ਮੌਸਮ ਵਿਭਾਗ ਨੇ ਪੰਜਾਬ ਲਈ ਜਾਰੀ ਕੀਤਾ ਅਲਰਟ
ਪੰਜਾਬ ਵਿਚ ਝੋਨੇ ਦੀ ਫਸਲ ਦੀ ਕਟਾਈ ਪੂਰੇ ਜੋਰਾਂ ਤੇ ਹੈ ਪਰ ਹੁਣੇ ਹੁਣੇ ਮੌਸਮ ਵਿਭਾਗ ਨੇ ਪੰਜਾਬ ਲਈ ਮੀਹਂ ਬਾਰੇ ਚੇਤਾਵਨੀ ਜਾਰੀ ਕਰ ਦਿੱਤੀ ਹੈ ਜਿਸ ਨਾਲ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ। ਕਿਓਂ ਕੇ ਇਸ ਨਾਲ ਉਹਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਖਰਾਬ ਹੋ ਸਕਦੀ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ –
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਮੌਸਮ ਦੇ ਮਿਜਾਜ਼ ਸਬੰਧੀ ਵਿਸ਼ੇਸ਼ ਬੁਲੇਟਨ ਜਾਰੀ ਕਰਦੇ ਹੋਏ ਇਹ ਸੰਭਾਵਨਾ ਜ਼ਾਹਰ ਕੀਤੀ ਹੈ ਕਿ 17 ਅਤੇ 18 ਅਕਤੂਬਰ ਨੂੰ ਲੁਧਿਆਣਾ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ ਜਦਕਿ ਉਸ ਤੋਂ ਬਾਅਦ ਮੌਸਮ ਖ਼ੁਸ਼ਕ ਰਹੇਗਾ।
ਮੌਸਮ ਮਾਹਰਾਂ ਦੇ ਮੁਤਾਬਕ ਮੈਦਾਨੀ ਇਲਾਕਿਆਂ ‘ਚ ਵੱਧ ਤੋਂ ਵੱਧ ਤਾਪਮਾਨ 31 ਤੋਂ 33 ਡਿਗਰੀ ਸੈਲਸੀਅਸ, ਜਦਕਿ ਘੱਟ ਤੋਂ ਘੱਟ ਤਾਪਮਾਨ 19 ਤੋਂ 21 ਡਿਗਰੀ ਸੈਲਸੀਅਸ ਤਕ ਰਹੇਗਾ। ਮਾਹਰਾਂ ਨੇ ਦਸਿਆ ਕਿ ਸਵੇਰ ਦੇ ਸਮੇਂ ਹਵਾ ‘ਚ ਨਮੀ ਦੀ ਮਾਤਰਾ 80 ਤੋਂ 95 ਫ਼ੀ ਸਦੀ ਅਤੇ ਸ਼ਾਮ ਦੇ ਸਮੇਂ ਹਵਾ ‘ਚ ਨਮੀ ਦੀ ਮਾਤਰਾ 48 ਤੋਂ 65 ਫ਼ੀ ਸਦੀ ਰਹਿਣ ਦੀ ਸੰਭਾਵਨਾ ਹੈ।
ਤਾਜਾ ਜਾਣਕਾਰੀ