ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪਹਾੜੀ ਇਲਾਕਿਆਂ ‘ਚ ਪੈ ਰਹੀ ਲਗਾਤਾਰ ਬਰਫਬਾਰੀ ਕਾਰਨ ਦੇਸ਼ ਭਰ ‘ਚ ਠੰਡ ਦਾ ਕਹਿਰ ਜਾਰੀ ਹੈ। ਠੰਡ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਠੰਡ ਨਾਲ ਆਮ ਜਨਜੀਵਨ ਤੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਸੂਬੇ ‘ਚ ਠੰਡ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਰੱਖਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ‘ਚ ਮੌਸਮ ਕਾਫੀ ਠੰਡਾ ਚੱਲ ਰਿਹਾ ਹੈ।
ਇਸ ਦੌਰਾਨ ਮੌਸਮ ਵਿਭਾਗ ਨੇ ਪੱਛਮੀ ਚੱਕਰਵਾਤ ਨਾਲ ਬਰਸਾਤ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪਹਾੜੀ ਖੇਤਰਾਂ ਵਿਚ ਹੋ ਰਹੀ ਭਰਫਬਾਰੀ ਕਾਰਨ ਪੰਜਾਬ ਵਿਚ ਤਾਪਮਾਨ ਘੱਟ ਰਹੇਗਾ।ਜਿਸ ਕਾਰਨ ਆਉਣ ਵਾਲੇ ਦਿਨ ਵਿਚ ਬਰਸਾਤ ਦੀ ਕਾਫੀ ਸੰਭਾਵਨਾ ਹੈ। ਇਸ ਦੌਰਾਨ ਕਿਸਾਨ ਨੂੰ ਸਲਾਹ ਦਿੱਤੀ ਗਈ ਹੈ ਕਿ ਫਸਲਾਂ ਨੂੰ ਪਾਣੀ ਲਾਉਣ ਤੋਂ ਪਰਹੇਜ਼ ਕਰਨ।
ਜੰਮੂ-ਕਸ਼ਮੀਰ ਚ ਬਰਸਾਤੀ ਪ੍ਭਾਵ ਕਾਰਨ ਆਗਾਮੀ 24 ਤੋਂ 48 ਘੰਟਿਆਂ ਦੌਰਾਨ ਸਾਰੇ ਪੰਜਾਬ ਚ ਲਹਿੰਦੇ ਵੱਲੋਂ ਬੱਦਲਵਾਈ ਲੰਘਦੀ ਰਹੇਗੀ। ਮਾਝਾ-ਦੁਆਬਾ ਡਿਵੀਜਨ ਚ ਹਲਕੀਆਂ ਫੁਹਾਰਾਂ ਵੀ ਦੇਖੀਆਂ ਜਾਣਗੀਆਂ। ਬਾਕੀ ਹੋਰਨਾਂ ਖਿੱਤਿਆਂ ਚ ਵੀ ਛਿਟਪੁੱੱਟ ਕਿਣਮਿਣ ਤੋਂ ਇਨਕਾਰ ਨਹੀਂ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਮੁਤਾਬਕ ਆਉਣ ਵਾਲੇ ਦਿਨ ਵਿਚ ਬਰਸਾਤ ਦੀ ਕਾਫੀ ਸੰਭਾਵਨਾ ਹੈ।ਤਾਪਮਾਨ ਵਿਚ ਗਿਰਾਵਟ ਆਏਗੀ ਤੇ ਠੰਢ ਕਾਫੀ ਵਧ ਜਾਵੇਗੀ। ਮੌਸਮ ਵਿਭਾਗ ਦੇ ਡਾ. ਪ੍ਰਭਜੋਤ ਕੌਰ ਨੇ ਸਲਾਹ ਦਿੱਤੀ ਕਿ ਕਿਸਾਨ ਇਸ ਚਿਤਾਵਨੀ ਨੂੰ ਧਿਆਨ ਵਿਚ ਰੱਖਦੇ ਹੋਏ ਫਸਲਾਂ ਨੂੰ ਪਾਣੀ ਨਾ ਲਾਉਣ।
ਤਾਜਾ ਜਾਣਕਾਰੀ