BREAKING NEWS
Search

ਸਾਵਧਾਨ ਹੁਣ ਜਲੰਧਰ ਤੋਂ ਬਚਾ ਹੋਇਆ ਅਗਵਾਹ ਕਹਿੰਦੇ 3 ਨਕਾਬਪੋਸ਼…..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਜਲੰਧਰ: ਪੰਜਾਬ ਵਿਚ ਬੱਚੇ ਚੁੱਕਣ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲਾ ਜਲੰਧਰ ਦੇ ਥਾਣਾ 1 ਦੇ ਅਧੀਨ ਆਉਂਦੇ ਇਲਾਕੇ ਦਾ ਸਾਹਮਣੇ ਆਇਆ ਹੈ। ਦਰਅਸਲ ਇਥੇ ਪੈਂਦੇ ਫੇਅਰ ਫਾਰਮ ਰਿਜ਼ਾਰਟ ਨੇੜੇ ਪ੍ਰਵਾਸੀ ਮਜ਼ਦੂਰ ਪਰਿਵਾਰ ਦੇ ਇਕ 15 ਦਿਨ ਦੇ ਬੱਚੇ ਨੂੰ ਅਗਵਾ ਕਰ ਲਿਆ ਗਿਆ।

ਜਾਣਕਾਰੀ ਅਨੁਸਾਰ ਵੀਰਵਾਰ ਦੀ ਰਾਤ ਲਗਭਗ 10 ਵਜੇ ਪ੍ਰਵਾਸੀ ਮਜਦੂਰ ਸੁੱਤੇ ਹੋਏ ਸਨ, ਇਸ ਦੌਰਾਨ ਤਿੰਨ ਅਣਪਛਾਤੇ ਨਕਾਬਪੋਸ਼ ਆਏ ਅਤੇ 15 ਦਿਨ ਦੇ ਬੱਚੇ ਨੂੰ ਚੁੱਕ ਕੇ ਫਰਾਰ ਹੋ ਗਏ। ਬੱਚਾ ਆਪਣੀ 10 ਸਾਲਾ ਭੈਣ ਨਾਲ ਸੁੱਤਾ ਪਿਆ ਸੀ।

ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਪਾਰਟੀ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਬੱਚੇ ਦੀ ਮਾਂ ਚੰਦਾ ਦੇਵੀ ਜਲੰਧਰ ਰਹਿੰਦੇ ਹੈ ਜਦਕਿ ਪਿਤਾ ਪ੍ਰਮੋਦ ਕੁਮਾਰ ਅੰਮ੍ਰਿਤਸਰ ਰਹਿ ਰਿਹਾ ਹੈ।

ਘਟਨਾ ਸੰਬੰਧੀ ਜਦੋਂ ਥਾਣਾ ਮੁਖੀ ਸੁਖਬੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨੇੜਲੇ ਘਰਾਂ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।error: Content is protected !!