BREAKING NEWS
Search

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲਈ ਆਈ ਇਹ ਵੱਡੀ ਤਾਜਾ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਆ ਰਹੀਆਂ ਹਨ। ਜਿਸ ਨੂੰ ਲੈ ਕੇ ਹਰ ਇਕ ਸਿਆਸੀ ਪਾਰਟੀ ਦਾਓ ਪੇਚ ਖੇਡਦੀ ਹੋਈ ਨਜ਼ਰ ਆ ਰਹੀ ਹੈ । ਪਾਰਟੀਆਂ ਦੇ ਵਿਚ ਬਿਆਨਬਾਜ਼ੀ ਜਾਰੀ ਹੈ । ਚੋਣਾਂ ਦੀ ਤਿਆਰੀ ਇਸ ਸਮੇਂ ਸਿਖ਼ਰਾਂ ਤੇ ਪਹੁੰਚ ਚੁੱਕੀ ਹੈ । ਪੰਜਾਬ ਦੀ ਸਿਆਸਤ ਵਿਚ ਘਮਾਸਾਨ ਮਚਿਆ ਹੋਇਆ ਹੈ । ਹਰ ਇੱਕ ਸਿਆਸੀ ਪਾਰਟੀ ਦੇ ਵਲੋਂ ਜ਼ੋਰ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਉਨ੍ਹਾਂ ਦੀ ਪਾਰਟੀ ਜਿੱਤ ਹਾਸਲ ਕਰ ਸਕੇ । ਕਈ ਸਿਆਸੀ ਲੀਡਰ ਪਾਰਟੀਆਂ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ । ਸਾਰੀ ਪਾਰਟੀਆਂ ਵਿੱਚ ਕਾਫੀ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ। ਹੁਣ ਸਾਬਕਾ ਮੁਖ ਮੰਤਰੀ ਪਰਕਾਸ਼ ਸਿੰਘ ਬਾਦਲ ਲਈ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ।

ਜਿੱਥੇ ਬਹੁਤ ਸਾਰੀਆਂ ਸਿਆਸੀ ਸਖ਼ਸ਼ੀਅਤਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿੱਚ ਸ਼ਾਮਲ ਹੋ ਰਹੀਆਂ ਹਨ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗ ਰਿਹਾ ਹੈ। ਇਸ ਵਿਚ ਉਸ ਸਮੇਂ ਵਾਧਾ ਹੋਇਆ ਜਦੋਂ ਪਟਿਆਲਾ ਦਿਹਾਤੀ ਦੇ ਪ੍ਰਧਾਨ ਸਤਬੀਰ ਸਿੰਘ ਖਟੜਾ ਵੱਲੋਂ ਵੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਗਿਆ ਹੈ। ਬਾਦਲ ਸਰਕਾਰ ਦੇ ਸਮੇਂ ਜਿਥੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ। ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਹੀਂ ਮਿਲੀ ਹੈ ਅਤੇ ਬੇਅਦਬੀ ਦੀ ਜਾਂਚ ਕੀਤੇ ਜਾਣ ਵਾਲੇ ਮੋਢੀਆਂ ਵਿੱਚ ਸਤਵੀਰ ਸਿੰਘ ਦੇ ਪਿਤਾ ਸੇਵਾ-ਮੁਕਤ ਆਈ ਪੀ ਐਸ ਰਣਜੀਤ ਸਿੰਘ ਵੀ ਸ਼ਾਮਲ ਸਨ

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਾਰਨ ਉਨ੍ਹਾਂ ਨੂੰ ਬੜੇ ਹੀ ਠੇਸ ਪਹੁੰਚੀ ਹੈ। ਜਿੱਥੇ ਪੰਜਾਬ ਵਿੱਚ ਬਹੁਤ ਸਾਰੀਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਉਥੇ ਹੀ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ
ਜਾਣ ਲਈ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਉਹਨਾਂ ਦੀ ਹਮਾਇਤ ਵਿੱਚ ਸਿਆਸੀ ਪਾਰਟੀਆਂ ਵੱਲੋਂ ਕੋਈ ਵੀ ਕਦਮ ਨਹੀਂ ਚੁੱਕਿਆ ਜਾ ਰਿਹਾ। ਇਸ ਬਾਰੇ ਗੱਲਬਾਤ ਕਰਦਿਆਂ ਹੋਇਆਂ ਸਤਵੀਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦਾ ਪਰਵਾਰ ਹਮੇਸ਼ਾ ਕਿਸਾਨੀ ਸੰਘਰਸ਼ ਦੇ ਨਾਲ ਖੜਾ ਰਹੇਗਾ।

ਉਨ੍ਹਾਂ ਆਖਿਆ ਕਿ ਕਿਸਾਨਾਂ ਨਾਲ ਹੋਣ ਵਾਲੀਆ ਵਧੀਕੀਆਂ ਅਤੇ ਗੁਰੂ ਗ੍ਰੰਥ ਸਾਹਿਬ ਬੇਅਦਬੀ ਦੀਆਂ ਘਟਨਾਵਾਂ ਕਾਰਨ ਉਹ ਆਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਕਰ ਰਹੇ ਹਨ। ਜਿਸ ਬਾਰੇ ਉਨ੍ਹਾਂ ਵੱਲੋਂ ਪਾਰਟੀ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਕਾਫੀ ਧੱਕਾ ਲੱਗਾ ਹੈ।



error: Content is protected !!