ਸੰਗਰੂਰ: ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਵੀਰਵਾਰ ਨੂੰ 4 ਵਜੇ ਦੇ ਕਰੀਬ 145 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗਾ 2 ਸਾਲਾ ਬੱਚਾ ਫਤਿਹਵੀਰ ਅਜੇ ਵੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ੍ਹ ਰਿਹਾ ਹੈ। ਉਸਨੂੰ ਬਚਾਉਣ ਲਈ ਪਿਛਲੇ 3 ਦਿਨਾਂ ਤੋਂ ਲਗਾਤਾਰ ਪ੍ਰਸ਼ਾਸਨ ਦੀ ਨਿਗਰਾਨੀ ਵਿਚ ਲੋਕਾਂ ਦੇ ਸਹਿਯੋਗ ਨਾਲ ਯਤਨ ਕੀਤੇ ਜਾ ਰਹੇ ਹਨ।
ਹਰ ਵਿਅਕਤੀ ਦੀਆਂ ਅੱਖਾਂ ਫਤਿਹਵੀਰ ਨੂੰ ਉਡੀਕ ਰਹੀਆਂ ਹਨ। ਭਾਵੇ ਕਿ ਅੱਜ ਸਵੇਰੇ 5 ਵਜੇ ਰੈਸਕਿਊ ਆਪ੍ਰੇਸ਼ਨ ਰੁਕ ਗਿਆ ਸੀ, ਪਰ ਲੋਕਾਂ ਦੀ ਮਦਦ ਨਾਲ ਇੱਕ ਵਾਰ ਫਿਰ ਫਤਿਹ ਨੂੰ ਬਚਾਉਣ ਲਈ ਆਪ੍ਰੇਸ਼ਨ ਚਾਲੂ ਕਰ ਦਿੱਤਾ ਗਿਆ ਹੈ।
ਫਤਿਹਵੀਰ ਨੂੰ ਬਾਹਰ ਕੱਢਣ ਲਈ 32 ਇੰਚ ਚੌੜਾ ਇਕ ਸਮਾਂਤਰ ਬੋਰਵੈੱਲ ਬਣਾਇਆ ਗਿਆ ਹੈ ਤਾਂ ਕਿ ਲਗਭਗ 120 ਫੁੱਟ ਦੀ ਡੂੰਘਾਈ ‘ਤੇ 9 ਇੰਚ ਚੌੜੇ ਬੋਰਵੈੱਲ ਵਿਚ ਫਸੇ ਫਤਿਹਵੀਰ ਤੱਕ ਦੋਨਾਂ ਬੋਰਵੈੱਲਾਂ ਵਿਚਾਲੇ ਸੁਰੰਗ ਬਣਾ ਕੇ ਪਹੁੰਚਿਆ ਜਾ ਸਕੇ। ਇਕ ਆਦਮੀ ਬੋਰਵੈੱਲ ਦੇ ਦਰਮਿਆਨ ਸੱਬਲ ਨਾਲ ਮਿੱਟੀ ਖੋਦ ਕੇ ਬਾਲਟੀ ਰਾਹੀਂ ਉਪਰ ਭੇਜ ਰਿਹਾਹੈ। ਕਈ ਜੇ. ਸੀ. ਬੀ. ਮਸ਼ੀਨਾਂ, ਕਈ ਦਰਜਨ ਟਰੈਕਟਰ ਮੌਕੇ ‘ਤੇ ਦਿਨ-ਰਾਤ ਕੰਮ ਕਰ ਰਹੇ ਹਨ।
ਹੁਣੇ ਸ਼ਾਮੀ 4 ਵਜੇ ਨਾਲ ਆਈ ਬੱਚੇ ਬਾਰੇ ਵੱਡੀ ਖਬਰ ਕਹਿੰਦੇ ਬੱਚੇ ਕੋਲ ….. ਲਾਈਵ ਵੀਡੀਓ ਦੇਖੋ
ਹਾਲਾਂਕਿ ਉਸ ਦੀ ਸਥਿਤੀ ਨੂੰ ਕੈਮਰਿਆਂ ਰਾਹੀਂ ਲਗਾਤਾਰ ਦੇਖਿਆ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਬੱਚੇ ਦੀ ਜ਼ਿੰਦਗੀ ਪ੍ਰਤੀ ਪੂਰੀ ਆਸ ਲਗਾਈ ਬੈਠੀ ਹੈ। ਉਹਨਾਂ ਦਾ ਮਨਣਾ ਹੈ ਕੇ ਬਚਾ ਹਜੇ ਜਿਉਂਦਾ ਹੈ ਬੱਚੇ ਨੂੰ ਲਗਾਤਾਰ ਆਕਸੀਜਨ ਪਹੁੰਚਾਉਣ ਦਾ ਪ੍ਰਬੰਧ ਇਕ ਪਾਈਪ ਲਾਈਨ ਰਾਹੀਂ ਕੀਤਾ ਗਿਆ ਹੈ।
ਫਤਿਹਵੀਰ ਦੇ ਨਿਕਲਦੇ ਹੀ ਉਸ ਦੇ ਇਲਾਜ ਲਈ ਸੰਗਰੂਰ, ਪਟਿਆਲਾ ਅਤੇ ਚੰਡੀਗੜ੍ਹ ‘ਚ ਇਲਾਜ ਦੇ ਪ੍ਰਬੰਧ ਕਰ ਦਿੱਤੇ ਗਏ ਹਨ।
ਦੱਸ ਦੇਈਏ ਕਿ ਫਤਿਹਵੀਰ ਪਰਿਵਾਰ ਦਾ ਇਕਲੌਤਾ ਬੇਟਾ ਹੈ ਅਤੇ 10 ਜੂਨ ਨੂੰ ਉਸ ਦਾ ਜਨਮਦਿਨ ਹੈ। ਉਮੀਦਾਂ ਟੁੱਟ ਰਹੀਆਂ ਹਨ ਪਰ ਹਰ ਕਿਸੇ ਨੂੰ ਚਮਤਕਾਰ ਦਾ ਇੰਤਜ਼ਾਰ ਹੈ। ਮਾਂ ਉਸ ਦੀਆਂ ਕਿਲਕਾਰੀਆਂ ਸੁਣਨ ਨੂੰ ਬੇਹਾਲ ਹੈ। ਆਮ ਲੋਕਾਂ ਦੇ ਵੀ ਹੰਝੂ ਨਿਕਲ ਰਹੇ ਹਨ। ਪੂਰਾ ਦੇਸ਼ ਫਤਿਹ ਲਈ ਅਰਦਾਸ ਕਰ ਰਿਹਾ ਹੈ।
ਤਾਜਾ ਜਾਣਕਾਰੀ