ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ‘ਤੇ ਪਿੰਡ ਭਲਾਈ ਆਨਾ ਨੇੜੇ ਤੇਲ ਦੇ ਟੈਂਕਰ ਅਤੇ ਕਾਰ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ‘ਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ । ਜਾਣਕਾਰੀ ਲਈ 2 ਲਾਸ਼ਾਂ ਕਾਰ ‘ਚੋਂ ਕਾਫੀ ਮੁਸ਼ੱਕਤ ਪਿੱਛੋਂ ਕੱਢੀਆਂ ਗਈਆਂ, ਜਦਕਿ ਪਿੱਛੇ ਬੈਠੇ ਵਿਅਕਤੀ ਨੂੰ ਬਾਹਰ ਕੱਢ ਕੇ ਹਸਪਤਾਲ ਭੇਜਿਆ ਗਿਆ ਪਰ ਰਸਤੇ ‘ਚ ਮੌਤ ਹੋ ਗਈ। ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ।
ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤੇਜ਼ ਰਫਤਾਰ ਕਾਰ ਤੇਲ ਦੇ ਟੈਂਕਰ ਨਾਲ ਟਕਰਾਅ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ ਤੇ ਕਾਫੀ ਮੁਸ਼ੱਕਤ ਤੋਂ ਬਾਅਦ ਟੈਂਕਰ ਤੋਂ ਵੱਖ ਕੀਤੀ ਗਈ ਤੇ ਲਾਸ਼ਾਂ ਬਾਹਰ ਕੱਢੀਆਂ ਗਈਆਂ।
ਤਾਜਾ ਜਾਣਕਾਰੀ