗਰਸ ਨੂੰ ਛੱਡ ਕੇ ਉਹ ਕਿਸੇ ਹੋਰ ਦੇ ਨਾਲ ਗੱਠਜੋੜ ਕਰ ਸਕਦੇ ਹਨ ਇਹ ਐਲਾਨ ਉਨ੍ਹਾਂ ਦੇ ਵੱਲੋਂ ਇਕ ਨਿੱਜੀ ਚੈਨਲ ਨਾਲ ਦਿੱਤੇ ਗਏ ਇੰਟਰਵਿਊ ਦੌਰਾਨ ਕੀਤਾ ਗਿਆ । ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਕੀਤੇ ਇਸ ਐਲਾਨ ਤੋਂ ਬਾਅਦ ਇੰਝ ਲੱਗ ਰਿਹਾ ਹੈ ਕਿ ਹੁਣ ਪੰਜਾਬ ਦੀ ਸਿਆਸਤ ਦੇ ਵਿਚ ਜਲਦ ਹੀ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਕ ਵੱਡਾ ਧਮਾਕਾ ਕਰ ਸਕਦੇ ਹਨ ।

ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇਕ ਨਿੱਜੀ ਚੈਨਲ ਦੇ ਨਾਲ ਚੱਲ ਰਿਹੈ ਇੰਟਰਵਿਊ ਦੌਰਾਨ ਕਿਹਾ ਗਿਆ ਹੈ ,ਕਿ ਉਹ ਜਲਦ ਹੀ ਇਕ ਨਵੀਂ ਪਾਰਟੀ ਬਣਾ ਸਕਦੇ ਨੇ ਤੇ ਨਾਲ ਹੀ ਉਨ੍ਹਾਂ ਦੇ ਵੱਲੋਂ ਕਿਸਾਨਾਂ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਜੋ ਮਸਲਾ ਚੱਲ ਰਿਹਾ ਹੈ ਉਸ ਨੂੰ ਹੱਲ ਕਰਨ ਦਾ ਯਤਨ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਹਨ । ਸੋ ਵੇਖਣਾ ਬੇਹੱਦ ਦਿਲਚਸਪ ਹੋਵੇਗਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਹੁਣ ਕਿਹੜਾ ਵੱਡਾ ਧਮਾਕਾ ਪੰਜਾਬ ਕਾਂਗਰਸ ਦੇ ਵਿੱਚ ਕਰ ਸਕਦੇ ਹਨ ।



error: Content is protected !!