BREAKING NEWS
Search

ਹੁਣੇ ਸ਼ਾਮੀ ਮੌਸਮ ਦੀ ਆਈ ਤਾਜਾ ਜਾਣਕਾਰੀ ਹੋ ਜਾਵੋ ਸਾਵਧਾਨ

ਚੰਡੀਗੜ੍ਹ : ਪੰਜਾਬ ‘ਚ ਇਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਸੂਬੇ ਦੀਆਂ ਕਈ ਥਾਂਵਾਂ ‘ਤੇ ਦੁਪਹਿਰ ਬਾਅਦ ਅਚਾਨਕ ਕਾਲੇ ਬੱਦਲ ਛਾ ਗਏ ਅਤੇ ਤੇਜ਼ ਬਰਸਾਤ ਸ਼ੁਰੂ ਹੋ ਗਈ ਹੈ।ਉਥੇ ਹੀ ਲੁਧਿਆਣਾ , ਨਵਾਂਸ਼ਹਿਰ ,ਨਾਭਾ ਵਿੱਚ ਮੌਸਮ ਨੇ ਆਪਣਾ ਰੰਗ ਬਦਲ ਲਿਆ ,ਜਿਸ ਕਰਕੇ ਅਚਾਨਕ ਮੀਂਹ ਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਮੌਸਮ ਵਿਭਾਗ ਵਲੋਂ ਪਹਿਲਾਂ ਹੀ ਅਗਲੇ 48 ਘੰਟਿਆਂ ‘ਚ ਬਾਰਿਸ਼ ਤੇ ਹਨੇਰੀ ਦੀ ਗੱਲ ਕਹਿ ਗਈ ਸੀ। ਪੰਜਾਬ ‘ਚ ਪਏ ਮੀਂਹ ਕਾਰਨ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ।ਇਸ ਮੀਂਹ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂ ਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ।ਇਸ ਤੋਂ ਇਲਾਵਾ ਤਾਪਮਾਨ ਵਿਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।

ਪੰਜਾਬ ਮੌਸਮ ਵਿਭਾਗ ਨੇ ਸੂਬੇ ਦੇ ਸਾਰੇ ਖੇਤੀਬਾੜੀ ਅਫ਼ਸਰਾਂ ਨੂੰ ਆਉਣ ਵਾਲੇ 48 ਘੰਟਿਆਂ ਵਿੱਚ ਪੰਜਾਬ ਦੇ ਦੱਖਣ-ਪੱਛਮੀ ਇਲਾਕਿਆਂ ਵਿੱਚ ਤੂਫ਼ਾਨ ਤੇ ਤੇਜ਼ ਹਵਾਵਾਂ ਚੱਲਣ ਦੇ ਮੱਦੇਨਜ਼ਰ ਮੰਡੀਆਂ ਵਿੱਚ ਕਣਕ ਦੀ ਫ਼ਸਲ ਸਾਂਭਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਮੌਸਮ ਖ਼ਰਾਬ ਹੋਣ ਕਰਕੇ ਕਿਸਾਨ ਫਸਲ ਦੀ ਸਾਂਭ-ਸੰਭਾਲ ਸਬੰਧੀ ਚਿੰਤਿਤ ਨਜ਼ਰ ਆ ਰਹੇ ਹਨ।ਕਿਸਾਨ ਉਨ੍ਹਾਂ ਦੀ ਫ਼ਸਲ ਦੀ ਜਲਦ ਢੁਆਈ ਦੀ ਮੰਗ ਕਰ ਰਹੇ ਹਨ। ਇਸ ਬਾਰੇ ਬਰਨਾਲਾ ਦੇ ਖੇਤੀਬਾੜੀ ਅਫ਼ਸਰ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਮੌਸਮ ਖ਼ਰਾਬ ਹੋਣ ਦੀ ਚੇਤਾਵਨੀ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ।

