BREAKING NEWS
Search

ਹਿੰਦ-ਪਾਕਿ ਸਰਹੱਦ ਉਤੇ ਹਿਲਜੁਲ, ਰਵਾਨਾ ਹੋਏ ਪਾਕਿਸਤਾਨੀ ਟੈਂਕ, ਸਰਹੱਦੀ ਪਿੰਡਾਂ ਚ ਅਲਰਟ, 40 ਪਿੰਡ ਖਾਲੀ ਕਰਵਾਏ ਅਤੇ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪੁਲਵਾਮਾ ‘ਚ ਹੋੲੇ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿ ਵਿੱਚਕਾਰ ਤਣਾਅ ਦਾ ਮਾਹੌਲ ਬਣ ਗਿਅਾ ਹੈ, ਜਿਸ ਤੋਂ ਬਾਅਦ ਭਾਰਤ ਦੇ ਜਵਾਬੀ ਹਮਲੇ ਲੲੀ ਪਾਕਿਸਤਾਨ ਨੂੰ ਡਰ ਹੈ ਕਿ ਭਾਰਤ ਉਸ ਉੱਤੇ ਹਮਲਾ ਕਰਨ ਦੀ ਤਿਆਰੀ ਵਿਚ ਹੈ। ਇਕ ਰਿਪੋਰਟ ਮੁਤਾਬਕ ਪਾਕਿਸਤਾਨ ਨੇ ਵੀ ਭਾਰਤ ਦੇ ਹਮਲੇ ਦੇ ਟਾਕਰੇ ਲਈ ਤਿਆਰੀਆਂ ਵਿੱਢ ਦਿੱਤੀਆਂ ਹਨ। ਪਾਕਿਸਤਾਨ ਵੱਲੋਂ ਵੱਡੀ ਗਿਣਤੀ ਵਿਚ ਟੈਂਕਾਂ ਨੂੰ ਸਿਆਲਕੋਟ ਬਾਰਡਰ ਵੱਲ ਰਵਾਨਾ ਕਰ ਦਿੱਤਾ ਹੈ।

ਇਕ ਪਾਕਿਸਤਾਨੀ Twitter ਅਕਾਊਂਟ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮੁਹੰਮਦ ਸਾਦ ਨਾਂ ਦੇ ਵਿਅਕਤੀ ਨੇ ਟਵਿੱਟਰ ‘ਤੇ ਆਪਣੀ ਵੀਡੀਓ ਸਾਂਝੀ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਨੇ ਲਾਈਨ ਆਫ਼ ਕੰਟ੍ਰੋਲ ਨੇੜੇ ਲੋਕਲ ਆਵਾਜਾਈ ਰੋਕ ਦਿੱਤੀ ਹੈ। ਪਾਕਿਸਤਾਨ ਨੇ ਪੀਓਕੇ ਦੇ 127 ਪਿੰਡਾਂ ਵਿੱਚ ਅਲਰਟ ਵੀ ਜਾਰੀ ਕੀਤਾ।

ਇਸ ਦੇ ਨਾਲ ਹੀ LoC ਕੋਲ 40 ਤੋਂ ਜਿਆਦਾ ਪਿੰਡ ਖਾਲੀ ਕਰਵਾ ਲਏ ਗਏ ਹਨ। ਦੱਸ ਦਈਏ ਕਿ ਪੁਲਵਾਮਾ ਵਿਚ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਲਗਾਤਾਰ ਬਦਲਾ ਲੈਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।ਸਾਡੀ ਕੋਸ਼ਿਸ ਹਮੇਸ਼ਾਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਹੁੰਦੀ ਹੈ ਤਾਜ਼ਾਂ ਖਬਰਾਂ ਤੇ ਵੀਡਿਓ ਦੇਖਣ ਲੲੀ ਸਾਡਾ ਪੇਜ਼ ਲਾੲਿਕ ਕਰੋ ਤਾਂ ਜੋ ਮਿਲ ਸਕੇ ਹਰ ਜਾਣਕਾਰੀ ਸਭ ਤੋਂ ਪਹਿਲਾਂ,ਹਿੰਦ-ਪਾਕਿ ਸਰਹੱਦ ਉਤੇ ਹਿਲਜੁਲ, ਸਿਆਲਕੋਟ ਵੱਲ ਰਵਾਨਾ ਹੋਏ ਪਾਕਿਸਤਾਨੀ ਟੈਂਕ



error: Content is protected !!