BREAKING NEWS
Search

ਹੁਣੇ ਤੁਰੰਤ ਕਰੋ ਇਹ ਕੰਮ ਨਹੀਂ ਤਾਂ ਰਗੜੇ ਜਾਵੋਂਗੇ – ਪੰਜਾਬ ਸਰਕਾਰ ਨੇ ਦਿੱਤਾ ਸਖਤ ਹੁਕਮ

ਹੁਣੇ ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਕ ਡਾਊਨ/ਕਰਫਿਊ ਕਾਰਨ ਪਿਛਲੇ 50 ਦਿਨਾਂ ਤੋਂ ਬੰਦ ਪਈਆਂ ਭੋਜਨ ਦੀਆਂ ਦੁਕਾਨਾਂ ਖ਼ਾਸ ਕਰਕੇ ਹਲਵਾਈ ਦੀਆਂ ਦੁਕਾਨਾਂ ਨੂੰ ਸਾਰੇ ਪੁਰਾਣੇ ਅਤੇ ਖਰਾਬ ਭੋਜਨ ਪਦਾਰਥਾਂ ਨੂੰ ਨਸ਼ਟ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਨਾਲ ਹੀ ਮਿਆਦ ਪੁੱਗ ਚੁੱਕੇ ਡੱਬਾਬੰਦ ਭੋਜਨ ਪਦਾਰਥਾਂ ਨੂੰ ਵੀ ਨਸ਼ਟ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਕਮਿਸ਼ਨਰ ਕਾਹਨ ਸਿੰਘ ਪੰਨੂੰ ਨੇ ਸੂਬੇ ‘ਚ ਫੂਡ ਸੇਫਟੀ ਅਫਸਰਾਂ ਨੂੰ ਵਿਆਪਕ ਛਾਪੇਮਾਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੁਰਾਣੇ ਖਾਧ ਪਦਾਰਥਾਂ ਨੂੰ ਨਸ਼ਟ ਕਰਨ ਦੀਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ।

ਪੂਰੇ ਸੂਬੇ ‘ਚ ਸੈਂਕੜੇ ਖਾਣ-ਪੀਣ ਵਾਲੀਆਂ ਥਾਵਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਤਾਂ ਜੋ ਪੁਰਾਣੇ ਖਾਧ ਪਦਾਰਥਾਂ ਦੇ ਸਹੀ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇ। ਫੂਡ ਕਾਰੋਬਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਘਰ ‘ਚ ਸਪੁਰਦਗੀ ਅਤੇ ਆਪਣੇ ਸਥਾਨ ‘ਤੇ ਗਾਹਕਾਂ ਨੂੰ ਸੇਵਾਵਾਂ ਦਿੰਦੇ ਹੋਏ ਸਮਾਜਿਕ ਦੂਰੀਆਂ, ਮਾਸਕ ਅਤੇ ਵਾਰ-ਵਾਰ ਹੱਥ ਧੋਣ ਦੇ ਨਵੇਂ ਆਦਰਸ਼ ਨੂੰ ਅਪਣਾਉਣ ਲਈ ਖੁਦ ਨੂੰ ਤਿਆਰ ਕਰਨ।

ਭੋਜਨ ਸੰਚਾਲਕਾਂ ਦੀ ਆਨਲਾਈਨ ਸਿਖਲਾਈ ਵੀ ਉਨ੍ਹਾਂ ਨੂੰ ਖਾਣ-ਪੀਣ ਦੇ ਨਿਯਮਾਂ ਅਤੇ ਅਭਿਆਸਾਂ ਬਾਰੇ ਨਾ ਕੇਵਲ ਸੁਰੱਖਿਅਤ ਭੋਜਨ ਤਿਆਰ ਕਰਨ ਲਈ, ਸਗੋਂ ਸੁਰੱਖਿਅਤ ਭੋਜਨ ਸੇਵਾਵਾਂ ਬਾਰੇ ਵੀ ਜਾਗਰੂਕ ਕਰਨ ਲਈ ਦਿੱਤੀ ਜਾ ਰਹੀ ਹੈ। ਪਨੂੰ ਨੇ ਚਿਤਾਵਨੀ ਦਿੱਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਮਿਆਦ ਪੁੱਗ ਚੁੱਕੇ ਜਾਂ ਘਟੀਆ ਅਤੇ ਅਸੁਰੱਖਿਅਤ ਭੋਜਨ ਸਮੱਗਰੀ ਗਾਹਕਾਂ ਨੂੰ ਦਿੰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।



error: Content is protected !!