BREAKING NEWS
Search

ਸਾਵਧਾਨ : ਪੰਜਾਬ ਚ ਮੋਬਾਈਲ ਵਰਤਣ ਵਾਲਿਆਂ ਲਈ ਆਈ ਇਹ ਜਰੂਰੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਤੋਂ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਬਾਈਲ ਫ਼ੋਨਾਂ ਦੀ ਸਫ਼ਾਈ ਅਤੇ ਸੰਭਾਲ ਸਬੰਧੀ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਸੂਬਾ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਕੋਰੋਨਾ ਵਾਇਰਸ (ਕੋਵਿਡ-19) ਇਕ ਸਿਸਟਮਿਕ ਬੀਮਾਰੀ ਹੈ,

ਜੋ ਜ਼ਿਆਦਾਤਰ ਮੌਕਿਆਂ ‘ਤੇ ਛਿੱਕ ਤੇ ਖੰਘ ਸਮੇਂ ਥੁੱਕ ਦੇ ਕਣਾਂ ਰਾਹੀਂ ਸਾਹ ਜ਼ਰੀਏ ਅੰਦਰ ਜਾਣ ਨਾਲ, ਪੀੜਤ ਵਿਅਕਤੀ ਦੇ ਸੰਪਰਕ ਵਿਚ ਆਉਣ ਨਾਲ ਅਤੇ ਸੰਕ੍ਰਮਿਤ ਚੀਜ਼ਾਂ/ਵਸਤੂਆਂ ਨੂੰ ਛੂਹਣ ਨਾਲ ਫ਼ੈਲਦੀ ਹੈ। ਹਾਲਾਂਕਿ ਇਹ ਵਾਇਰਸ ਵੱਖ-ਵੱਖ ਚੀਜ਼ਾਂ ਦੀ ਸਤਹਿ ਉਪਰ ਵੱਖ-ਵੱਖ ਸਮੇਂ ਤਕ ਜੀਵਿਤ ਰਹਿੰਦਾ ਹੈ, ਪਰ ਕੈਮੀਕਲ ਡਿਸਇਨਫੈਕਟੈਂਟ ਨਾਲ ਇਹ ਆਸਾਨੀ ਨਾਲ ਖ਼ਤਮ ਹੋ ਜਾਂਦਾ ਹੈ।

ਇਸ ਲਈ ਜੇਕਰ ਸਹੀ ਅਤੇ ਸਮੇਂ ਸਿਰ ਜਾਣਕਾਰੀ ਹੋਵੇ ਤਾਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਰੋਕਿਆ ਜਾ ਸਕਦਾ ਹੈ। ਬੁਲਾਰੇ ਨੇ ਕਿਹਾ ਮੋਬਾਈਲ ਫ਼ੋਨ ਦੇ ਨਾਲ-ਨਾਲ ਰਿਸੈਪਸ਼ਨ ਕਾਊਂਟਰ, ਮੇਜ਼ ਦੀ ਉਪਰਲੀ ਸਤਹਿ, ਦਰਵਾਜ਼ੇ ਦੇ ਹੈਂਡਲ, ਟਾਇਲਟ, ਕੀ-ਬੋਰਡ, ਮਾਊਸ, ਟੈਬਲੈਟਸ ਅਤੇ ਮੇਜ਼ ਸਭ ਤੋਂ ਵੱਧ ਛੂਹੀਆਂ ਜਾਣ ਵਾਲੀਆਂ ਵਸਤਾਂ ਹਨ। ਉਨ੍ਹਾਂ ਦਸਿਆ ਕਿ ਸਰਕਾਰ ਵਲੋਂ ਇਸ ਮਹਾਂਮਾਰੀ ਦੇ ਸੰਕ੍ਰਮਣ ਨੂੰ ਰੋਕਣ ਲਈ ਕੰਮ ਵਾਲੇ ਸਥਾਨਾਂ/ਦਫ਼ਤਰਾਂ ਦੀ ਸਫ਼ਾਈ ਅਤੇ ਚਿਹਰਾ/ਮੂੰਹ ਨਾ ਛੂਹਣ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।

ਮੋਬਾਈਲ ਫੋਨ ਅਤੇ ਆਪਣੇ ਚਿਹਰੇ/ਮੂੰਹ ਵਿਚਕਾਰ ਸਿੱਧਾ ਸੰਪਰਕ ਹੋਣ ਤੋਂ ਰੋਕਣ ਲਈ ਹੈੱਡਫੋਨ/ਹੈੱਡਸੈੱਟ (ਤਾਰ ਵਾਲੇ/ਬਿਨਾਂ ਤਾਰ ਵਾਲੇ) ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਜੇਕਰ ਸੰਭਵ ਹੋਵੇ ਤਾਂ ਮੋਬਾਈਨ ਫੋਨ ਦੀ ਸਪੀਕਰ ਫੋਨ ‘ਤੇ ਵਰਤੋਂ ਕਰੋ। ਜੇਕਰ ਹੈੱਡਫੋਨ/ਹੈੱਡਸੈੱਟ ਉਪਲੱਬਧ ਨਹੀਂ ਹਨ ਤਾਂ ਸਪੀਕਰ ਫੋਨ ਦੀ ਵਰਤੋਂ ਉਨ੍ਹਾਂ ਦੇ ਬਦਲ ਵਜੋਂ ਕੀਤੀ ਜਾ ਸਕਦੀ ਹੈ। ਅਪਣਾ ਮੋਬਾਈਲ ਫੋਨ/ਹੈੱਡਫੋਨ/ਹੈੱਡਸੈੱਟ ਕਿਸੇ ਹੋਰ ਨਾਲ ਸਾਂਝਾ ਨਾ ਕਰੋ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Business women hand are using cell phones in office.



error: Content is protected !!