BREAKING NEWS
Search

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਘਰਾਂ ਲਈ ਜਾਰੀ ਹੋਇਆ ਹੁਕਮ ਅੱਜ ਤੋਂ ਕੋਈ ਵੀ ਗੁਰਦਵਾਰਾ ਸਾਹਿਬ …

ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਘਰਾਂ ਲਈ ਇਹ ਨਵਾਂ ਫਰਮਾਨ ਹੋਇਆ ਜਾਰੀ

ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗੁਰੂ ਘਰਾਂ ਲਈ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਜਿਸ ‘ਚ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਗੁਰਦੁਆਰਾ ਸਾਹਿਬ ‘ਚ ਸਪੀਕਰਾਂ ਦੀ ਅਵਾਜ ਗੁਰੂ ਘਰ ਦੇ ਅੰਦਰ ਰੱਖਣ ਤੇ ਅਰਦਾਸ ਸਮੇਂ ਸਪੀਕਰਾਂ ਦੀ ਆਵਾਜ਼ ਬੰਦ ਰੱਖ ਦੀ ਹਦਾਇਤ ਦਿੱਤੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਗੁਰੂ ਘਰ ਦੇ ਗ੍ਰੰਥੀ ਸਿੰਘਾਂ ਨੂੰ ਵਧੀਆਂ ਰਿਹਾਇਸ਼ ਬਣਾ ਕੇ ਦੇਣ ਤੇ ਗ੍ਰੰਥੀ ਸਿੰਘਾਂ ਦੀ ਆਰਥਿਕ ਹਾਲਤ ਉੱਚੀ ਚੁੱਕਣ ਵੱਲ ਵੀ ਵਿਸ਼ੇਸ਼ ਧਿਆਨ ਦੀ ਗੱਲ ਕਹੀ ਹੈ ਤਾਂ ਜੋ ਉਹ ਆਪਣੇ ਪਰਿਵਾਰ ਦਾ ਚੰਗਾ ਪਾਲਣ-ਪੋਸ਼ਣ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਕਰ ਸਕਣ।

ਇਸ ਤੋਂ ਪਹਿਲਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸੂਬੇ ਵਿੱਚ ਲਾਊਡ ਸਪੀਕਰ ਨਾਲ ਹੋ ਰਹੇ ਸ਼ੋਰ ਪ੍ਰਦੂਸ਼ਣ ਦਾ ਮੁੱਦਾ ਚੁੱਕਿਆ ਸੀ । ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਧਾਰਮਿਕ ਤੇ ਸਮਾਜਿਕ ਸਮਾਗਮਾਂ ਦੌਰਾਨ ਨਿਯਮਾਂ ਦੀਆਂ ਧੱਜੀਆਂ ਉਠਾਈਆਂ ਜਾ ਰਹੀਆਂ ਹਨ।ਇਸ ਸਬੰਧੀ ਸੁਪਰੀਮ ਕੋਰਟ ਨੇ ਵੀ ਆਦੇਸ਼ ਕੀਤਾ ਹੈ ਕਿ ਸਪੀਕਰ ਦੀ ਆਵਾਜ਼ ਚਾਰਦੀਵਾਰੀ ਤੋਂ ਬਾਹਰ ਨਹੀਂ ਜਾਣੀ ਚਾਹੀਦੀ ਪਰ ਪ੍ਰਸ਼ਾਸਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ।

ਸ਼ੋਰ ਪ੍ਰਦੂਸ਼ਣ ਕਾਰਨ ਸਕੂਲੀ ਬੱਚਿਆਂ ਦੀਆਂ ਪ੍ਰੀਖਿਆਵਾਂ ਦੌਰਾਨ ਤੇ ਬਿਮਾਰ ਵਿਅਕਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਗੁਰਦੁਆਰਿਆਂ ਦੇ ਗ੍ਰੰਥੀ ਸਾਹਿਬਾਨਾ ਨੂੰ ਉੱਚੀ ਆਵਾਜ਼ ਵਿਚ ਲਾਊਡ ਸਪੀਕਰ ਚਲਾਉਣ ਤੋਂ ਵਰਜਿਆ ਹੈ।

ਇਸ ‘ਤੇ ਅਮਲ ਕਰਦਿਆਂ ਦਿੱਲੀ ਤੇ ਮੁੰਬਈ ਦੇ ਕੁਝ ਗੁਰਦੁਆਰਾ ਸਾਹਿਬ ਵਿੱਚ ਸੰਗਤ ਲਈ ਹੈਡਫੋਨ ਦੀ ਸੁਵਿਧਾ ਕੀਤੀ ਗਈ ਹੈ, ਪਰ ਪੰਜਾਬ ਵਿਚ ਇਸ ਸੰਬੰਧੀ ਕੋਈ ਕਾਰਵਾਈ ਅਜੇ ਨਹੀਂ ਹੋਈ।



error: Content is protected !!