ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਤੇਜ਼ ਦਾ ਰਫਤਾਰ ਕਹਿਰ, 2 ਕਾਰਾਂ ‘ਚ ਆਹਮੋ ਸਾਹਮਣੇ ਟੱਕਰ ਹੋਣ ਕਾਰਨ 3 ਦੀ ਮੌਤ, 1 ਗੰਭੀਰ ਜ਼ਖਮੀ,ਪਟਿਆਲਾ: ਪੰਜਾਬ ‘ਚ ਆਇਆ ਦਿਨ ਤੇਜ਼ ਰਫਤਾਰ ਕਾਰਨ ਸੜਕੀ ਹਾਦਸਿਆਂ ਦੀਆਂ ਲਗਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।
ਅਜਿਹਾ ਹੀ ਇੱਕ ਹੋਰ ਦਰਦਨਾਕ ਹਾਦਸਾ ਪਟਿਆਲਾ ‘ਚ ਵਾਪਰਿਆ ਹੈ। ਜਿਸ ਦੌਰਾਨ 3 ਲੋਕਾਂ ਦੀ ਮੌਤ ਅਤੇ 1 ਗੰਭੀਰ ਜ਼ਖਮੀ ਹੋ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਪਟਿਆਲਾ ਦੇ ਸ਼ੇਰਮਾਜਰਾ ‘ਚ ਦੱਖਣੀ ਬਾਈਪਾਸ ‘ਚ 2 ਕਾਰਾਂ ‘ਚ ਆਹਮੋ ਸਾਹਮਣੇ ਟੱਕਰ ਹੋਣ ਨਾਲ ਵਾਪਰਿਆ ਹੈ।
ਇਸ ਘਟਨਾ ਦਾ ਪਤਾ ਚਲਦਿਆ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈ ਲਾਸ਼ਾਂ ਨੂੰ ਕਬਜ਼ੇ ‘ਚ ਕੇ ਕਾਰਵਾਈ ਆਰੰਭ ਕਰ ਦਿੱਤੀ ਹੈ।ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਅਨੁਸਾਰ ਇੱਕ ਵਰਨਾ ਕਾਰ ਦਾ ਟਾਇਰ ਪੰਚਰ ਹੋਣ ਨਾਲ ਡਿਵਾਈਡਰ ਤੋਂ ਟੱਪ ਦੂਸਰੀ ਕਾਰ ਨਾਲ ਟੱਕਰ ਹੋ ਗਈ। ਜਿਸ ਕਾਰਨ ਵੱਡਾ ਹਾਦਸਾ ਵਾਪਰ ਗਿਆ।
ਤਾਜਾ ਜਾਣਕਾਰੀ