ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਕੇਸਾਂ ਉਪਰ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ ਗਿਆ ਹੈ ਉੱਥੇ ਹੀ ਸਰਕਾਰ ਵੱਲੋਂ ਅਜੇ ਵੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਜਿਸ ਸਦਕਾ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਜਾ ਸਕੇ। ਉਥੇ ਹੀ ਕਰੋਨਾ ਤੋਂ ਇਲਾਵਾ ਪੰਜਾਬ ਵਿੱਚ ਹੋਰ ਵੀ ਬਹੁਤ ਸਾਰੀਆਂ ਅਜਿਹੀਆਂ ਕੁਦਰਤੀ ਆਫਤਾਂ ਦਸਤਕ ਦੇ ਰਹੀਆਂ ਹਨ ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਜਿੱਥੇ ਅਜੇ ਪੂਰੀ ਤਰਾ ਕਰੋਨਾ ਨੂੰ ਠੱਲ ਨਹੀਂ ਪਾਈ ਗਈ ਹੈ ਉਥੇ ਹੀ ਪੰਜਾਬ ਵਿੱਚ ਹੋਰ ਬਿਮਾਰੀਆਂ ਦੇ ਆਉਣ ਕਾਰਨ ਲੋਕਾਂ ਨੂੰ ਸਿਹਤ ਦੀਆਂ ਸਮੱਸਿਆਵਾਂ ਪਹਿਲਾਂ ਦੇ ਮੁਕਾਬਲੇ ਵੱਧ ਗਈਆਂ ਹਨ।
ਹੁਣ ਪੰਜਾਬ ਵਿੱਚ ਏਥੋਂ ਮਾੜੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਇੱਥੇ ਇਲਾਕਾ ਵਿੱਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੇਂਗੂ ਦਾ ਕਹਿਰ ਮੁੜ ਤੋਂ ਬਨੂੜ ਇਲਾਕੇ ਵਿੱਚ ਵੇਖਿਆ ਜਾ ਰਿਹਾ ਹੈ। ਜਿੱਥੇ ਡੇਂਗੂ ਦੇ ਮਰੀਜ਼ ਸਾਹਮਣੇ ਆਉਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਕ 36 ਸਾਲਾ ਗਰਭਵਤੀ ਔਰਤ ਜੋ ਕੇ ਬਨੂੜ ਦੇ ਨਜ਼ਦੀਕ ਦੇ ਪਿੰਡ ਕਰਾਲਾ ਦੀ ਰਹਿਣ ਵਾਲੀ ਹੈ,ਜਿਸ ਦੀ ਡੇਂਗੂ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਵੱਲੋਂ ਦੱਸਿਆ ਗਿਆ ਹੈ ਕਿ ਸੁਮਨ ਰਾਣੀ 36 ਸਾਲਾ ਪਤਨੀ ਬਲਕਾਰ ਸਿੰਘ ਜੋ ਕਿ ਪਿਛਲੇ ਇਕ ਹਫਤੇ ਤੋਂ ਬੁਖ਼ਾਰ ਦੀ ਚਪੇਟ ਵਿੱਚ ਆਈ ਹੋਈ ਸੀ, ਜਿਸ ਦੀ ਹਾਲਤ ਨੂੰ ਦੇਖਦੇ ਹੋਏ ਹਸਪਤਾਲ ਦਾਖਲ ਕਰਾਇਆ ਗਿਆ ਅਤੇ ਉਸ ਦੇ ਟੈਸਟ ਤੋਂ ਉਸ ਨੂੰ ਡੇਂਗੂ ਹੋਣ ਦੀ ਪੁਸ਼ਟੀ ਹੋ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਇਲਾਜ ਵਾਸਤੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ, ਜਿੱਥੇ ਉਹ ਜੇਰੇ ਇਲਾਜ ਸੀ ਉੱਥੇ ਹੀ ਉਸ ਦੀ ਬੀਤੀ ਸ਼ਾਮ ਮੌਤ ਹੋ ਗਈ।
ਇਸ ਤਰ੍ਹਾਂ ਹੀ ਇੱਕ 55 ਸਾਲਾ ਵਿਅਕਤੀ ਵੀਰੂ ਰਾਮ ਪੁੱਤਰ ਸੰਤ ਰਾਮ ਬਨੂੜ ਦੇ ਵਾਰਡ ਨੰਬਰ 13 ਦਾ ਰਹਿਣ ਵਾਲਾ ਸੀ। ਉਸਦੀ ਵੀ ਡੇਂਗੂ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ ਹੈ। ਜਿਸ ਨੂੰ ਪਿਛਲੇ ਚਾਰ ਪੰਜ ਦਿਨਾਂ ਤੋਂ ਬੁਖ਼ਾਰ ਹੋ ਰਿਹਾ ਸੀ। ਜਿਸ ਕਾਰਨ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਏ ਜਾਣ ਤੇ ਉਸਦੇ ਖੂਨ ਦੀ ਜਾਂਚ ਕੀਤੇ ਜਾਣ ਤੇ ਟਾਈਫਾਈਡ ਅਤੇ ਡੇਂਗੂ ਦੀ ਪੁਸ਼ਟੀ ਹੋਈ। ਉਥੇ ਹੀ ਰਾਤ ਦੇ ਸਮੇਂ ਉਸ ਦੀ ਵੀ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਕਿਉਂਕਿ ਬੀਤੇ 26 ਦਿਨਾਂ ਦੌਰਾਨ ਬਹੁਤ ਸਾਰੇ ਲੋਕ ਡੇਂਗੂ ਦੀ ਚਪੇਟ ਵਿਚ ਆ ਚੁੱਕੇ ਹਨ ਅਤੇ ਛੇ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਤਾਜਾ ਜਾਣਕਾਰੀ