ਹਾਲਾਂਕਿ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਕਿਸਾਨਾਂ ਲਈ ਵੱਡੀ ਪ੍ਰੇਸ਼ਾਨੀ ਖੜੀ ਹੋ ਗਈ ਹੈ। ਇਸ ਲਈ ਕਿਸਾਨਾਂ ਨੂੰ ਅਲਰਟ ਕੀਤਾ ਗਿਆ ਹੈ। ਕਿਸਾਨਾਂ ਨੂੰ ਆਗਾਹ ਕੀਤਾ ਗਿਆ ਹੈ ਕਿ ਕਣਕ ਦੀ ਵਾਢੀ ਤੋਂ ਬਾਅਦ ਖੇਤਾਂ ‘ਚ ਨਾੜ ਨੂੰ ਅੱਗ ਨਾ ਲਾਉਣ।

ਕਿਉਂਕਿ ਨਾੜ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੋਵੇਗਾ, ਉੱਥੇ ਤੇਜ਼ ਹਵਾ ਨਾਲ ਚੰਗਿਆੜੀਆਂ ਦੂਜੇ ਖੇਤਾਂ ‘ਚ ਫ਼ਸਲ ਨੂੰ ਅੱਗ ਲਗਾ ਸਕਦੀਆਂ ਹਨ। ਇਸ ਨਾਲ ਕਿਸਾਨਾਂ ਨੂੰ ਕਾਫ਼ੀ ਨੁਕਸਾਨ ਹੋਵੇਗਾ।

ਜਿਕਰਯੋਗ ਹੈ ਕਿ ਇਨ ਦਿਨੀਂ ਭਾਰਤ ਦੇ ਫੈਨੀ ਨਾਂਅ ਦੇ ਤੂਫ਼ਾਨ ਦਾ ਖਤਰਾ ਮੰਡਰਾ ਰਿਹਾ ਹੈ। ਚਕਰਵਾਤ ‘ਫੇਨੀ’ ਪ੍ਰਚੰਡ ਤੂਫਾਨ ਵਿਚ ਬਦਲ ਗਿਆ ਹੈ ਅਤੇ ਸ਼ੁੱਕਰਵਾਰ ਦੁਪਹਿਰ ਤੱਕ ਇਹ ਗੋਪਾਲਪੁਰ ਅਤੇ ਚਾਂਦਬਾਲੀ ਵਿਚ ਉੜੀਸਾ ਤਟ ਨੂੰ ਪਾਰ ਕਰੇਗਾ।

ਮੌਸਮ ਡਾਇਰੈਕਟਰ ਜੇ ਪੀ ਗੁਪਤਾ ਨੇ ਇਸ ਹਾਲਤ ਨੂੰ ਦੇਖਦੇ ਹੋਏ ਕਿਸਾਨਾਂ ਅਤੇ ਭੰਡਾਰ ਗ੍ਰਹਿ ਨੂੰ ਖਾਸ ਤੌਰ ਉਤੇ ਸਲਾਹ ਦਿੱਤੀ ਹੈ ਕਿ ਨਮੀ ਤੇ ਤੇਜ ਹਵਾ ਨਾਲ ਫਸਲ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਕਟੀ ਫਸਲ, ਖੁੱਲ੍ਹੇ ਵਿਚ ਰੱਖੇ ਅਨਾਜ ਤੇ ਖੇਤਾਂ ਵਿਚ ਤਿਆਰ ਖੜੀ ਫਸਲ ਨੂੰ ਕੱਟਕੇ ਸੁਰੱਖਿਅਤ ਰੱਖਣ ਲਈ ਵਿਵਸਥਾ ਕਰਨ।

ਮੌਸਮ ਵਿਭਾਗ ਨੇ ਉੜੀਸਾ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਲਈ ਚੱਕਰਵਾਤ ਦਾ ਅਲਰਟ ਜਾਰੀ ਕੀਤਾ ਹੈ ਅਤੇ ਤੱਟੀ ਇਲਾਕਿਆਂ ਨੂੰ ਖਾਲੀ ਕਰਨ ਦਾ ਸੁਝਾਅ ਦਿੱਤਾ ਹੈ।



error: Content is protected !!