=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹਸਪਤਾਲ ਚ ਦਾਖਿਲ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੱਧੂ ਬਾਰੇ ਹੁਣ ਆਈ ਇਹ ਤਾਜਾ ਵੱਡੀ ਖ਼ਬਰ

ਆਈ ਤਾਜਾ ਵੱਡੀ ਖਬਰ 

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਜਿਥੇ ਪਿਛਲੇ ਸਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕਈ ਦੋਸ਼ੀਆਂ ਨੂੰ ਜਿਥੇ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕੁਝ ਆਰੋਪੀ ਪੁਲਿਸ ਦੇ ਅੜਿੱਕੇ ਨਹੀਂ ਆਏ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਵਾਸਤੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਰਿਵਾਰ ਵੱਲੋਂ ਵੀ ਇਨਸਾਫ਼ ਕਰਦਿਆਂ ਹੋਇਆਂ ਕਈ ਵਾਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਜਿੱਥੇ ਸਿੱਧੂ ਮੂਸੇਵਾਲਾ ਤੇ ਗੀਤ ਆਮ ਹੀ ਚਰਚਾ ਵਿਚ ਰਹਿੰਦੇ ਹਨ ਉਥੇ ਹੀ ਉਨ੍ਹਾਂ ਦੇ ਕਤਲ ਕੇਸ ਨੂੰ ਲੈ ਕੇ ਵੀ ਕੋਈ ਨਾ ਕੋਈ ਖ਼ਬਰ ਅਕਸਰ ਹੀ ਸਾਹਮਣੇ ਆ ਜਾਂਦੀ ਹੈ। ਹੁਣ ਉਨ੍ਹਾਂ ਦੇ ਪਰਿਵਾਰ ਨਾਲ ਜੁੜੀਆਂ ਹੋਈਆਂ ਵੀ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ। ਸਿੱਧੂ ਮੂਸੇਵਾਲਾ ਤੇ ਪਿਤਾ ਬਲਕਾਰ ਸਿੰਘ ਸਿੱਧੂ ਜਿੱਥੇ ਹਸਪਤਾਲ ਵਿੱਚ ਦਾਖ਼ਲ ਹੋਏ ਹਨ ਉਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਬੀਤੇ ਕੱਲ ਜਿਥੇ ਸਮੱਸਿਆ ਆਉਣ ਤੇ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉੱਥੇ ਹੀ ਦੱਸ ਦੇਈਏ ਕਿ ਉਹ ਇਸ ਸਮੇਂ ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਹਨ ਅਤੇ ਇੱਕ ਟੀਮ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਉਹਨਾਂ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ ਜੀ ਆਈ ਦੇ ਡਾਕਟਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਦਿਲ ਵਿੱਚ ਪਏ ਹੋਏ ਸਟੰਟ ਸਬੰਧੀ ਸਮੱਸਿਆ ਆਉਣ ਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਬਿਲਕੁਲ ਸਥਿਰ ਹੈ।

ਉਨ੍ਹਾਂ ਦੇ ਕੱਲ੍ਹ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਖਬਰ ਮਿਲਦਿਆਂ ਹੀ ਸਾਰੇ ਲੋਕਾਂ ਵੱਲੋਂ ਉਨ੍ਹਾਂ ਤੇ ਜਲਦ ਠੀਕ ਹੋਣ ਵਾਸਤੇ ਦੁਆਵਾਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੀ ਹਾਲਤ ਸਥਿਰ ਹੋਣ ਤੇ ਹਸਪਤਾਲ ਤੋਂ ਛੁੱਟੀ ਵੀ ਕੀਤੀ ਜਾ ਸਕਦੀ ਹੈ।ਪਿਛਲੇ ਸਾਲ ਵੀ ਉਨ੍ਹਾਂ ਨੂੰ ਦਿਲ ਦੀ ਬਿਮਾਰੀ ਸਬੰਧੀ ਸਮੱਸਿਆ ਹੋਣ ਤੇ ਪਹਿਲਾਂ ਪਟਿਆਲਾ ਦੇ ਰਜਿੰਦਰਾ ਤੇ ਫਿਰ ਚੰਡੀਗੜ੍ਹ ਦੇ ਪੀਜੀਆਈ ਵਿਚ ਦਾਖਲ ਕਰਵਾਇਆ ਗਿਆ ਸੀ।




error: Content is protected !!