BREAKING NEWS
Search

ਹੁਣੇ ਦੁਪਹਿਰੇ ਪੰਜਾਬ ਚ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ ਸਾਰੇ ਇਲਾਕੇ ੱਚ ਛਾਇਆ ਸੋਗ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਖੇਮਕਰਨ-ਪੱਟੀ ਸੜਕ ‘ਤੇ ਪਿੰਡ ਦਾਸੂਵਾਲ ਨਜ਼ਦੀਕ ਅੱਜ ਇੱਕ ਟਰੱਕ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ‘ਤੇ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਮਨਜੀਤ ਸਿੰਘ ਵਾਸੀ ਅੰਨਗੜ੍ਹ (ਅੰਮ੍ਰਿਤਸਰ) ਆਪਣੀ ਪਤਨੀ ਅਤੇ ਨਾਬਾਲਗ ਲੜਕਾ-ਲੜਕੀ ਨਾਲ ਪਿੰਡ ਵਲਟੋਹਾ ਤੋਂ ਪੱਟੀ ਨੂੰ ਜਾ ਰਿਹਾ ਸੀ।

ਇਸ ਤੋਂ ਦੌਰਾਨ ਪੱਟੀ ਵਲੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਪਿਓ-ਪੁੱਤਰ ਦੀ ਮੌਤ ਹੋ ਗਈ, ਜਦਕਿ ਮਾਂ ਅਤੇ ਧੀ ਜ਼ਖ਼ਮੀ ਹੋ ਗਈਆਂ। ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਰਾਹਗੀਰਾਂ ਦਾ ਕਹਿਣਾ ਹੈ ਕਿ ਘਟਨਾ ਤੋਂ ਇੱਕ ਘੰਟੇ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਉਨ੍ਹਾਂ ਦਾ ਕਹਿਣਾ ਹੈ ਕਿ ਮੌਕੇ ‘ਤੇ ਮੌਜੂਦ ਲੋਕਾਂ ਨੇ ਹੀ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਾਇਆ। ਇਸ ਹਾਦਸੇ ਤੋਂ ਬਾਅਦ ਇੱਥੇ ਮਾਹੌਲ ਕਾਫ਼ੀ ਗ਼ਮਗੀਨ ਬਣਿਆ ਹੋਇਆ ਹੈ।error: Content is protected !!