BREAKING NEWS
Search

ਹੁਣੇ ਸ਼ਾਮੀ ਪੰਜਾਬ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਇਹ ਅਲਰਟ

ਮੌਸਮ ਵਿਭਾਗ ਨੇ ਹੁਣੇ ਸ਼ਾਮੀ ਪੰਜਾਬ ਲਈ ਜਾਰੀ ਕੀਤਾ ਅਲਰਟ

ਪੰਜਾਬ ਦੇ ਕਈ ਇਲਾਕਿਆਂ ‘ਚ ਅਗਲੇ 36-48 ਘੰਟਿਆਂ ‘ਚ ਤੇਜ਼ ਹਵਾਵਾਂ ਤੇ ਬਾਰਿਸ਼ ਦਾ ਖਦਸ਼ਾ, ਕਿਸਾਨਾਂ ਦੀ ਉੱਡ ਸਕਦੀ ਹੈ ਨੀਂਦ,ਚੰਡੀਗੜ੍ਹ: ਮੌਸਮ ਵਿਭਾਗ ਚੰਡੀਗੜ੍ਹ ਤੋ ਜਾਰੀ ਅਲਰਟ ਅਨੁਸਾਰ ਆਉਣ ਵਾਲੇ 36-48 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ‘ਚ ਵਿੱਚ ਤੇਜ ਹਵਾਵਾਂ ਚੱਲਣ ਨਾਲ ਹਲਕੀ ਬਾਰਿਸ਼ ਦੀ ਵੀ ਸੰਭਾਵਨਾ ਹੈ।

ਇਸ ਸਬੰਧੀ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਜਿਸ ਦੌਰਾਨ ਕਿਸਾਨਾਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਦੇ ਕਈ ਜ਼ਿਲਿਆਂ ‘ਚ ਆਉਣ ਵਾਲੇ 36-48 ਘੰਟਿਆਂ ਦੌਰਾਨ ਤੇਜ਼ ਹਵਾਵਾਂ ਚੱਲਣ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ।

ਬਾਰਿਸ਼ ਦੇ ਕਾਰਨ ਜਿਥੇ ਲੋਕਾਂ ਨੂੰ ਰਾਹਤ ਮਿਲੇਗੀ, ਉਥੇ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧ ਸਕਦੀਆਂ ਹਨ। ਕਿਸਾਨਾਂ ਦੀਆਂ ਮੰਡੀਆਂ ‘ਚ ਪਈ ਕਣਕ ਦੀ ਫਸਲ ਬਰਬਾਦ ਹੋਣ ਦਾ ਖਤਰਾ ਵੱਧ ਸਕਦਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਵੱਖ ਵੱਖ ਇਲਾਕਿਆਂ ‘ਚ ਪਏ ਭਾਰੀ ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਪੱਕੀਆਂ ਫਸਲਾਂ ਤਬਾਹ ਹੋ ਗਈਆਂ ਸਨ, ਜਿਸ ਕਾਰਨ ਕਿਸਾਨਾਂ ਦਾ ਵਧੇਰੇ ਨੁਕਸਾਨ ਹੋ ਗਿਆ ਸੀ। ਜੇਕਰ ਅਗਲੇ 48 ਘੰਟਿਆਂ ‘ਚ ਬਾਰਿਸ਼ ਆਉਂਦੀ ਹੈ ਤਾਂ ਮੰਡੀਆਂ ‘ਚ ਪਈ ਕਣਕ ਦੀ ਫਸਲ ਬਰਬਾਦ ਹੋ ਸਕਦੀ ਹੈ।



error: Content is protected !!