ਆਈ ਨਵਜੋਤ ਸਿੱਧੂ ਬਾਰੇ ਗੁਪਤ ਜਾਣਕਾਰੀ
ਚੰਡੀਗੜ੍ਹ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਸਿੱਧੂ ਦੇ ਫਿਰ ਤੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ, ਜਿਸਦੇ ਸੰਬੰਧ ਵਿੱਚ ਸਿੱਧੂ ਕੇਂਦਰੀ ਗ੍ਰਹਿ ਮੰਤਰੀ ਦੇ ਨਾਲ ਮੁਲਾਕਾਤ ਕਰ ਚੁੱਕੇ ਹਨ। ਸਿੱਧੂ ਦੀ ਇਸ ਖਬਰ ਨੇ ਕਾਂਗਰਸ ਨੂੰ ਦੁਚਿੱਤੀ ਵਿੱਚ ਪਾ ਦਿੱਤਾ ਹੈ।
ਦੱਸ ਦਈਏ ਕਿ ਇਸ ਮੁਲਾਕਾਤ ਦੇ ਬਾਰੇ ਵਿੱਚ ਅਜੇ ਤੱਕ ਨਾ ਤਾਂ ਭਾਜਪਾ ਨੇ ਕੋਈ ਪੁਸ਼ਟੀ ਕੀਤੀ ਹੈ ਅਤੇ ਨਾ ਹੀ ਨਵਜੋਤ ਸਿੰਘ ਸਿੱਧੂ ਨੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਤਕਰਾਰ ਹੋਣ ਦੇ ਕਾਰਨ ਨਵਜੋਤ ਸਿੱਧੂ ਨੇ ਭਾਜਪਾ ਛੱਡੀ ਸੀ। ਜਾਣਕਾਰੀ ਅਨੁਸਾਰ ਸਿੱਧੂ ਦੇ ਭਾਜਪਾ ‘ਚ ਸ਼ਾਮਲ ਹੋਣ ਦੀ ਉੱਡ ਰਹੀ ਅਫਵਾਹ ਦੇ ਸਬੰਧ ‘ਚ ਭਾਜਪਾ ਦੇ ਯੁਵਾ ਆਗੂ ਸੰਨੀ ਚੋਪੜਾ ਨੇ ਇਕ ਪੋਸਟ ਸ਼ੇਅਰ ਕੀਤੀ ਹੈ।
ਇਸ ਪੋਸਟ ‘ਚ ਉਨ੍ਹਾਂ ਨੇ ਨਾ ਸਿਰਫ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੂੰ ਭਾਜਪਾ ਦੇ ਨਵੇਂ ਸੰਭਾਵਿਤ ਸੂਬਾ ਪ੍ਰਧਾਨ ਦੱਸਿਆ, ਸਗੋਂ ਇਸ ਗੱਲ ਦੀ ਵੀ ਸੰਭਾਵਨਾ ਪ੍ਰਗਟ ਕੀਤੀ ਕਿ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਛੇਤੀ ਹੀ ਭਾਜਪਾ ‘ਚ ਸ਼ਾਮਲ ਹੋਣ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਪੋਸਟ ‘ਚ ਇਹ ਵੀ ਜ਼ਿਕਰ ਕਰ ਦਿੱਤਾ ਕਿ ਸਿੱਧੂ ਨੂੰ ਭਾਜਪਾ ‘ਚ ਮੁੜ ਤੋਂ ਸ਼ਾਮਲ ਕਰਨ ਦੇ ਸਬੰਧ ‘ਚ ਭਾਜਪਾ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬੈਠਕ ਹੋ ਚੁੱਕੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