BREAKING NEWS
Search

ਹੁਣੇ ਦੁਪਹਿਰੇ ਪੰਜਾਬ ਚ ਹੋਇਆ ਮੌਤ ਦਾ ਤਾਂਡਵ,ਹੋਈਆਂ ਦਰਦਨਾਕ ਮੌਤਾਂ ਅਤੇ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਸ੍ਰੀ ਆਨੰਦਪੁਰ ਸਾਹਿਬ: ਅੱਜ ਦੇ ਸਮੇਂ ਬਹੁਤ ਸਾਰੇ ਸੜਕ ਹਾਦਸੇ ਦੇਖਣ ਨੂੰ ਮਿਲਦੇ ਹਨ। ਇਹ ਹਾਦਸੇ ਜਿਆਦਾਤਰ ਤੇਜ਼ ਰਫ਼ਤਾਰ ਦੇ ਚਲਦਿਆਂ ਜਾਂ ਲਾਪਰਵਾਹੀ ਦੇ ਚਲਦਿਆਂ ਵਾਪਰਦੇ ਹਨ। ਅਜਿਹਾ ਹੀ ਇੱਕ ਮਾਮਲਾ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਦੇਖਣ ਨੂੰ ਮਿਲਿਆ ਹੈ, ਜਿਥੇ ਨੰਗਲ ਚੰਡੀਗੜ੍ਹ ਮੁਖ ਮਾਰਗ ‘ਤੇ ਇਕ ਕਾਰ ਦੇ ਬੇਕਾਬੂ ਹੋਣ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ 3 ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏਹਨ।

ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਇਹ 7 ਨੌਜਵਾਨ ਦਿੱਲੀ ਵਿੱਚ ਇਕੱਠੇ ਕੰਮ ਕਰਦੇ ਸਨ ਅਤੇ ਆਪਣੇ ਕਿਸੇ ਦੋਸਤ ਦੇ ਵਿਆਹ ਵਿੱਚ ਸ਼ਾਮਿਲ ਹੋਣ ਲਈ ਪਾਲਮਪੁਰ ਜਾ ਰਹੇ ਸਨ। ਅਚਾਨਕ ਰਸਤੇ ਵਿੱਚ ਕਾਰ ਚਾਲਕ ਨੂੰ ਨੀਂਦ ਆ ਜਾਣ ਦੇ ਕਾਰਨ ਕਾਰ ਬੇਕਾਬੂ ਹੋ ਗਈ ਅਤੇ ਪਲਟ ਗਈ। ਦੱਸਿਆ ਜਾਂ ਰਿਹਾ ਹੈ ਕਿ ਇਹ ਹਾਦਸਾ ਇੰਨਾ ਜਿਆਦਾ ਭਿਆਨਕ ਸੀ ਕਿ ਇਸ ਵਿੱਚ ਪੂਰੀ ਤਰ੍ਹਾਂ ਕਾਰ ਦੇ ਪਰਖੱਚੇ ਉਡ ਗਏ।

ਇਸ ਹਾਦਸੇ ਵਿੱਚ ਕਾਰ ਚਾਲਕ ਦੇ ਨਾਲ-ਨਾਲ ਇਕ ਸਾਈਕਲ ਸਵਾਰ ਵੀ ਇਸ ਹਾਦਸੇ ਦੀ ਲਪੇਟ ਵਿੱਚ ਆ ਗਿਆ। ਇਸ ਹਾਦਸੇ ਵਿੱਚ ਜ਼ਖਮੀ ਹੋਏ ਨੌਜਵਾਨਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦੀ ਗੰਭੀਰ ਹਾਲਾਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਚੰਡੀਗੜ੍ਹ ਪੀ.ਜੀ.ਆਈ.ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।

ਤੁਹਾਨੂੰ ਇਥੇ ਦੱਸ ਦੇਈਏ ਕਿ ਅਜਿਹਾ ਹੀ ਇੱਕ ਮਾਮਲਾ ਬੀਤੇ ਦਿਨੀ ਜਲੰਧਰ ਵਿੱਚ ਦੇਖਣ ਨੂੰ ਮਿਲਿਆ ਸੀ, ਜਿਥੇ ਥਾਣਾ ਰਾਮਾਮੰਡੀ ਦੇ ਨੇੜੇ ਇਕ ਕ੍ਰੇਟਾ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਸੀ ਕਿ ਕਾਰ ਵਿੱਚ ਤਿੰਨ ਦੋਸਤ ਸਵਾਰ ਸਨ। ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ, ਜਦਕਿ ਦੋ ਦੋਸਤ ਜ਼ਖਮੀ ਹੋ ਗਏ ਸਨ। ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਵਿਕਾਸ ਨੇ ਦੱਸਿਆ ਸੀ ਕਿ ਉਹ ਆਪਣੇ ਦੋ ਦੋਸਤਾਂ ਗੁਰਪ੍ਰੀਤ ਸਿੰਘ ਅਤੇ ਅਮਨ ਸੂਦ ਦੇ ਨਾਲ ਜੰਮੂ ਜਾ ਰਹੇ ਸਨ।

ਦੱਸਿਆ ਜਾ ਰਿਹਾ ਸੀ ਕਿ ਇਹ ਸਾਰੇ ਵਾਟਰ ਫਿਲਟਰ ਵੇਚਣ ਦਾ ਕੰਮ ਕਰਦੇ ਸਨ। ਜਦੋਂ ਉਨ੍ਹਾਂ ਦੀ ਕਾਰ ਪੀ. ਬੀ.-29 ਆਰ-0088 ਸੁੱਚੀ ਪਿੰਡ ਦੇ ਨੇੜੇ ਪਹੁੰਚੀ ਤਾਂ ਉਨ੍ਹਾਂ ਦੀ ਟੱਕਰ ਇਕ ਤੇਜ਼ ਰਫਤਾਰ ਇਨੋਵਾ ਨਾਲ ਹੋ ਗਈ। ਜਦੋਂ ਉਨ੍ਹਾਂ ਦੀ ਟੱਕਰ ਇਨੋਵਾ ਨਾਲ ਹੋਈ ਤਾਂ ਉਨ੍ਹਾਂ ਦੀ ਗੱਡੀ ਕੰਟਰੋਲ ਤੋਂ ਬਾਹਰ ਹੋ ਗਈ। ਜਿਸ ਕਾਰਨ ਕਰ ਜਾ ਕੇ ਡਿਵਾਈਡਰ ਵਿੱਚ ਲੱਗੇ ਹੋਏ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ।error: Content is protected !!