ਅੰਮ੍ਰਿਤਸਰ- ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਤੋਂ ਹਾਰੇ ਭਾਜਪਾ ਦੇ ਉਮੀਦਵਾਰ ਹਰਦੀਪ ਪੁਰੀ ਵੀ ਬਣੇ ਮੋਦੀ ਦੀ ਸਰਕਾਰ ਵਿਚ ਕੇਂਦਰੀ ਮੰਤਰੀ। ਅਜਿਹਾ ਪਹਿਲੀ ਵਾਰ ਨਹੀਂ ਹੋ ਰਿਹਾ ਸਗੋਂ ਇਸ ਤੋਂ ਪਹਿਲਾਂ 2014 ਦੀਆਂ ਲੋਕ ਸਭਾ ਚੋਣਾਂ ਵਿਚ ਹਾਰੇ ਅਰੁਣ ਜੇਟਲੀ ਵਿੱਤ ਮੰਤਰੀ ਬਣਾਏ ਗਏ ਸਨ। ਇੰਝ ਲੱਗਦਾ ਹੈ ਕਿ ਭਾਜਪਾ ਦੇ ਉਮੀਦਵਾਰਾਂ ਲਈ ਸ੍ਰੀ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਹਾਰੋ ਤੇ ਕੇਂਦਰੀ ਮੰਤਰੀ ਬਣ ਜਾਓ ਵਾਲਾ ਆਫ਼ਰ ਮੋਦੀ ਵਲੋਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਲਗਾਤਾਰ 2 ਵਾਰ ਹਾਰਨ ਦੇ ਬਾਵਜੂਦ ਵੀ ਭਾਜਪਾ ਆਪਣੇ ਉਮੀਦਵਾਰਾਂ ਨੂੰ ਕੇਂਦਰੀ ਮੰਤਰੀ ਬਣਾ ਰਹੀ ਹੈ।
ਤੁਹਾਨੂੰ ਦੱਸ ਦਈਏ ਕਿ ਲੋਕ ਸਭਾ ਚੋਣਾਂ 2019 ਦੇ ਆਏ ਨਤੀਜਿਆਂ ਵਿਚ ਕਾਂਗਰਸ ਨੇ ਪੰਜਾਬ ਵਿਚ ਵੱਡੀ ਜਿੱਤ ਹਾਸਲ ਕੀਤੀ ਅਤੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 8 ਸੀਟਾਂ ਹਾਸਲ ਕੀਤੀਆਂ। ਪੰਜਾਬ ਦੀ ਅੰਮ੍ਰਿਤਸਰ ਸੀਟ ਜੋ ਕਿ ਬਹੁਤ ਅਹਿਮ ਮੰਨੀ ਜਾਂਦੀ ਹੈ ‘ਤੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਉਮੀਦਵਾਰ ਐਲਾਨਿਆ ਗਿਆ ਸੀ, ਜਿਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਲੋਕ ਸਭਾ ਚੋਣਾਂ 2019 ਵਿਚ ਉਨ੍ਹਾਂ ਨੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਅਤੇ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੂੰ 100003 ਵੋਟਾਂ ਨਾਲ ਹਰਾਇਆ।
ਇਸ ਜਿੱਤ ਤੋਂ ਬਾਅਦ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੂਜੀ ਵਾਰ ਅੰਮ੍ਰਿਤਸਰ ਤੋਂ ਸਰਤਾਜ ਬਣ ਗਏ। ਇਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ 102770 ਵੋਟਾਂ ਦੇ ਫਰਕ ਨਾਲ ਹਾਰੇ ਬੀ.ਜੇ.ਪੀ. ਦੇ ਧਾਕੜ ਨੇਤਾ ਨੂੰ ਵੀ ਹਾਰਨ ਦਾ ਬਿਹਤਰੀਨ ਐਵਾਰਡ ਮਿਲਿਆ ਹੈ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਆਪਣੇ ਭਰੋਸੇਯੋਗ ਸਹਿਯੋਗੀ ਅਰੁਣ ਜੇਟਲੀ ਨੂੰ ਮੇਦੀ ਨੇ ਵਿੱਤ ਮੰਤਰਾਲੇ ਵਰਗਾ ਵਿਭਾਗ ਦੇ ਕੇ ਜਤਾ ਦਿੱਤਾ ਕਿ ਹਾਰ ਜਿੱਤ ਕੋਈ ਮਾਇਨੇ ਨਹੀਂ ਰੱਖਦੀ। ਦੱਸਣਯੋਗ ਹੈ ਕਿ ਜੇਟਲੀ ਪਹਿਲੀ ਵਾਰ ਲੋਕ ਸਭਾ ਚੋਣਾਂ ਵਿਚ ਉਤਰੇ ਸਨ ਪਰ ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਹੋਣ ਦੇ ਬਾਵਜੂਦ ਮਿਲੀ ਹਾਰ ਇਨ੍ਹਾਂ ਲਈ ਚਾਂਦੀ ਸਾਬਿਤ ਹੋਈ ਹੈ।
ਤਾਜਾ ਜਾਣਕਾਰੀ