BREAKING NEWS
Search

ਸਾਵਧਾਨ : ਪੰਜਾਬ ਚ ਲਗੇ ਰਾਤ ਦੇ ਕਰਫਿਊ ਦੇ ਬਾਰੇ ਚ ਹੁਣ ਇਥੋਂ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸੂਬੇ ਅੰਦਰ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉੱਥੇ ਹੀ ਬਹੁਤ ਸਾਰੇ ਯੂ ਕੇ ਵੈਰੀਐਟ ਦੇ ਕੇਸ ਮਿਲਣ ਕਾਰਨ ਵੀ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉਥੇ ਹੀ 9 ਜ਼ਿਲਿਆਂ ਅੰਦਰ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਦਿਅਕ ਅਦਾਰਿਆਂ ਨੂੰ ਵੀ 31 ਮਾਰਚ ਤੱਕ ਬੰਦ ਕੀਤਾ ਗਿਆ ਹੈ ਤੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ।

ਪੰਜਾਬ ਵਿੱਚ ਲੱਗੇ ਰਾਤ ਦੇ ਕਰਫਿਊ ਦੇ ਬਾਰੇ ਹੁਣ ਇਥੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਸੂਬੇ ਅੰਦਰ ਜਿਥੇ ਰਾਤ ਦਾ ਕਰਫ਼ਿਊ ਲਗਾਇਆ ਗਿਆ ਹੈ ਉਥੇ ਹੀ ਇਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਇਸ ਤਰਾਂ ਦਾ ਹੀ ਮਾਮਲਾ ਸਾਹਮਣੇ ਆਇਆ ਹੈ ਜੀਰਕਪੁਰ ਤੋਂ ਜਿੱਥੇ ਦੋ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਸਰਕਾਰ ਵੱਲੋਂ ਪਹਿਲਾਂ ਹੀ ਆਦੇਸ਼ ਦਿੱਤੇ ਗਏ ਹਨ ਕਿ ਅਗਰ ਕੋਈ ਵੀ ਸਰਕਾਰ ਵੱਲੋਂ ਜਾਰੀ ਹੁਕਮਾਂ ਦੇ

ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੈ ਉਹਨਾਂ ਦੇ ਖ਼ਿਲਾਫ਼ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ। ਐਸ ਐਚ ਓ ਜ਼ੀਰਕਪੁਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਹੈ ਕਿ ਰਾਤ ਦੇ ਕਰਫਿਊ ਦੌਰਾਨ 2 ਵਿਅਕਤੀਆਂ ਖਿਲਾਫ਼ ਮੁਕੱਦਮਾ ਧਾਰਾ 188 ਦੇ ਅਧੀਨ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਹੋਰ ਬਹੁਤ ਸਾਰੇ ਵਿਅਕਤੀਆਂ ਦੇ ਬਿਨਾਂ ਮਾਸਕ ਤੋਂ ਘੁੰਮਣ ਕਾਰਨ ਚਲਾਨ ਕੱਟੇ ਗਏ ਹਨ। ਇਹ ਉਸ ਸਮੇਂ ਹੋਇਆ ਜਦੋਂ ਪੁਲਿਸ ਵੱਲੋਂ ਰਾਤ ਸਮੇਂ ਅੰਬਾਲਾ ਰੋਡ ਤੇ ਮੈਟਰੋ ਮਾਲ ਕੋਲ ਦੇਰ ਰਾਤ ਗਸ਼ਤ ਕੀਤੀ ਜਾ ਰਹੀ ਸੀ ਉਸ ਸਮੇ ਹੀ ਇੱਕ ਕਾਰ ਖੜੀ ਹੋਈ ਸੀ।

ਜਿਸ ਵਿੱਚ ਦੋ ਵਿਅਕਤੀ ਅੰਮ੍ਰਿਤਪਾਲ ਸਿੰਘ ਅਤੇ ਗੌਰਵ ਤੇਜ਼ੀ ਬਿਨ੍ਹਾਂ ਮਾਸਕ ਪਾਏ ਹੀ ਗੱਲਾਂ ਕਰ ਰਹੇ ਸਨ। ਜਿਨ੍ਹਾਂ ਦੀ ਕਾਰ ਦਾ ਨੰਬਰ ਪੀ ਬੀ 19 ਟੀ 1393 ਬਲੀਨੋ ਸੀ। ਇਨ੍ਹਾਂ ਵਿਅਕਤੀਆਂ ਖਿਲਾਫ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਤਹਿਤ 188 ਧਾਰਾ ਅਨੁਸਾਰ ਮਾਮਲਾ ਦਰਜ ਕੀਤਾ ਗਿਆ ਹੈ। ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।error: Content is protected !!