=== console.log('header!'); // Easy to add and display post grid on your website with or without categoryies filter. Also work with Gutenberg shortcode block.

ਸਾਵਧਾਨ! ਹੁਣੇ ਦੁਪਹਿਰੇ ਮੌਸਮ ਦੀ ਜਾਰੀ ਹੋਈ ਇਹ ਖਤਰਨਾਕ ਚੇਤਾਵਨੀ ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਲੁਧਿਆਣਾ: ਪੰਜਾਬ ਵਿੱਚ ਬੁੱਧਵਾਰ ਰਾਤ ਤੋਂ ਹੀ ਮੌਸਮ ਖ਼ਰਾਬ ਚੱਲ ਰਿਹਾ ਹੈ। ਕਈ ਥਾਂਵਾਂ ‘ਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ,

ਇਸੇ ਦੌਰਾਨ ਮੌਸਮ ਵਿਭਾਗ ਤੋਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੀ ਖ਼ਬਰ ਨਸ਼ਰ ਕੀਤੀ ਗਈ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਖੇਤੀ ਮੌਸਮ ਵਿਗਿਆਨ ਵਿਭਾਗ ਵੱਲੋਂ ਆਉਂਦੇ 24 ਤੋਂ 48 ਘੰਟਿਆਂ ਤਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਵਿਭਾਗ ਦੀ ਮੁਖੀ ਪ੍ਰਭਜੋਤ ਕੌਰ ਨੇ ਦੱਸਿਆ ਕਿ ਭਾਰਤੀ ਮੌਸਮ ਵਿਭਾਗ ਮੁਤਾਬਕ ਤਾਜ਼ਾ ਪੱਛਮੀ ਤਬਦੀਲੀਆਂ ਕਾਰਨ ਪੰਜਾਬ ‘ਚ ਆਉਂਦੇ 24 ਤੋਂ 48 ਘੰਟਿਆਂ ਤਕ ਮੌਸਮ ਖਰਾਬ ਰਹੇਗਾ।

ਉਨ੍ਹਾਂ ਸਾਫ਼ ਕੀਤਾ ਕਿ ਇਸ ਦੌਰਾਨ ਪੰਜਾਬ ਵਿੱਚ ਕਈ ਥਾਂ ਮੀਂਹ ਪਵੇਗਾ ਅਤੇ ਕਈ ਜਗ੍ਹਾ ਗੜ੍ਹੇਮਾਰੀ ਹੋਣ ਦਾ ਵੀ ਖ਼ਦਸ਼ਾ ਹੈ।

ਉਨ੍ਹਾਂ ਦੱਸਿਆ ਕਿ ਗੜ੍ਹੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਹੋ ਸਕਦਾ ਹੈ। ਵਿਭਾਗ ਨੇ ਕਿਸਾਨਾਂ ਨੂੰ ਸਲਾਹ ਜਾਰੀ ਕਰਦਿਆਂ ਕਿਹਾ ਹੈ ਕਿ ਉਹ ਖੇਤਾਂ ਵਿੱਚ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਪੂਰਾ ਇੰਤਜ਼ਾਮ ਕਰਨ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਭਾਰੀ ਮੀਂਹ ਤੇ ਗੜ੍ਹੇਮਾਰੀ ਹੋਈ ਸੀ,

ਜਿਸ ਕਾਰਨ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਸੀ। ਸਰਕਾਰ ਨੇ ਕਿਸਾਨਾਂ ਦੇ ਇਸ ਨੁਕਸਾਨ ਦੀ ਭਰਪਾਈ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਹੋਏ ਹਨ

ਪਰ ਹੁਣ ਤਾਜ਼ਾ ਚੇਤਾਵਨੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਫਿਰ ਵਧਾ ਦਿੱਤੀਆਂ ਹਨ।




error: Content is protected !!