=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸ੍ਰੀ ਦਰਬਾਰ ਸਾਹਿਬ’ ‘ਚ ਜਾ ਕੇ ਆਹ ਕੰਮ ਨਾ ਕਰ ਬੈਠਿਓ SGPC ਦਾ ਸੰਗਤ ਤੇ ਹੁਕਮ ਹੋਇਆ ਲਾਗੂ ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਖੜ੍ਹੇ ਹੋ ਕੇ ਸੈਲਫੀਆਂ ਲੈਣੀਆਂ ਜਾਂ ਵੀਡੀਓਗ੍ਰਾਫੀ ਕਰਨੀ ਬੈਨ ਕਰ ਦਿੱਤੀ ਗਈ ਹੈ।

ਕਮੇਟੀ ਵਲੋਂ ਅਜਿਹਾ ਸ਼ਰਧਾਲੂਆਂ ਨੂੰ ਆ ਰਹੀ ਪਰੇਸ਼ਾਨੀ ਦੇ ਚੱਲਦਿਆਂ ਕੀਤਾ ਗਿਆ ਹੈ। ਇਸ ਸਬੰਧੀ ਕਮੇਟੀ ਵਲੋਂ ਸੂਚਨਾ ਬੋਰਡ ‘ਤੇ ਜਾਣਕਾਰੀ ਦਿੱਤੀ ਗਈ ਹੈ, ਜੋ ਕਿ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ‘ਚ ਲਾਇਆ ਗਿਆ ਹੈ ਤਾਂ ਜੋ ਕੋਈ ਵੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਨਾ ਕਰ ਸਕੇ।
ਕਮੇਟੀ ਦੇ ਮੁਤਾਬਕ ਸ਼ਰਧਾਲੂਆਂ ਨੂੰ ਤਸਵੀਰਾਂ ਜਾਂ ਵੀਡੀਓਗ੍ਰਾਫੀ ਕਰ ਰਹੇ ਲੋਕਾਂ ਤੋਂ ਕਾਫੀ ਪਰੇਸ਼ਾਨੀ ਆ ਰਹੀ ਹੈ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ।

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਦਾ ਕਹਿਣਾ ਹੈ ਕਿ ਅੱਜ ਦੇ ਸਮੇਂ ‘ਚ ਸਮਾਰਟਫੋਨਾਂ ਦੀ ਤਾਦਾਦ ਵਧਣ ਕਾਰਨ ਹਰ ਕੋਈ ਇਸ ਪਵਿੱਤਰ ਜਗ੍ਹਾ ‘ਤੇ ਆ ਕੇ ਸੈਲਫੀਆਂ ਲੈਂਦਾ ਹੈ, ਜਿਸ ਕਾਰਨ ਰੂਹਾਨੀ ਵਾਤਾਵਰਣ ਭੰਗ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸਥਾਨ ‘ਤੇ ਅਜਿਹਾ ਨਾ ਹੋਣ ਦੇਣ ਲਈ ਇਹ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਫਿਲਹਾਲ ਪ੍ਰੋਫੈਸ਼ਨਲ ਕੈਮਰਿਆਂ ‘ਤੇ ਅਜੇ ਫੈਸਲਾ ਨਹੀਂ ਲਿਆ ਗਿਆ ਅਤੇ ਆਉਣ ਵਾਲੇ ਦਿਨਾਂ ‘ਚ ਇਸ ਸਬੰਧੀ ਨਵੀਂ ਨੀਤੀ ਬਣਾਈ ਜਾਵੇਗੀ ਅਤੇ ਇਹ ਫੈਸਲਾ ਬਾਅਦ ‘ਚ ਲਿਆ ਜਾਵੇਗਾ ਕਿ ਕਿਹੜੇ ਕੈਮਰਿਆਂ ‘ਤੇ ਪਾਬੰਦੀ ਲਾਈ ਜਾਣੀ ਚਾਹੀਦੀ ਹੈ।




error: Content is protected !!