ਸਿਰਫ 24 ਘੰਟੇ ਦਾ ਟਾਈਮ
ਬਠਿੰਡਾ ਵਿੱਚ ਵਾਪਰੀ ਜਬਰ ਜਨਾਹ ਦੀ ਘਟਨਾ ਬਾਰੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਪੀੜਤ ਪਰਿਵਾਰ ਨੂੰ ਨਾਲ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਠਿੰਡਾ ਪੁਲਿਸ ਨੂੰ 24 ਘੰਟਿਆਂ ਦਾ ਅਲਟੀਮੇਟਮ ਪਾਰਟੀ ਵੱਲੋਂ ਦਿੱਤਾ ਜਾ ਰਿਹਾ ਹੈ
ਜੇ ਇਸ ਸਮੇਂ ਦੌਰਾਨ ਪੁਲਿਸ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰਦੀ ਤਾਂ ਅਕਾਲੀ ਦਲ ਵਲੋਂ ਪੁਲਿਸ ਦੇ ਖਿਲਾਫ਼ ਧਰਨਾ ਦਿੱਤਾ ਜਾਵੇਗਾ।
ਹਰਸਿਮਰਤ ਨੇ ਕਿਹਾ ਕਿ ਪੁਲਿਸ ਨੇ ਜਿਨ੍ਹਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਸੀ ਉਨ੍ਹਾਂ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਜੇ ਪੁਲਿਸ ਕੋਈ ਕਾਰਵਾਈ ਨਹੀਂ ਕਰੇਗੀ ਤਾਂ ਉਹ ਹਾਈਕੋਰਟ ਜਾਣਗੇ। ਉਨ੍ਹਾਂ ਦੱਸਿਆ ਕਿ 23 ਮਾਰਚ ਨੂੰ ਪਰਚਾ ਦਰਜ ਕੀਤਾ ਗਿਆ ਸੀ
ਪਰ ਪੀੜਤ ਪਰਿਵਾਰ ਨੂੰ ਹਾਲੇ ਤਕ ਇਨਸਾਫ ਨਹੀਂ ਮਿਲਿਆ। ਪੁਲਿਸ ਨੇ ਮੈਡੀਕਲ ਰਿਪੋਰਟ ਦੇ ਬਾਅਦ ਵੀ ਮੁਲਜ਼ਮਾਂ ਨੂੰ ਫੜ ਕੇ 3 ਘੰਟਿਆਂ ਮਗਰੋਂ ਛੱਡ ਦਿੱਤਾ। ਇਸ ਦੌਰਾਨ ਪੀੜਤ ਲੜਕੀ ਦੇ ਨਾਨਾ ਨੇ ਦੱਸਿਆ ਕਿ ਪੁਲਿਸ ਨੇ ਪਹਿਲਾਂ ਮੁਲਜ਼ਮ ਨੂੰ ਫੜ ਲਿਆ ਸੀ ਪਰ ਕੁਝ ਘੰਟੇ ਬਾਅਦ ਛੱਡ ਦਿੱਤਾ। ਹਰਸਿਮਰਤ ਨੇ ਇਸ ਇਸ ਪੂਰੇ ਮਾਮਲੇ ਦਾ ਸਿਆਸੀਕਰਨ ਹੋਣ ਦੀ ਵੀ ਗੱਲ ਕਹੀ।
ਤਾਜਾ ਜਾਣਕਾਰੀ